ਚੰਡੀਗੜ੍ਹ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਕੈਪਟਨ ਅਮਰਿੰਦਰ ਸਿੰਘ ਅਤੇ ਪੂਰੀ ਕੈਬਨਿਟ ਦੇ ਨਾਲ ਆਰ-ਪਾਰ ਦੀ ਲੜਾਈ 'ਚ ਜੁੱਟ ਗਏ ਹਨ। ਸੂਬੇ 'ਚ ਹੋਈ ਜ਼ਹਿਰੀਲੀ ਸ਼ਰਾਬ ਹਾਦਸੇ ਨੇ ਸਭ ਨੂੰ ਝੰਜੋੜ ਦਿੱਤਾ। ਇਸ ਦੇ ਨਾਲ ਹੀ ਸੂਬੇ 'ਚ ਸਿਆਸਤ ਸ਼ੁਰੂ ਹੋ ਗਈ। ਜਿਸ 'ਤੇ ਕੈਪਟਨ ਸਰਕਾਰ ਦੇ ਮੰਤਰੀ ਹੀ ਉਨ੍ਹਾਂ ਖਿਲਾਫ ਆਵਾਜ਼ ਬੁਲੰਦ ਕਰ ਰਹੇ ਹਨ।

ਜ਼ਹਿਰੀਲੀ ਸ਼ਰਾਬ ਕਰਕੇ ਹੋਇਆਂ ਮੌਤਾਂ ਅਤੇ ਹਾਲਾਤਾਂ ਦਾ ਜਾਇਜ਼ਾ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਲਿਆ। ਇਸ 'ਤੇ ਹੁਣ ਪ੍ਰਤਾਪ ਬਾਜਵਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਹੀ ਦੁੱਖ ਹੈ ਤਾਂ CBI ਤੋਂ ਜਾਂਚ ਕਿਉਂ ਨਹੀਂ ਕਰਵਾਉਂਦੇ

ਉਨ੍ਹਾਂ ਨੇ ਅੱਗੇ ਕਿਹਾ ਕਿ ਐਕਸਾਈਜ਼ ਅਤੇ ਪੁਲਿਸ ਵਿਭਾਗ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਹੈ ਤੇ ਕੈਪਟਨ ਦੇ ਹੀ ਲਗਾਏ ਹੋਏ ਅਫਸਰ ਕਿਵੇਂ ਇਸ ਦੀ ਜਾਂਚ ਸਹੀ ਕਰ ਸਕਦੇ ਹਨ। ਕੈਪਟਨ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ 'ਤੇ ਵਰਤੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਾਖੜ ਕਾਂਗਰਸ ਦਾ ਬੇੜਾ ਗਰਕ ਕਰਨ 'ਚ ਲੱਗਿਆ ਹੋਇਆ ਹੈ।



ਬਾਜਵਾ ਨੇ ਕਿਹਾ ਕਿ ਹਾਈਕਮਾਨ ਨੂੰ ਚਾਹਿਦਾ ਹੈ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਨੂੰ ਬਚਾਉਣਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਇੱਕ ਸਾਈਡ 'ਤੇ ਕਰ ਦਿੱਤਾ ਜਾਵੇ।



ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਤੋਂ ਜਾਂ ਫਿਰ ਕਾਂਗਰਸ ਦੀ ਪਾਲਿਸੀ ਤੋਂ ਕੋਈ ਸ਼ਿਕਾਇਤ ਨਹੀਂ ਜੇਕਰ ਦੁੱਖ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਨੀਤੀਆਂ ਤੋਂ ਹੈ। ਕਿਉਂਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਤਮ ਕਰਨ ਦੀ ਗੱਲ ਕਹੀ ਸੀ, ਜੋ ਹਾਲੇ ਤੱਕ ਨਹੀਂ ਕਰ ਸਕੇ। ਇਸ ਦੇ ਨਤੀਜੇ ਤਰਨਤਾਰਨ, ਬਟਾਲਾ ਅਤੇ ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਵੇਖੇ ਜਾ ਸਕਦੇ ਹ

ਸੁਨੀਲ ਜਾਖੜ ਨੂੰ ਜਵਾਬ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਗੰਨਮੈਨ ਕਾਂਗਰਸ ਦੇ ਸੀਨੀਅਰ ਲੀਡਰ ਗੁਲਾਮ ਨਬੀ ਆਜ਼ਾਦ ਦੀ ਸਿਫਾਰਿਸ਼ 'ਤੇ ਹੀ ਦਿੱਤੇ ਗਏ ਹਨ। ਉਨ੍ਹਾਂ ਨੇ ਖੁਦ ਨਹੀਂ ਮੰਗੇ। ਦੱਸ ਦਈਏ ਕਿ ਗੁਲਾਮ ਨਬੀ ਆਜ਼ਾਦ ਨੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿਫਾਰਿਸ਼ ਕੀਤੀ ਸੀ ਕਿ ਪ੍ਰਤਾਪ ਸਿੰਘ ਬਾਜਵਾ ਦੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਦਾ ਤਰਾ ਹੈ ਇਸ ਲਈ ਇਨ੍ਹਾਂ ਨੂੰ ਸਕਿਓਰਿਟੀ ਮੁਹੱਈਆ ਕਰਵਾਈ ਜਾਵੇ

ਸੁਣੋ ਪ੍ਰਤਾਪ ਬਾਜਵਾ ਦਾ ਪੂਰਾ ਇੰਟਰਵਿਊ:



ਇਸ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਆਸ਼ਾ ਕੁਮਾਰੀ ਨੂੰ ਜਵਾਬ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਚ ਕਿਸ ਨੂੰ ਕਿਹੜੀ ਟਿਕਟ ਦੇਣੀ ਹੈ ਇਹ ਕੈਪਟਨ ਜਾਖੜ ਜਾਂ ਫਿਰ ਆਸ਼ਾ ਕੁਮਾਰੀ ਨੇ ਤੈਅ ਨਹੀਂ ਕਰਨਾ ਇਹ ਦਿੱਲੀ ਹਾਈਕਮਾਨ ਨੇ ਕਰਨਾ ਹੈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904