ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਇਹ ਤਰਕ ਦਿੰਦੇ ਹੋਏ ਕਿ ਮੈਨੂੰ ਅੱਤਵਾਦੀਆਂ ਤੋਂ ਖਤਰਾ ਹੈ, ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਨਾਲ ਉਨ੍ਹਾਂ ਦੀ ਜਾਨ ਨੂੰ ਪੈਦਾ ਹੋ ਗਿਆ ਹੈ। ਹਾਈਕੋਰਟ ਨੇ ਉਸ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਤੋਂ ਜਵਾਬ ਤਲਬ ਕੀਤਾ ਹੈ।

ਦਰਅਸਲ 'ਚ ਪਰਮਿੰਦਰ ਪਿੰਕੀ ਨੂੰ ਪੰਜਾਬ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪਿੰਕੀ ਕੋਲ 28 ਪੁਲਿਸ ਵਾਲੇ ਤੇ 1 ਪਾਇਲਟ ਸੀ। ਮਾਨ ਸਰਕਾਰ ਨੇ ਇਸ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਕਿਹਾ ਗਿਆ ਕਿ ਪਿੰਕੀ ਨੂੰ ਕੋਈ ਖਾਸ ਖਤਰਾ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਤੋਂ ਤੈਅ ਨਿਯਮਾਂ ਤਹਿਤ ਸੁਰੱਖਿਆ ਦਿੱਤੀ ਜਾਵੇਗੀ। ਮਾਨ ਸਰਕਾਰ ਨੇ ਵੀਆਈਪੀ ਸੁਰੱਖਿਆ 'ਤੇ ਕੈਂਚੀ ਚਲਾਉਂਦੇ ਹੋਏ ਪਿੰਕੀ ਤੋਂ 26 ਗੰਨਮੈਨ ਅਤੇ ਪਾਇਲਟ ਵਾਪਸ ਲੈ ਲਏ। ਹੁਣ ਉਨ੍ਹਾਂ ਕੋਲ ਸਿਰਫ਼ 2 ਪੁਲਿਸ ਮੁਲਾਜ਼ਮ ਰਹਿ ਗਏ ਹਨ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਅੱਠ ਆਗੂਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਸ ਵਿੱਚ ਪਰਮਿੰਦਰ ਪਿੰਕੀ ਦਾ ਨਾਂ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਸਾਬਕਾ ਸੀਐਮ ਰਾਜਿੰਦਰ ਕੌਰ ਭੱਠਲ ਤੇ ਸੁਨੀਲ ਜਾਖੜ ਦੀ ਸੁਰੱਖਿਆ ਵਿੱਚ ਵੀ ਕਟੌਤੀ ਕੀਤੀ ਗਈ ਹੈ। ਮਾਨ ਸਰਕਾਰ ਨੇ ਇਸ ਕਦਮ ਨਾਲ 127 ਪੁਲਿਸ ਮੁਲਾਜ਼ਮ ਤੇ 9 ਪਾਇਲਟ ਵਾਹਨ ਵਾਪਸ ਬੁਲਾ ਲਏ ਸਨ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।