ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
Punjab News: ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ (AAP) ਦੇ ਸਾਰੇ ਮੈਂਬਰਾਂ ਵਲੋਂ ਸੀਚੇਵਾਲ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਵਰਤੀ ਗਈ ਸ਼ਬਦਾਵਲੀ 'ਤੇ ਇਤਰਾਜ਼ ਜਤਾਇਆ ਗਿਆ।

Punjab News: ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ (AAP) ਦੇ ਸਾਰੇ ਮੈਂਬਰਾਂ ਵਲੋਂ ਸੀਚੇਵਾਲ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਵਰਤੀ ਗਈ ਸ਼ਬਦਾਵਲੀ 'ਤੇ ਇਤਰਾਜ਼ ਜਤਾਇਆ ਗਿਆ। ਇਸ 'ਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ ਗਿਆ। ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਵਲੋਂ ਹਾਊਸ 'ਚੋਂ ਵਾਕਆਊਟ ਕਰ ਦਿੱਤਾ ਗਿਆ।
ਫਰਜ਼ੀ ਇਨਕਲਾਬੀ ਮੁਰਦਾਬਾਦ
— Partap Singh Bajwa (@Partap_Sbajwa) March 27, 2025
ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਪਮਾਨ ਕਰਨ ਵਾਲੀ ਸਰਕਾਰ ਮੁਰਦਾਬਾਦ pic.twitter.com/RezS6mJvKG
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਾਰਟੀ ਵਲੋਂ ਇਕ ਮਤਾ ਲਿਆਂਦਾ ਸੀ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਸਰਕਾਰ ਭਾਰਤ ਰਤਨ ਨਾਲ ਸਨਮਾਨਿਤ ਕਰੇ ਪਰ ਮੈਨੂੰ ਹਾਊਸ 'ਚ ਇਹ ਮਤਾ ਪੜ੍ਹਨ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸਪੀਕਰ ਸਾਹਿਬ ਨੇ ਮੈਨੂੰ ਬੋਲਣ ਦਾ ਸਮਾਂ ਦਿੱਤਾ ਪਰ ਇਕ ਸੋਚੀ-ਸਮਝੀ ਸਾਜ਼ਿਸ਼ ਅਧੀਨ ਇਕ ਮੈਂਬਰ ਖੜ੍ਹਾ ਕਰਕੇ ਮੇਰੇ 'ਤੇ ਇਤਰਾਜ਼ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਪੀਕਰ ਸਾਹਿਬ ਦੇ ਵਰਤਾਓ 'ਚ ਫ਼ਰਕ ਸੀ ਅਤੇ ਮੈਨੂੰ ਲੱਗਦਾ ਹੈ ਕਿ ਇਹ ਸਿੱਧਾ ਸਿਗਨਲ ਦਿੱਲੀ ਤੋਂ ਆਇਆ ਸੀ। ਉਨ੍ਹਾਂ ਨੇ ਕਿਹਾ ਕਿ ਪੂਰੇ ਹਾਊਸ ਨੇ ਸ਼ਹੀਦਾਂ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ।
ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
ਇਸ ਦੇ ਨਾਲ ਹੀ ਉਨ੍ਹਾਂ ਨੇ ਬਜਟ ਵਿੱਚ ਔਰਤਾਂ ਨੂੰ 2500 ਰੁਪਏ ਦੇਣ ਦੇ ਐਲਾਨ ਨੂੰ ਲੈਕੇ ਵੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲਾਰੇ ਲੱਪਿਆਂ ਵਾਲੀ ਸਰਕਾਰ ਹੈ...
ਬਜਟ 2025-26
— Partap Singh Bajwa (@Partap_Sbajwa) March 27, 2025
“ਤੇਰਾ ਲਾਰਾ ਵੇ ਸ਼ਰਾਬੀਆਂ ਦੇ ਗੱਪ ਵਰਗਾ”
ਆਮ ਆਦਮੀ ਪਾਰਟੀ ਦੇ 5 ਸਾਲ ਦੇ ਸ਼ਾਸਨ ਦੌਰਾਨ ਪੰਜਾਬ 50 ਸਾਲ ਪਿੱਛੇ ਚਲਾ ਜਾਣਾ@INCIndia @INCPunjab pic.twitter.com/6hSrzb32zC
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















