Punjab News: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਯਾਨਿ 3 ਮਾਰਚ ਤੋਂ ਸ਼ੁਰੂ ਹੋ ਗਿਆ ਹੈ ਇਸ ਦੇ ਪਹਿਲੇ ਦਿਨ ਹੀ ਕਾਂਗਰਸ ਵੱਲੋਂ ਜਮ ਕੇ ਹੰਗਾਮਾ ਕੀਤਾ ਗਿਆ ਇਸ ਦੌਰਾਨ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਵੀ ਚਰਚਾ ਛਿੜੀ।


ਅੰਮ੍ਰਿਤਪਾਲ ਦੇ ਮੁੱਦੇ 'ਤੇ ਘੇਰਾਂਗੇ ਸਰਕਾਰ-ਬਾਜਵਾ


ਵਿਧਾਨ ਸਭਾ  ਵਿੱਚ ਵਿਰੋਧੀ ਧਿਰਾ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਪੰਜਾਬ ਸਰਕਾਰ ਨੇ ਅਜੇ ਤੱਕ ਅੰਮ੍ਰਿਤਪਾਲ ਸਿੰਘ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਇਸ ਲਈ ਅੰਮਿਤਪਾਲ ਸਿੰਘ ਦਾ ਮੁੱਦਾ ਵਿਧਾਨ ਸਭਾ ਵਿੱਚ ਜ਼ੋਰ ਸ਼ੋਰ ਨਾਲ ਚੁੱਕਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਅੰਮ੍ਰਿਤਪਾਲ ਸਿੰਘ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਦਾ ਮੁੱਦਾ ਵੀ ਚੁੱਕਿਆ। ਬਾਜਵਾ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਤੋਂ ਇਸ ਬਾਬਤ ਸਵਾਲ ਪੁੱਛੇ ਜਾਣਗੇ ਕਿ ਆਖ਼ਰ ਅੰਮ੍ਰਿਤਪਾਲ ਸਿੰਘ ਨਾਲ ਕਿਉਂ ਬੰਦ ਕਮਰਾ ਮੀਟਿੰਗ ਕੀਤੀ ਗਈ।


ਕਿਉਂ ਕੀਤਾ ਰਾਜਪਾਲ ਦੇ ਭਾਸ਼ਣ ਦਾ ਵਾਕਆਊਟ ?


ਜਦੋਂ ਇਸ ਮੌਕੇ ਰਾਜਪਾਲ ਦੇ ਭਾਸ਼ਣ 'ਤੇ ਕਾਂਗਰਸ ਵੱਲੋਂ ਵਾਕਆਊਟ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਵਾਕਆਊਟ ਇਸ ਲਈ ਕੀਤਾ ਗਿਆ ਕਿਉਂਕਿ ਇਹ ਸਰਕਾਰ ਰਾਜਪਾਲ ਨੂੰ ਆਪਣਾ ਰਾਜਪਾਲ ਨਹੀਂ ਮੰਨਦੀ, ਸਗੋਂ ਰਾਜਪਾਲ ਇਸ ਨੂੰ ਮੇਰੀ ਸਰਕਾਰ ਕਹਿ ਰਹੇ ਹਨ ਅਤੇ ਇਸ ਸਬੰਧੀ ਰਾਜਪਾਲ ਦੇ ਭਾਸ਼ਣ 'ਚ ਝੂਠੀਆਂ ਗੱਲਾਂ ਹਨ। ਸਰਕਾਰ ਦੀਆਂ ਪ੍ਰਾਪਤੀਆਂ ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਦੀ ਗੱਲ ਚੱਲ ਰਹੀ ਹੈ ਪਰ ਰਾਜਪਾਲ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਮਿਲੇ ਹਨ ਜਾਂ ਨਹੀਂ। ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ ਪਰ ਗਵਰਨਰ ਵੱਲੋਂ ਸਰਹੱਦੀ ਖੇਤਰਾਂ ਦੇ ਦੌਰੇ ਦੌਰਾਨ ਖੁਦ ਹੀ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ।


ਇਹ ਵੀ ਪੜ੍ਹੋ; Amritsar News: ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।