Punjab CM: ਬਾਜਵਾ ਨੇ ਵੀ ਕਬੂਲਿਆ ਮਾਨ ਦਾ ਚੈਲੰਜ, ਸੁਪਰੀਮ ਕੋਰਟ ਦੇ ਜੱਜ ਦੀ ਰੱਖ ਦਿੱਤੀ ਸ਼ਰਤ, ਜਾਣੋ ਕੀ ਕਿਹਾ
Punjab News: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ,ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ 'ਤੇ ਹੋਣੀ ਚਾਹੀਦੀ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸਿਆਸੀ ਹਲਚਲ ਮਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਝਗੜੇ ਦੀ ਬਜਾਏ ਲਾਈਵ ਬਹਿਸ ਕਰਨ ਲਈ ਕਿਹਾ ਹੈ। ਇਸ ਦੇ ਜਵਾਬ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁਣੌਤੀ ਸਵੀਕਾਰ ਕਰ ਲਈ ਹੈ।
ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ,ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ 'ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ 'ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ
ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ।
— Partap Singh Bajwa (@Partap_Sbajwa) October 8, 2023
ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ 'ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ 'ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ। https://t.co/tXI3yoTixe
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ 'ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।
ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਸੀ...ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















