Punjab news: ਇੰਡੀਆ ਗਠਜੋੜ ਨਾਲ ਭਾਜਪਾ ਨੂੰ ਨਹੀਂ ਪਵੇਗਾ ਕੋਈ ਫਰਕ : ਢੀਂਡਸਾ
Punjab news: ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਪੰਥਕ ਦੇ ਅਤੇ ਹੋਰ ਗਲਤ ਫੈਸਲਿਆਂ ਸਬੰਧੀ ਜਿਸਨੇ ਵੀ ਵਿਰੋਧ ਕੀਤਾ, ਉਸ ਨੂੰ ਹੀ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ।
Punjab news: ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਪੰਥਕ ਦੇ ਅਤੇ ਹੋਰ ਗਲਤ ਫੈਸਲਿਆਂ ਸਬੰਧੀ ਜਿਸਨੇ ਵੀ ਵਿਰੋਧ ਕੀਤਾ, ਉਸ ਨੂੰ ਹੀ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ। ਜਿਸ ਦਾ ਖਮਿਆਜਾ ਅੱਜ ਪਾਰਟੀ ਨੂੰ ਪੂਰੇ ਪੰਜਾਬ ਵਿੱਚ ਭੁਗਤਨਾ ਪੈ ਰਿਹਾ ਹੈ।
ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਅਤੇ ਸਾਬਕਾ ਪੰਜਾਬ ਦੇ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਥੇ ਇਲੈਕਟ੍ਰੋਨਿਕ ਮੀਡੀਆ ਦੇ ਨਵ ਨਿਯੁਕਤ ਜ਼ਿਲਾ ਪ੍ਰਧਾਨ ਅਨਿਲ ਜੈਨ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਕਿਸੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਤੂਤੀ ਬੋਲਦੀ ਸੀ ਅਤੇ 10 ਸਾਲ ਲਗਾਤਾਰ ਪੰਜਾਬ ਉੱਤੇ ਰਾਜ ਕੀਤਾ, ਪ੍ਰੰਤ ਅੱਜ ਇਹ ਸ਼੍ਰੋਮਣੀ ਅਕਾਲੀ ਦਲ ਚੰਦ ਕੁ ਸੀਟਾਂ ਉੱਤੇ ਸਿਮਟ ਕੇ ਰਹਿ ਗਈ ਹੈ।
ਜਦੋਂ ਪੱਤਰਕਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵੇ ਸਬੰਧੀ ਪੁੱਛਿਆ ਤਾਂ ਉਨਾ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਇੱਕ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਹਰ ਜਿਲੇ ਵਿੱਚ ਜਾ ਕੇ ਵਰਕਰਾਂ ਨਾਲ ਗੱਲਬਾਤ ਕਰੇਗੀ।
ਉਸ ਸਬੰਧੀ ਹੁਣ ਤੱਕ ਅੱਠ ਜਿਲਿਆਂ ਦੇ ਵਰਕਰਾਂ ਨੂੰ ਮਿਲਿਆ ਜਾ ਚੁੱਕਿਆ ਹੈ, ਬਾਕਿਆਂ ਨੂੰ ਮਿਲਣ ਤੋਂ ਬਾਅਦ ਹੀ ਫੈਸਲਾ ਕਰਾਂਗੇ। ਉਨਾਂ ਦੂਜੀਆਂ ਪਾਰਟੀਆਂ ਵੱਲੋਂ ਇੰਡੀਆ ਗਠਜੋੜ ਸਬੰਧੀ ਕਿਹਾ, ਕਿ ਜਿੱਡਾ ਮਰਜ਼ੀ ਵੱਡਾ ਗੱਠਜੋੜ ਕਰ ਲੈਣ,ਪਰ ਉਸ ਨਾਲ ਭਾਜਪਾ ਨੂੰ ਕੋਈ ਫਰਕ ਨਹੀਂ ਪਵੇਗਾ ਅਤੇ ਨਾ ਹੀ ਕਾਂਗਰਸ ਦਾ ਪੰਜਾਬ ਵਿੱਚ ਕੋਈ ਭਵਿੱਖ ਹੈ।
ਇਹ ਵੀ ਪੜ੍ਹੋ: Punjab news: ਪੰਜਾਬ ਸਰਕਾਰ ਵਿਦੇਸ਼ ਵੱਸਦੇ ਪੰਜਾਬੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ - ਧਾਲੀਵਾਲ
ਪਰਮਿੰਦਰ ਢੀਂਡਸਾ ਦੇ ਇਸ ਬਿਆਨ ਤੋਂ ਇਹ ਵੀ ਸਾਫ ਹੁੰਦਾ ਹੈ ਕਿ ਉਹਨਾਂ ਦੀ ਮਨਸਾ ਭਾਜਪਾ ਨਾਲ ਭਾਜਪਾ ਵਿੱਚ ਗੱਠਜੋੜ ਕਰਨ ਦਾ ਹੈ। ਉਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਤਾਬੜਤੋੜ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਅਤੀ ਚਿੰਤਾਜਨਕ ਹਨ।
ਪੰਜਾਬ ਵਿੱਚ ਨਸ਼ੇ ਅਤੇ ਕਰਾਇਮ ਦਾ ਬੋਲ ਬਾਲਾ ਹੈ। ਇਸ ਲਈ ਪੰਜਾਬ ਸਰਕਾਰ ਨੂੰ ਨਸ਼ੇ ਤੇ ਕੰਟਰੋਲ ਕਰਨਾ ਚਾਹੀਦਾ ਹੈ ਤਾਂ ਜੋ ਕ੍ਰਾਇਮ ਤੇ ਕਾਬੂ ਪਾਇਆ ਜਾ ਸਕੇ। ਪਰਮਿੰਦਰ ਢੀਂਡਸਾ ਨੇ ਪੰਜਾਬ ਵਿੱਚ ਹਿੱਟ ਐਂਡ ਰਨ ਕਾਨੂੰਨ ਸਬੰਧੀ ਕਿਹਾ, ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਡਰਾਈਵਰਾਂ ਨਾਲ ਗੱਲਬਾਤ ਕਰਕੇ ਵਿਚਕਾਰ ਦਾ ਰਸਤਾ ਕੱਢਣਾ ਚਾਹੀਦਾ ਹੈ ਤਾਂ ਜੋ ਭਾਰਤ ਤੇ ਆਰਥਿਕ ਬੋਝ ਨਾ ਪਵੇ।
ਸਮੇਂ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ,ਆੜਤੀ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਸੰਜੀਵ ਕੁਮਾਰ ਸਿੰਘ ਸਿੰਗਲਾ, ਜਸਵੰਤ ਸਿੰਘ ਹੈਪੀ, ਸੁਰੇਸ਼ ਕੁਮਾਰ ਪਾਲਾ, ਸੱਤਪਾਲ ਸਿੰਘ ਪਾਲੀ ਤੇ ਹੋਰ ਵੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ: Jalandhar News: ਸਿਹਤ ਵਿਭਾਗ ਵੱਲੋਂ ਸੀਤ ਲਹਿਰ ਤੋਂ ਬਚਾਓ ਸਬੰਧੀ ਐਡਵਾਈਜ਼ਰੀ ਜਾਰੀ, ਜਾਣੋ ਕੀ ਕਰਨਾ ਤੇ ਕੀ ਨਹੀਂ..