Punjab News: ਅਦਾਲਤ ਨੇ ਚੈੱਕ ਬਾਊਂਸ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਦੀ ਅਜੇ ਤੱਕ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਨਿੰਦਣਯੋਗ ਹੈ ਕਿ ਪੰਜਾਬ ਸਰਕਾਰ ਬਿਆਸ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਕਥਿਤ ਚੈਕ ਬਾਊਂਸ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਵਿੱਚ ਨਾਕਾਮ ਰਹੀ ਹੈ, ਭਾਵੇਂ ਪੁਲੀਸ ਕੋਲ ਵਾਰੰਟ ਸਨ।


ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਬਾਬਾ ਬਕਾਲਾ ਨੇ ਛੇਵਾਂ ਵਾਰੰਟ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਬਿਆਸ ਥਾਣਾ ਇੰਚਾਰਜ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੂੰ ਦੱਸਣਾ ਚਾਹੀਦਾ ਹੈ ਕਿ ਇਸ ਵਿਸ਼ੇਸ਼ ਮਾਮਲੇ ਵਿੱਚ ਕਾਨੂੰਨ ਨੂੰ ਆਪਣਾ ਕੰਮ ਕਿਉਂ ਨਹੀਂ ਕਰਨਾ ਚਾਹੀਦਾ। ਸੱਤਾ ਵਿੱਚ ਰਹਿਣ ਨਾਲ ਉਹ ਕਾਨੂੰਨ ਤੋਂ ਉੱਪਰ ਨਹੀਂ ਬਣ ਜਾਂਦੇ।


ਅਦਾਲਤ ਨੇ ਬਿਆਸ ਥਾਣੇ ਦੇ ਇੰਸਪੈਕਟਰ ਨੂੰ ਫਟਕਾਰ ਲਗਾਈ


ਦੱਸ ਦਈਏ ਕਿ ਚੈੱਕ ਬਾਊਂਸ ਮਾਮਲੇ 'ਚ ਅੰਮ੍ਰਿਤਸਰ ਦੀ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ 'ਚ ਪੇਸ਼ ਨਾ ਹੋਣ 'ਤੇ 'ਆਪ' ਵਿਧਾਇਕ ਵਿਰੁੱਧ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਦਲਬੀਰ ਸਿੰਘ ਟੌਂਗ ਨੂੰ 17 ਫਰਵਰੀ ਤੱਕ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।


ਦਲਬੀਰ ਸਿੰਘ ਟੌਂਗ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। 'ਆਪ' ਵਿਧਾਇਕ ਖਿਲਾਫ ਕਈ ਵਾਰ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ। 3 ਅਗਸਤ, 2023 ਨੂੰ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਰਾਹੀਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ 29 ਸਤੰਬਰ 2023, 1 ਨਵੰਬਰ 2023, 16 ਦਸੰਬਰ 2023 ਅਤੇ 29 ਜਨਵਰੀ 2024 ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ।


ਇਹ ਵੀ ਪੜ੍ਗੋ-Punjab News: ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਸਮੇਤ 7 ਖਿਡਾਰੀ ਬਣੇ DSP, 4 PCS, ਮੁੱਖ ਮੰਤਰੀ ਨੇ ਦਿੱਤੇ ਨਿਯੁਕਤੀ ਪੱਤਰ