ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ।ਇਸ ਵਿੱਚ ਉਨ੍ਹਾਂ ਨੇ ਮੱਤੇਵਾੜਾ ਦੇ ਪ੍ਰਾਚੀਨ ਜੰਗਲਾਂ ਨੇੜੇ ਸਤਲੁਜ ਦੇ ਕੰਢੇ 'ਤੇ ਪ੍ਰਸਤਾਵਿਤ ਮੱਤੇਵਾੜਾ ਟੈਕਸਟਾਈਲ ਪਾਰਕ ਕਾਰਨ ਵੱਖ-ਵੱਖ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਮੁੱਦਾ ਚੁੱਕਿਆ ਹੈ। 


ਉਨ੍ਹਾਂ ਕਿਹਾ ਕਿ ਪੰਜਾਬ ਦਾ ਕੁੱਲ ਜੰਗਲਾਤ ਰਾਜ ਦੀ ਕੁੱਲ ਭੂਗੋਲਿਕ ਭੂਮੀ ਦਾ ਸਿਰਫ 3.67% ਹੈ।ਇਸ ਤੋਂ ਇਲਾਵਾ, ਪਾਣੀ ਦਾ ਪ੍ਰਦੂਸ਼ਣ ਪੰਜਾਬ ਦੇ ਸਾਹਮਣੇ ਇੱਕ ਜਾਣਿਆ-ਪਛਾਣਿਆ ਮੁੱਦਾ ਹੈ।ਇਸ ਸੰਦਰਭ 'ਚ, ਜੰਗਲਾਂ ਦੇ ਨਾਲ ਲੱਗਦੇ ਕੋਈ ਵੀ ਪ੍ਰੋਜੈਕਟ ਵਾਤਾਵਰਣ ਨੂੰ ਨੁਕਸਾਨ ਪਹੁੰਚਾਏਗਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਡਰ ਹੈ ਕਿ ਇਹ ਪਾਣੀ ਦੀ ਗੁਣਵੱਤਾ ਨੂੰ ਵੀ ਹੋਰ ਘਟਾ ਦੇਵੇਗਾ।


ਦੱਸ ਦੇਈਏ ਕਿ ਮੱਤੇਵਾੜਾ ਜੰਗਲ ਲੁਧਿਆਣਾ ਸ਼ਹਿਰ ਦੇ ਨਾਲ ਲੱਗਦੇ ਹਨ। ਜੋ ਕਿ ਵਿਸ਼ਵ ਦੇ ਚਾਰ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ