ਪਟਿਆਲਾ: ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਚੋਣ ਪ੍ਰਚਾਰ ਕਰਨ ਬਾਰੇ ਕਾਂਗਰਸ ਕਮੇਟੀ ਨੇ ਫੈਸਲਾ ਲੈਣਾ ਹੈ ਕਿ ਉਹ ਚੋਣ ਪ੍ਰਚਾਰ ਕਰਨਗੇ ਜਾਂ ਨਹੀਂ। ਹਾਲਾਂਕਿ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਬਹੁਤ ਵਧੀਆ ਚੋਣ ਪ੍ਰਚਾਰ ਕਰਨਗੇ।
ਦੂਜੇ ਪਾਸੇ ਸਿੱਧੂ ਨੇ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਚੋਣ ਪ੍ਰਚਾਰ ਨਹੀਂ ਕਰਨਗੇ। ਡਾਕਟਰਾਂ ਨੇ ਉਨ੍ਹਾਂ ਨੂੰ 2 ਦਿਨ ਆਰਾਮ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਸੰਨੀ ਦਿਓਲ ਦੇ ਗੁਰਦਾਸਪੁਰ ਤੋਂ ਚੋਣ ਲੜਨ ਬਾਰੇ ਕਿਹਾ ਕਿ ਸੰਨੀ ਦੇ ਆਉਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਣਾ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦਾ ਪੱਲਾ ਹਾਲੇ ਵੀ ਭਾਰੀ ਹੈ। ਸੰਨੀ ਦਿਓਲ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਸੰਨੀ ਨੂੰ ਤਾਂ ਇਹ ਨਹੀਂ ਪਤਾ ਕਿ ਪੁਲਵਾਮਾ ਕੀ ਹੈ?
ਇਸ ਦੇ ਨਾਲ ਹੀ ਉਨ੍ਹਾਂ ਡਾ. ਗਾਂਧੀ ਦੇ ਇਲਜ਼ਾਮ ਬਾਰੇ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਪ੍ਰੋਜੈਕਟ ਹੈ ਨਾ ਕਿ ਡਾ. ਗਾਂਧੀ ਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਸ ਨੂੰ ਬਣਾਉਣ ਵਿੱਚ ਕਈ ਸਾਲ ਲੱਗ ਜਾਂਦੇ ਹਨ।
ਸਿੱਧੂ ਦੇ ਚੋਣ ਪ੍ਰਚਾਰ ਕਰਨ 'ਤੇ ਪਰਨੀਤ ਕੌਰ ਦਾ ਬਿਆਨ, ਸੰਨੀ ਦਿਓਲ ਬਾਰੇ ਵੀ ਕਹੀ ਗੱਲ
ਏਬੀਪੀ ਸਾਂਝਾ
Updated at:
13 May 2019 08:30 PM (IST)
ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਚੋਣ ਪ੍ਰਚਾਰ ਕਰਨ ਬਾਰੇ ਕਾਂਗਰਸ ਕਮੇਟੀ ਨੇ ਫੈਸਲਾ ਲੈਣਾ ਹੈ ਕਿ ਉਹ ਚੋਣ ਪ੍ਰਚਾਰ ਕਰਨਗੇ ਜਾਂ ਨਹੀਂ। ਹਾਲਾਂਕਿ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਬਹੁਤ ਵਧੀਆ ਚੋਣ ਪ੍ਰਚਾਰ ਕਰਨਗੇ।
- - - - - - - - - Advertisement - - - - - - - - -