ਗੁਰਦਾਸਪੁਰ -ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਦੀਆਂ ਦੇ ਕਾਹਨੂੰਵਾਨ ਬਲਾਕ ਦੇ ਪਿੰਡਾਂ ਵਿੱਚ ਧੰਨਵਾਦੀ ਦੌਰੇ ਕੀਤੇ। ਇਸ ਮੌਕੇ ਉਹ ਸਭ ਤੋਂ ਪਹਿਲਾਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਨਤਮਸਤਕ ਹੋਏ,ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਕਮੇਟੀ ਅਤੇ ਇਲਾਕੇ ਦੇ ਪਤਵੰਤਿਆਂ ਵੱਲੋਂ ਸਨਮਾਨਤ ਕੀਤਾ ਗਿਆ। 



ਇਸ ਮੌਕੇ ਭੈਣੀ ਮੀਆਂ ਖਾਨ ਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦੇ ਬਾਜਵਾ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਵਰ੍ਹਦੇ ਦਿਖੇ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਤਾਂ ਰਾਸ਼ਨ ਪਹਿਲਾ ਹੀ ਮਿਲ ਰਿਹਾ ਹੈ ਅਤੇ ਡਿਪੋ ਹਰ ਪਿੰਡ ਅਤੇ ਮੋਹਲੇ 'ਚ ਹਨ ਫਿਰ ਭਗਵੰਤ ਮਾਨ ਵਲੋਂ ਨਵਾਂ ਕੀ ਕੀਤਾ ਗਿਆ । ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਗਾਰੰਟੀਆਂ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਦਿੱਤੀਆਂ ਸਨ ਪਰ ਹੁਣ ਇਨ੍ਹਾਂ ਗਰੰਟੀਆਂ ਨੂੰ ਭੁਗਤਾਉਣ ਲਈ ਉਹਨਾਂ ਵੱਲੋਂ ਕੇਂਦਰ ਸਰਕਾਰ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। 



ਇੰਨਾ ਹੀ ਨਹੀਂ ਉਨ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਮੰਤਰੀਆਂ ਅਤੇ ਵਲੰਟੀਅਰਾਂ ਨੂੰ ਬੇਨਤੀ ਕੀਤੀ ਕਿ ਉਹ ਕਿਸੇ ਵੀ ਦਫਤਰ ਵਿਚ ਛਾਪਾਮਾਰੀ ਕਰਨ ਤੋਂ ਪਹਿਲਾਂ ਸਰਕਾਰੀ ਤੰਤਰ ਵਿਚ ਲੋੜੀਂਦੀਆਂ ਘਾਟਾਂ ਨੂੰ ਪੂਰੀਆਂ ਕਰਨ,ਦਫ਼ਤਰਾਂ ਦੇ ਸਟਾਫ਼  ਨੂੰ ਪੂਰਾ ਕੀਤਾ ਜਾਵੇ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਉਣ।


ਇਹ ਵੀ ਪੜ੍ਹੋ: ਚੰਡੀਗੜ੍ਹ 'ਤੇ ਕੇਂਦਰ ਦੇ ਫੈਸਲੇ ਮਗਰੋਂ CM ਭਗਵੰਤ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ, 'ਪੰਜਾਬ ਲੜਦਾ ਰਹੇਗਾ'


ਇਹ ਵੀ ਪੜ੍ਹੋ: Punjab News: ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਤੋਂ ਬਾਅਦ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ `ਤੇ ਫੈਸਲਾ