ਪੜਚੋਲ ਕਰੋ

Punjab News: ਧਮਾਕੇ ਹੋ ਰਹੇ ਨੇ, ਡੱਲੇਵਾਲ ਦਾ ਮਰਨ ਵਰਤ ਜਾਰੀ, CM ਮਾਨ ਆਸਟ੍ਰੇਲੀਆ ਚੱਲੇ ਕ੍ਰਿਕਟ ਮੈਚ ਦੇਖਣ , ਬਾਜਵਾ ਨੇ ਰੱਜ ਕੇ ਕੋਸਿਆ

ਬਾਜਵਾ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਅਸਥਿਰ ਹੈ। ਮਾਨ ਸਰਕਾਰ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ 'ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।

Punjab News: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ਵਿੱਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਬਾਕਸਿੰਗ ਡੇਅ (26 ਦਸੰਬਰ 2024) ਨੂੰ ਮੈਲਬੌਰਨ ਕ੍ਰਿਕਟ ਗਰਾਊਂਡ (ਐਮਸੀਜੀ) ਵਿਖੇ ਬਾਰਡਰ-ਗਾਵਸਕਰ ਸੀਰੀਜ਼ ਲਈ ਆਸਟ੍ਰੇਲੀਆ ਤੇ ਭਾਰਤ ਵਿਚਾਲੇ ਚੌਥੇ ਟੈੱਸਟ ਮੈਚ ਨੂੰ ਦੇਖਣ ਲਈ ਤਿਆਰੀਆਂ ਖਿੱਚੀਆਂ ਹੋਈਆਂ ਹਨ। ਹਾਲਾਂਕਿ ਉਨ੍ਹਾਂ ਨੇ ਪਿਛਲੇ ਕਈ ਮਹੀਨਿਆਂ ਤੋਂ ਕੈਬਨਿਟ ਮੀਟਿੰਗਾਂ ਨਹੀਂ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਸੂਬਾ ਹੁਣ ਬਹੁਤ ਹੀ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ। ਸਰਹੱਦੀ ਜ਼ਿਲ੍ਹੇ ਧਮਾਕਿਆਂ ਨਾਲ ਹਿੱਲ ਗਏ ਹਨ, ਜਿਸ ਨਾਲ ਕਾਨੂੰਨ ਵਿਵਸਥਾ ਦੀ ਸਭ ਤੋਂ ਖ਼ਰਾਬ ਸਥਿਤੀ ਸਾਹਮਣੇ ਆਈ ਹੈ। ਕਿਸਾਨ ਯੂਨੀਅਨ ਦੇ ਸੀਨੀਅਰ ਆਗੂਆਂ 'ਚੋਂ ਇੱਕ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ 'ਚ ਦਾਖਲ ਹੋ ਗਿਆ ਹੈ। 

ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਰਾਹੀਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕੁਝ ਧਾਰਾਵਾਂ ਨੂੰ ਵਾਪਸ ਲਿਆਉਣ ਦੀ ਸਾਜ਼ਿਸ਼ ਰਚੀ ਹੈ। ਅਜਿਹੇ ਹਾਲਾਤ 'ਚ ਪੰਜਾਬ ਦੇ ਮੁੱਖ ਮੰਤਰੀ ਆਸਟ੍ਰੇਲੀਆ 'ਚ ਕ੍ਰਿਕਟ ਮੈਚ ਦਾ ਆਨੰਦ ਲੈਣ ਬਾਰੇ ਕਿਵੇਂ ਸੋਚ ਸਕਦੇ ਹਨ। 

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਢੁਕਵਾਂ ਜਵਾਬ ਦੇਣ ਅਤੇ ਖੇਤੀਬਾੜੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ਦੇ ਪੰਜਾਬੀ ਕਿਸਾਨਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਨਵਰੀ 2025 ਤੱਕ ਮੁਲਤਵੀ ਕਰਨ ਦੀ ਬਜਾਏ ਦਸੰਬਰ 2024 ਵਿੱਚ ਹੋਣਾ ਚਾਹੀਦਾ ਸੀ। 

ਬਾਜਵਾ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਅਸਥਿਰ ਹੈ। ਮਾਨ ਸਰਕਾਰ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ 'ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget