Punjab News: ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ (AAP) ਦੇ ਸਾਰੇ ਮੈਂਬਰਾਂ ਵਲੋਂ ਸੀਚੇਵਾਲ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਵਰਤੀ ਗਈ ਸ਼ਬਦਾਵਲੀ 'ਤੇ ਇਤਰਾਜ਼ ਜਤਾਇਆ ਗਿਆ। ਇਸ 'ਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ ਗਿਆ। ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਵਲੋਂ ਹਾਊਸ 'ਚੋਂ ਵਾਕਆਊਟ ਕਰ ਦਿੱਤਾ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਾਰਟੀ ਵਲੋਂ ਇਕ ਮਤਾ ਲਿਆਂਦਾ ਸੀ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਸਰਕਾਰ ਭਾਰਤ ਰਤਨ ਨਾਲ ਸਨਮਾਨਿਤ ਕਰੇ ਪਰ ਮੈਨੂੰ ਹਾਊਸ 'ਚ ਇਹ ਮਤਾ ਪੜ੍ਹਨ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸਪੀਕਰ ਸਾਹਿਬ ਨੇ ਮੈਨੂੰ ਬੋਲਣ ਦਾ ਸਮਾਂ ਦਿੱਤਾ ਪਰ ਇਕ ਸੋਚੀ-ਸਮਝੀ ਸਾਜ਼ਿਸ਼ ਅਧੀਨ ਇਕ ਮੈਂਬਰ ਖੜ੍ਹਾ ਕਰਕੇ ਮੇਰੇ 'ਤੇ ਇਤਰਾਜ਼ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਪੀਕਰ ਸਾਹਿਬ ਦੇ ਵਰਤਾਓ 'ਚ ਫ਼ਰਕ ਸੀ ਅਤੇ ਮੈਨੂੰ ਲੱਗਦਾ ਹੈ ਕਿ ਇਹ ਸਿੱਧਾ ਸਿਗਨਲ ਦਿੱਲੀ ਤੋਂ ਆਇਆ ਸੀ। ਉਨ੍ਹਾਂ ਨੇ ਕਿਹਾ ਕਿ ਪੂਰੇ ਹਾਊਸ ਨੇ ਸ਼ਹੀਦਾਂ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ।
ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
ਇਸ ਦੇ ਨਾਲ ਹੀ ਉਨ੍ਹਾਂ ਨੇ ਬਜਟ ਵਿੱਚ ਔਰਤਾਂ ਨੂੰ 2500 ਰੁਪਏ ਦੇਣ ਦੇ ਐਲਾਨ ਨੂੰ ਲੈਕੇ ਵੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲਾਰੇ ਲੱਪਿਆਂ ਵਾਲੀ ਸਰਕਾਰ ਹੈ...