ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਵੇਲੇ ਹੀ ਕਰਤਾਰਪੁਰ ਲਾਂਘੇ ਦੀ ਗੱਲ ਚੱਲ ਰਹੀ ਸੀ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਲਾਂਘਾ ਖੁੱਲ੍ਹਣਾ ਨਾ ਕਾਂਗਰਸ ਦੀ ਜਿੱਤ ਹੋਵੇਗੀ ਅਤੇ ਨਾ ਬੀਜੇਪੀ ਦੀ ਸਗੋਂ ਇਹ ਧਰਮ ਦੀ ਜਿੱਤ ਹੋਵੇਗੀ।


ਦਰਅਸਲ, ਹਰਸਿਮਰਤ ਬਾਦਲ ਨੇ ਕਿਹਾ ਸੀ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਹੀ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਸੀ ਕਿ ਸਰਕਾਰ ਨੇ ਤਾਲਮੇਲ ਸਬੰਧੀ ਫੈਸਲੇ ਕੇਂਦਰ ਨੂੰ ਭੇਜਣ 'ਚ ਇੱਕ ਮਹੀਨੇ ਦੀ ਦੇਰੀ ਕਰ ਪ੍ਰਾਜੈਕਟ ਲੇਟ ਕਰਵਾਇਆ ਹੈ। ਇਸ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀ ਦਲ ਕੋਲ ਕਾਂਗਰਸ 'ਤੇ ਇਲਜ਼ਾਮ ਲਾਉਣ ਤੋਂ ਬਿਨਾਂ ਕੋਈ ਕੰਮ ਬਾਕੀ ਨਹੀਂ ਰਹਿ ਗਿਆ ਹੈ।

ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਪਟਿਆਲਾ ਹਲਕੇ ਤੋਂ ਹੀ ਲੋਕ ਸਭਾ ਚੋਣ ਲੜਨ ਦਾ ਦਾਅਵਾ ਇੱਕ ਵਾਰ ਫਿਰ ਜਤਾਇਆ। ਪਰ ਉਨ੍ਹਾਂ ਅੰਤਮ ਫੈਸਲਾ ਪਾਰਟੀ ਹਾਈ ਕਮਾਂਡ 'ਤੇ ਛੱਡ ਦਿੱਤਾ ਹੈ।