Farmer Protest: ਸ਼ੰਭੂ ਤੇ ਖਨੌਰੀ ਸਰਹੱਦ ਉੱਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਉਹ ਜਦੋਂ ਵੀ ਦਿੱਲੀ ਨੂੰ ਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਉੱਤੇ ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਝਾੜਾਂ ਚਲਾਈਆਂ ਜਾਂਦੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਵਾਜਬ ਸਵਾਲ ਚੁੱਕਿਆ ਹੈ।
ਕਾਂਗਰਸ ਲੀਡਰ ਪ੍ਰਤਾਪ ਬਾਜਵਾ ਨੇ ਕਿਹਾ ਕਿ ਲੰਡਨ ਵਿੱਚ ਵੈਸਟਮਿੰਸਟਰ ਟਰੈਕਟਰਾਂ ਨਾਲ ਭਰਿਆ ਹੋਇਆ ਹੈ ਕਿਉਂਕਿ ਕਿਸਾਨ ਸ਼ਾਂਤੀਪੂਰਵਕ ਵਿਰੋਧ ਕਰਦੇ ਹਨ, ਨਾ ਤਾਂ ਸਰਕਾਰ ਅਤੇ ਨਾ ਹੀ ਸਕਾਟਲੈਂਡ ਯਾਰਡ ਤਾਕਤ ਦੀ ਵਰਤੋਂ ਕਰਦੇ ਹਨ - ਸਿਰਫ਼ ਜਮਹੂਰੀ ਅਧਿਕਾਰਾਂ ਦਾ ਸਨਮਾਨ ਕਰਦੇ ਹਨ।
ਇਸ ਦੇ ਬਿਲਕੁਲ ਉਲਟ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ, ਬੈਰੀਕੇਡ, ਪਾਣੀ ਦੀਆਂ ਤੋਪਾਂ ਚਲਵਾਈਆਂ, ਕਿਸਾਨਾਂ ਨੂੰ ਪੁਲਿਸ ਦੀ ਬੇਰਹਿਮੀ ਦਾ ਸਾਹਮਣਾ ਕਰਨਾ ਪਿਆ, ਉਨ੍ਹਾਂ ਨਾਲ ਨਾਗਰਿਕਾਂ ਦੀ ਬਜਾਏ ਧਮਕੀਆਂ ਵਾਲਾ ਸਲੂਕ ਕੀਤਾ ਗਿਆ। ਭਾਜਪਾ ਸਰਕਾਰ ਆਪਣੇ ਹੱਕ ਮੰਗਣ ਵਾਲੇ ਕਿਸਾਨਾਂ ਤੋਂ ਕਿਉਂ ਡਰ ਰਹੀ ਹੈ? ਲੋਕਤੰਤਰ ਅਸਹਿਮਤੀ ਨਾਲ ਪ੍ਰਫੁੱਲਤ ਹੁੰਦਾ ਹੈ, ਦਮਨ ਨਾਲ ਨਹੀਂ।
ਮੁੜ ਇਕੱਠਾ ਹੋ ਰਿਹਾ ਸੰਯੁਕਤ ਕਿਸਾਨ ਮੋਰਚਾ !
17 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਸੰਘਰਸ਼ ਹੁਣ ਰੰਗ ਲਿਆਇਆ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਆਗੂ 13 ਦਸੰਬਰ ਨੂੰ ਖਨੌਰੀ ਸਰਹੱਦ ਉੱਤੇ ਡੱਲੇਵਾਲ ਨੂੰ ਮਿਲਣ ਲਈ ਜਾ ਰਹੇ ਹਨ। ਇਸ ਵਿੱਚ ਹਰਿੰਦਰ ਲੱਖੋਵਾਲ, ਡਾ. ਦਰਸ਼ਨ ਪਾਲ, ਹਰਿੰਦਰ ਲੱਖੋਵਾਲ ਸਮੇਤ ਕਈ ਵੱਡੇ ਲੀਡਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੁਣ ਇਕੱਠੇ ਹੋਣ ਦਾ ਸਮਾਂ ਆ ਗਿਆ ਹੈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।