ਪਟਿਆਲਾ: ਸਾਬਕਾ ਵਿਦੇਸ਼ ਮੰਤਰੀ ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੇ ਵਾਅਦੇ 'ਤੇ ਪੰਜਾਬ 'ਚ ਆਮ ਆਦਮੀ ਦੀ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਜੇਕਰ ਮਹੀਨੇ ਅੰਦਰ ਵਾਅਦਾ ਪੂਰਾ ਨਾ ਹੋਇਆ ਤਾਂ ਮਹੀਨੇ ਬਾਅਦ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕੋਈ ਵੀ ਵਾਅਦਾ ਪੂਰਾ ਅਜੇ ਨਹੀਂ ਹੋਇਆ। ਪਰਨੀਤ ਕੌਰ ਨੇ ਮਹਿਲਾਵਾਂ ਨੂੰ ਹਜ਼ਾਰ ਰੁਪਏ ਨਾ ਦੇਣ ਕਾਰਨ ਪਟਿਆਲਾ ਵਿਚ ਮਾਰਚ ਕੱਢਿਆ ਤੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਦੇ ਨਾਲ ਹੀ ਜਲੰਧਰ ਵਿੱਚ ਹੋਏ ਨਰਸ ਦੇ ਕਤਲ 'ਤੇ ਪਰਨੀਤ ਕੌਰ ਨੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਠੀਕ ਨਹੀਂ ਹੈ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਸਰਕਾਰ ਬਣਨ 'ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ। 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਹ ਗਰੰਟੀ ਦੇਣ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਮਾਮਲੇ 'ਤੇ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰ ਰਹੀਆਂ ਹਨ।

ਹਾਲਾਂਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਇਸ ਸਬੰਧ ਵਿੱਚ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ' ਸਰਕਾਰ ਦਾ ਖਜਾਨਾ ਖਾਲੀ ਹੈ। ਪਹਿਲਾਂ ਖਜਾਨਾ ਭਰਿਆ ਜਾਵੇਗਾ ਤੇ ਫੇਰ ਹੀ ਔਰਤਾਂ ਨੂੰ 1000 ਹਜ਼ਾਰ ਰੁਪਏ ਮਹੀਨਾ ਮਿਲਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜਾਨਾ ਖਾਲੀ ਕੀਤਾ ਹੈ। ਇਸ ਤੋਂ ਪਹਿਲਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਸੀ ਕਿ, ਲੋਕਾਂ ਨੇ 5 ਸਾਲਾਂ ਲਈ ਭਰੋਸਾ ਜਤਾਇਆ ਹੈ। ਪੰਜ ਸਾਲਾਂ ਵਿੱਚ ਹਰੇਕ ਗਰੰਟੀ ਪੂਰੀ ਕੀਤੀ ਜਾਵੇਗੀ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।