ਚੰਡੀਗੜ੍ਹ: ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਟਿਆਲਾ ਤੋਂ ਸਾਂਸਦ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਹੁਣ ਕਾਂਗਰਸ 'ਚ ਨਹੀਂ ਹੈ ਅਤੇ ਇਹ ਗੱਲ ਉਹ ਬਤੌਰ ਕਾਂਗਰਸ ਪ੍ਰਧਾਨ ਕਹਿ ਰਰੇ ਹਨ।
ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਕਾਂਗਰਸ ਛੱਡਣ ਦੇ ਬਾਵਜੂਦ ਪ੍ਰਨੀਤ ਕੌਰ ਨੇ ਅਜੇ ਪਾਰਟੀ ਨਹੀਂ ਛੱਡੀ ਹੈ ਅਤੇ ਨਾ ਹੀ ਕਾਂਗਰਸ ਦੇ ਲਈ ਕੋਈ ਕੰਮ ਕਰਦੀ ਹੈ।ਪਰ ਉਹ ਪਟਿਆਲਾ ਤੋਂ ਸਾਂਸਦ ਜ਼ਰੂਰ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਨੇ ਬੀਜੇਪੀ ਨਾਲ ਮਿਲ ਕੇ ਲੜੀਆਂ ਸੀ। ਪ੍ਰਨੀਤ ਕੌਰ ਨੇ ਕਾਂਗਰਸ ਦੇ ਲਈ ਪ੍ਰਚਾਰ ਨਹੀਂ ਕੀਤਾ ਸੀ ਉਹ ਬੀਜੇਪੀ ਦੇ ਇਕ ਪ੍ਰੋਗਰਾਮ ਵਿੱਚ ਵੀ ਨਜ਼ਰ ਆਈ ਸੀ।ਪਰ ਕਾਂਗਰਸ ਪਾਰਟੀ ਨੇ ਅਜੇ ਤੱਕ ਉਸਨੂੰ ਰਸਮੀ ਤੌਰ 'ਤੇ ਪਾਰਟੀ ਵਿੱਚੋਂ ਬਾਹਰ ਨਹੀਂ ਕੀਤਾ ਗਿਆ ਹੈ।ਪ੍ਰਨੀਤ ਕੌਰ ਨੇ ਵੀ ਪਾਰਟੀ ਨਹੀਂ ਛੱਡੀ ਹੈ।ਅਜਿਹੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਦਾ ਇਹ ਕਹਿਣਾ ਕਿ ਪ੍ਰਨੀਤ ਕੌਰ ਪਾਰਟੀ ਦਾ ਹਿੱਸਾ ਨਹੀਂ ਕਾਫੀ ਮਾਇਨੇ ਰੱਖਦਾ ਹੈ।
ਪ੍ਰਨੀਤ ਕੌਰ ਨੇ ਅਜੇ ਤੱਕ ਨਹੀਂ ਦਿੱਤਾ ਅਸਤੀਫਾ
ਪੰਜਾਬ ਕਾਂਗਰਸ ਪ੍ਰਧਾਨ ਦਾ ਇਹ ਬਿਆਨ ਇਸ ਲਈ ਵੀ ਅਹਿਮ ਹੈ ਕਿਉਂਕਿ ਪ੍ਰਨੀਤ ਕੌਰ ਨੇ ਅਜੇ ਤੱਕ ਕਾਂਗਰਸ ਪਾਰਟੀ ਤੋਂ ਅਸਤੀਫਾ ਨਹੀਂ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ। ਕਾਂਗਰਸ ਨੇ ਉਨ੍ਹਾਂ ਨੂੰ ਇੱਕ ਵਾਰ ਕਾਰਨ ਦੱਸੋ ਨੋਟਿਸ ਭੇਜਿਆ ਸੀ। ਹਾਲਾਂਕਿ ਪ੍ਰਨੀਤ ਕੌਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਲਈ ਪ੍ਰਚਾਰ ਨਹੀਂ ਕੀਤਾ। ਇਸ ਲਈ ਉੱਥੇ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਮਿਲ ਕੇ ਇਹ ਚੋਣ ਲੜੀ। ਇੰਨਾ ਹੀ ਨਹੀਂ ਇਸ ਦੌਰਾਨ ਪ੍ਰਨੀਤ ਕੌਰ ਨੂੰ ਭਾਜਪਾ ਦੇ ਇੱਕ ਚੋਣ ਪ੍ਰੋਗਰਾਮ ਵਿੱਚ ਵੀ ਦੇਖਿਆ ਗਿਆ।
ਪੰਜਾਬ ਪੁਲਿਸ ਦੀ ਦੁਰਵਰਤੋਂ
ਇਸ ਦੇ ਨਾਲ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ 'ਤੇ ਆਪਣੀ ਰਾਏ ਦਿੰਦੇ ਹੋਏ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਦਲੇ ਦੀ ਰਾਜਨੀਤੀ 'ਚ ਆਮ ਆਦਮੀ ਪਾਰਟੀ ਨੇ ਭਾਜਪਾ ਵਾਲਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਪੁਲੀਸ ਦੀ ਸਿਰਫ਼ ਬਦਲੇ ਦੀ ਰਾਜਨੀਤੀ ਲਈ ਦੁਰਵਰਤੋਂ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਸਿਰਫ ਇੱਕ ਵਿਅਕਤੀ ਨੇ ਆਪਣੀ ਹਉਮੈ ਨੂੰ ਸ਼ਾਂਤ ਕਰਨ ਲਈ ਪੰਜਾਬ ਪੁਲਿਸ ਨੂੰ ਅਜੀਬ ਸਥਿਤੀ ਵਿੱਚ ਧੱਕ ਦਿੱਤਾ ਹੈ।