Partap Bajwa :ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਭਗਵੰਤ ਮਾਨ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਕੰਪਲੈਕਸ ਵਿਚ ਤਸਵੀਰ ਨਾ ਲਗਾਏ ਜਾਣ ਵਾਲੇ ਤੱਥ ਲੁਕਾਉਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਏ ਵਿਧਾਨ ਸਭਾ ਸੈਸ਼ਨ ਵਿੱਚ ਐਲਾਨ ਕੀਤਾ ਸੀ ਕਿ ਅਜ਼ਾਦੀ ਘੁਲਾਟੀਆਂ ਭਗਤ ਸਿੰਘ, ਡਾ: ਭੀਮ ਰਾਓ ਅੰਬੇਡਕਰ ਅਤੇ ਪਹਿਲੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੀਆਂ ਤਸਵੀਰਾਂ ਵਿਧਾਨ ਸਭਾ ਕੰਪਲੈਕਸ ਵਿੱਚ ਲਗਾਈਆਂ ਜਾਣਗੀਆਂ।



ਸਦਨ ਨੇ ਇਸ ਸਬੰਧੀ 22 ਮਾਰਚ ਨੂੰ ਮਤਾ ਪਾਸ ਕੀਤਾ ਸੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ''ਅਸੈਂਬਲੀ ਚੰਡੀਗੜ੍ਹ ਕੈਪੀਟਲ ਕੰਪਲੈਕਸ ਦਾ ਹਿੱਸਾ ਹੈ ਜੋ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਹੈ। ਇਸ ਲਈ, ਇਮਾਰਤ ਵਿੱਚ ਕੋਈ ਵੀ ਤਬਦੀਲੀ ਸਮਰੱਥ ਅਧਿਕਾਰੀ ਦੀ ਆਗਿਆ ਤੋਂ ਬਾਅਦ ਹੀ ਕੀਤੀ ਜਾ ਸਕਦੀ ਹੈ।



ਬਾਜਵਾ ਨੇ ਕੀਤਾ ਇਹ ਦਾਅਵਾ 
ਬਾਜਵਾ ਨੇ ਕਿਹਾ ਕਿ ਸ਼ਹਿਰ ਦੇ ਆਰਕੀਟੈਕਟ ਲੀ ਕੰਬੁਜ਼ੀਏ ਵੱਲੋਂ ਲਿਖੇ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਇੱਥੇ ਤਸਵੀਰ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਕਿਹਾ, ‘‘ਵਿਧਾਇਕ ਨੂੰ ਸਥਿਤੀ ਬਾਰੇ ਸਹੀ ਜਾਣਕਾਰੀ ਦਿੰਦਿਆਂ ਇਹ ਤੱਥ ਧਿਆਨ ਵਿੱਚ ਨਹੀਂ ਲਿਆਂਦਾ ਗਿਆ। ਇਸ ਸਬੰਧੀ 22 ਮਾਰਚ ਨੂੰ ਪੇਸ਼ ਕੀਤੇ ਮਤੇ ਵਿੱਚ ਸਰਕਾਰ ਨੇ ਸਦਨ ਦੇ ਸਾਰੇ ਵਿਧਾਇਕਾਂ ਨੂੰ ਭਰਮ ਵਿੱਚ ਪਾ ਦਿੱਤਾ ਸੀ। ਜਿਸ ਕਾਰਨ ਸਾਡੇ ਸਾਰਿਆਂ ਲਈ ਅਸੁਵਿਧਾਜਨਕ ਸਥਿਤੀ ਪੈਦਾ ਹੋ ਗਈ ਹੈ।



ਬਾਜਵਾ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਨ ਨੇ ਸਾਲ 2016 'ਚ ਇਸੇ ਤਰ੍ਹਾਂ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਭਗਵੰਤ ਮਾਨ ਦੀ ਸਰਕਾਰ ਨੇ ਹਾਲਾਂਕਿ ਇਸ ਮੁੱਦੇ 'ਤੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ।