ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਦਿਵਾਉਣ ਲਈ ‘ਆਪ’ ਸਰਕਾਰ ਨੂੰ ਸ਼ਰਮ ਨਾਲ ਸਿਰ ਝੁਕਾ ਲੈਣਾ ਚਾਹੀਦਾ: ਪ੍ਰਤਾਪ ਬਾਜਵਾ

Punjab News: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਤਲ ਕੀਤੇ ਗਏ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ

Punjab News: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਤਲ ਕੀਤੇ ਗਏ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ, ਅਤੇ ਨਾਲ ਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ “ਸਿੱਧੂ ਮੂਸੇ ਵਾਲਾ” ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਪੰਜ ਮਹੀਨੇ ਬੀਤ ਜਾਣ ਬਾਅਦ ਵੀ ਇਨਸਾਫ਼ ਨਾ ਦਿਵਾਉਣ ‘ਤੇ ਝਾੜ ਪਾਈ ।

ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਗੈਂਗਸਟਰਾਂ ਨਾਲ ਨਜਿੱਠਣ ਵਿੱਚ ਇੰਨੀ ਬੇਵੱਸ ਹੋਣ ਕਾਰਨ ਸ਼ਰਮ ਨਾਲ ਸਿਰ ਝੁਕਾਉਣਾ ਚਾਹੀਦਾ ਹੈ। ਬਾਜਵਾ ਨੇ ਇਹ ਸ਼ਬਦ ਬਲਕੌਰ ਸਿੰਘ ਦੀ ਉਸ ਵੀਡੀਓ ਤੋਂ ਬਾਅਦ ਕਹੇ, ਜਿਸ ਵਿਚ ਉਸ ਨੂੰ ਇੱਕ ਮਹੀਨੇ ਦੇ ਅੰਦਰ ਇਨਸਾਫ਼ ਨਾ ਮਿਲਣ ‘ਤੇ ਐੱਫ ਆਈ ਆਰ ਵਾਪਸ ਲੈਣ ਅਤੇ ਦੇਸ਼ ਛੱਡਣ ਦਾ ਬਿਆਨ ਦਿੰਦੇ ਸੁਣਿਆ ਜਾ ਸਕਦਾ ਹੈ । “ਇਹ ਜਾਣ ਕੇ ਬਹੁਤ ਨਿਰਾਸ਼ਾ ਹੋਈ ਕਿ ਬਲਕੌਰ ਸਿੰਘ ਨੇ ਪੁਲਿਸ ਦੇ ਇਸ ਕੇਸ ਨਾਲ ਨਜਿੱਠਣ ਦੇ ਤਰੀਕੇ ਨਾਲ ਅਸੰਤੁਸ਼ਟੀ ਪ੍ਰਗਟ ਕੀਤੀ ਹੈ, ਇਸ ਲਈ ਉਸ ਨੇ ਦੇਸ਼ ਛੱਡਣ ਦਾ ਆਖਿਆ ਹੈ । ਜੇਕਰ ਅਜਿਹੇ ਨਾਮਵਰ ਗਾਇਕ ਦਾ ਪਰਿਵਾਰ ‘ਆਪ’ ਸਰਕਾਰ ਅਧੀਨ ਪੁਲਿਸ ਦੇ ਕੰਮਕਾਜ ਤੋਂ ਅਸੰਤੁਸ਼ਟ ਹੈ ਤਾਂ ਆਮ ਨਾਗਰਿਕਾਂ ਦਾ ਕੀ ਹਾਲ ਹੋਵੇਗਾ”, ਬਾਜਵਾ ਨੇ ਸਵਾਲ ਕੀਤਾ ?

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸੱਤ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਨਿੱਘਰ ਚੁੱਕੀ ਹੈ। ਇਸ ਸਾਲ ਜੁਲਾਈ ਵਾਲੀ ਜਾਰੀ ਵੀਡੀਓ, ਜਿਸ ਵਿੱਚ ਬਿਸ਼ਨੋਈ ਗਿਰੋਹ ਦੇ ਮੈਂਬਰ ਮੋਹਿਤ ਭਾਰਦਵਾਜ ਨੂੰ ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਗ੍ਰਿਫਤਾਰ ਸੀਆਈਏ ਇੰਸਪੈਕਟਰ ਪ੍ਰਿਤਪਾਲ ਸਿੰਘ ਨਾਲ ਪਾਰਟੀ ਕਰਦੇ ਦੇਖਿਆ ਜਾ ਸਕਦਾ ਹੈ, ਤੋਂ ਬਾਅਦ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਅਧੀਨ ਪੁਲਿਸ ਅਤੇ ਅਪਰਾਧੀਆਂ ਵਿੱਚ ਡੂੰਘੇ ਗੱਠਜੋੜ ਹਨ । ਬਾਜਵਾ ਨੇ ਕਿਹਾ “ਆਪ ਸਰਕਾਰ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਆਂ ਪ੍ਰਦਾਨ ਕਰਨ ਵਿੱਚ ਬੁਰੀ ਤਰਾਂ ਅਸਫ਼ਲ ਰਹੀ ਹੈ” ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget