ਕਰਤਾਰਪੁਰ ਲਾਂਘੇ ਖ਼ਿਲਾਫ਼ ਬੋਲਣ 'ਤੇ ਸਵਾਮੀ ਵਿਰੁੱਧ ਡਟੇ ਅਕਾਲੀ
ਏਬੀਪੀ ਸਾਂਝਾ | 24 Aug 2019 04:03 PM (IST)
ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਦੀ ਅਗਵਾਈ ਕਰਨ ਵਾਲੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਸੁਬਰਾਮਨੀਅਮ ਸਵਾਮੀ ਦੇ ਬਿਆਨ ਦੀ ਨਿਖੇਧੀ ਕਰਦੀ ਹੈ। ਢੀਂਡਸਾ ਨੇ ਕਿਹਾ ਕਿ ਇਹ ਵਿਚਾਰ ਸਵਾਮੀ ਦੇ ਨਿੱਜੀ ਹੋ ਸਕਦੇ ਹਨ ਨਾ ਕਿ ਭਾਰਤੀ ਜਨਤਾ ਪਾਰਟੀ ਦੇ।
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਡਾ. ਸੁਬਰਾਮਨੀਅਮ ਸਵਾਮੀ ਵੱਲੋਂ ਕਰਤਾਰਪੁਰ ਲਾਂਘੇ ਖ਼ਿਲਾਫ਼ ਦਿੱਤੇ ਬਿਆਨ ਦੀ ਸ਼੍ਰੋਮਣੀ ਅਕਾਲੀ ਦਲ ਨੇ ਨਿਖੇਧੀ ਕੀਤੀ ਹੈ। ਅਕਾਲੀ ਦਲ ਨੇ ਆਪਣੇ ਸਿਆਸੀ ਭਾਈਵਾਲ ਭਾਜਪਾ ਦੇ ਲੀਡਰ ਨੂੰ ਮੁਆਫ਼ੀ ਮੰਗਣ ਲਈ ਵੀ ਕਿਹਾ ਹੈ। ਸਵਾਮੀ ਨੇ ਕਰਤਾਰਪੁਰ ਸਾਹਿਬ ਗਲਿਆਰੇ ਨੂੰ ਨਾ ਖੋਲ੍ਹਣ ਗੱਲ ਕਹੀ ਸੀ। ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਦੀ ਅਗਵਾਈ ਕਰਨ ਵਾਲੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਸੁਬਰਾਮਨੀਅਮ ਸਵਾਮੀ ਦੇ ਬਿਆਨ ਦੀ ਨਿਖੇਧੀ ਕਰਦੀ ਹੈ। ਢੀਂਡਸਾ ਨੇ ਕਿਹਾ ਕਿ ਇਹ ਵਿਚਾਰ ਸਵਾਮੀ ਦੇ ਨਿੱਜੀ ਹੋ ਸਕਦੇ ਹਨ ਨਾ ਕਿ ਭਾਰਤੀ ਜਨਤਾ ਪਾਰਟੀ ਦੇ। ਢੀਂਡਸਾ ਨੇ ਕਿਹਾ ਕਿ ਸਵਾਮੀ ਨੂੰ ਅਕਸਰ ਵਿਵਾਦਿਤ ਬਿਆਨ ਦੇ ਕੇ ਸੁਰਖੀਆਂ ਵਿੱਚ ਰਹਿਣ ਦੀ ਆਦਤ ਹੈ। ਉਨ੍ਹਾਂ ਕਿਹਾ ਕਿ ਸਵਾਮੀ ਨੂੰ ਇਸ ਬਿਆਨ ਲਈ ਮੁਆਫ਼ੀ ਮੰਗ ਕੇ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ। ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕਾਂਗਰਸ ਤੇ ਬੀਜੇਪੀ ਦੋਵੇਂ ਹੀ ਪਾਰਟੀਆਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਹੱਕ ਵਿੱਚ ਹਨ।