Mann Vs Bajwa: ਰਾਜ ਤਾਂ ਰਾਜਿਆ ਦੇ ਨਹੀਂ ਰਹੇ "ਭਗਵੰਤ ਸ਼ਾਹ" ਕਿਹੜੇ ਬਾਗ਼ ਦੀ ਮੂਲੀ-ਬਾਜਵਾ
punjab News: ਤੁਸੀਂ ਅੱਜ ਤੱਕ ਆਪਣੇ ਚੁਟਕਲਿਆਂ ਨਾਲ ਪੰਜਾਬ ਦੇ ਵਿਕਾਸ ਦੀ ਭਰੂਣ ਹੱਤਿਆ ਹੀ ਕੀਤੀ ਹੈ, ਨਾ ਤਾਂ ਤੁਹਾਡੇ ਤੋਂ ਕਾਨੂੰਨ ਵਿਵਸਥਾਂ ਸੰਭਲੀ, ਨਾ ਆਰਥਿਕਤਾ ਸੰਭਲੀ, ਨਾ ਪੰਜਾਬ ਦੀ ਨੌਜ਼ਵਾਨੀ ਨੂੰ ਨਸ਼ਿਆਂ ਤੋਂ ਸੰਭਾਲ ਪਾਏ।
Punjab News: ਬੇਸ਼ੱਕ ਪੰਜਾਬ ਦਾ ਪਾਰਾ ਥੱਲੇ ਨੂੰ ਆਉਣ ਲੱਗ ਗਿਆ ਹੈ ਪਰ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਤੋਂ ਬਾਅਦ ਸਿਆਸੀ ਪਾਰਾ ਜ਼ਰੂਰ ਵਧ ਗਿਆ ਹੈ। ਬਾਜਵਾ ਦੇ ਬਿਆਨ ਦਾ ਮੁੱਖ ਮੰਤਰੀ ਮਾਨ ਨੇ ਮੋੜਵਾਂ ਜਵਾਬ ਦਿੱਤਾ ਤਾਂ ਅੱਗੋਂ ਵੀ ਬਾਜਵਾ ਨੇ ਮਾਨ ਨੂੰ 21ਆਂ ਦੀ 31 ਕਰਕੇ ਮੋੜੀ। ਬਾਜਵਾ ਨੇ ਕਿਹਾ ਕਿ ਤੁਸੀਂ ਖਾਧੀ ਪੀਤੀ 'ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ।
ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ, "ਭਗਵੰਤ ਸ਼ਾਹ" ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ ਹੋ! ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੈਸੇ ਤਾਂ ਮੈਂ ਤੁਹਾਨੂੰ ਜਵਾਬ ਦੇਣਾ ਵਾਜ਼ਿਬ ਨਹੀਂ ਸਮਝਦਾ ਪਰ ਚੱਲੋ ਤੁਸੀਂ ਖਾਧੀ ਪੀਤੀ 'ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ।
"ਭਗਵੰਤ ਸ਼ਾਹ" ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ 🍾 ਹੋ!
— Partap Singh Bajwa (@Partap_Sbajwa) September 26, 2023
ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ @BhagwantMann ਵੈਸੇ ਤਾਂ ਮੈਂ ਤੁਹਾਨੂੰ ਜਵਾਬ ਦੇਣਾ ਵਾਜ਼ਿਬ ਨਹੀਂ ਸਮਝਦਾ ਪਰ ਚੱਲੋ ਤੁਸੀਂ ਖਾਧੀ ਪੀਤੀ 'ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ।
ਜਦੋਂ ਤੁਹਾਡੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ ਪੰਜਾਬ ਦੀ… https://t.co/OJvNw5g5KA
ਜਦੋਂ ਤੁਹਾਡੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ ਪੰਜਾਬ ਦੀ ਵਾਂਗਡੋਰ ਗਈ ਫੇਰ ਤੁਸੀਂ ਆਪਣੀ ਹਾਈਕਮਾਂਡ ਨਾਲ ਗੱਲ ਕਰਿਓ। ਤੁਸੀਂ ਅੱਜ ਤੱਕ ਆਪਣੇ ਚੁਟਕਲਿਆਂ ਨਾਲ ਪੰਜਾਬ ਦੇ ਵਿਕਾਸ ਦੀ ਭਰੂਣ ਹੱਤਿਆ ਹੀ ਕੀਤੀ ਹੈ, ਨਾ ਤਾਂ ਤੁਹਾਡੇ ਤੋਂ ਕਾਨੂੰਨ ਵਿਵਸਥਾਂ ਸੰਭਲੀ, ਨਾ ਆਰਥਿਕਤਾ ਸੰਭਲੀ, ਨਾ ਪੰਜਾਬ ਦੀ ਨੌਜ਼ਵਾਨੀ ਨੂੰ ਨਸ਼ਿਆਂ ਤੋਂ ਸੰਭਾਲ ਪਾਏ, ਨਾ ਹੀ ਤੁਹਾਡੇ ਆਕਾ ਅਤੇ ਤੁਸੀਂ ਕੈਨੇਡਾ ਵਿੱਚ ਬੈਠੇ ਪ੍ਰਵਾਸੀ ਪੰਜਾਬੀਆਂ ਦੇ ਹੱਕ ਵਿੱਚ ਕੋਈ ਇੱਕ ਲਫਜ਼ ਬੋਲ ਸਕੇ। ਆਮ ਆਦਮੀ ਪਾਰਟੀ ਹੋਰ ਕਿੰਨੀ ਕੁ ਭਰੂਣ ਹੱਤਿਆ ਕਰਨੀ ਹੈ ਪੰਜਾਬ ਦੇ ਲੋਕਾਂ ਦੇ ਰੰਗਲੇ ਖੁਆਬਾਂ ਦੀ?
ਜ਼ਿਕਰ ਕਰ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਹਾ ਗਿਆ ਸੀ ਆਪ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਕੇ ਨਿਸ਼ਾਨਾ ਸਾਧਿਆ ਸੀ, ਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ"