Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota Case : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਫਿਰ ਅਟਕ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝੋਟਾ ਦੀ ਮ੍ਰਿਤਕ ਦੇਹ 24 ਦਿਨਾਂ ਤੱਕ ਫਰੀਜ਼ਰ ਵਿੱਚ
Parvinder Jhota Case : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (Parvinder Jhota ) ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਫਿਰ ਅਟਕ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝੋਟਾ ਦੀ ਮ੍ਰਿਤਕ ਦੇਹ 24 ਦਿਨਾਂ ਤੱਕ ਫਰੀਜ਼ਰ ਵਿੱਚ ਰੱਖੇ ਜਾਣ ਕਾਰਨ ਉਸ ਦਾ ਤਾਪਮਾਨ ਆਮ ਨਹੀਂ ਹੋ ਸਕਿਆ। ਇਸ ਕਰਕੇ ਡਾਕਟਰਾਂ ਦੀ ਟੀਮ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਨਹੀਂ ਕਰ ਸਕੀ।
ਜਾਣਕਾਰੀ ਮੁਤਾਬਕ ਡਾਕਟਰਾਂ ਦੀ ਟੀਮ ਸ਼ਾਮ 6 ਵਜੇ ਇੱਕ ਵਾਰ ਫਿਰ ਪੋਸਟਮਾਰਟਮ ਕਰਨ ਦੀ ਕੋਸ਼ਿਸ਼ ਕਰੇਗੀ। ਜੇਕਰ ਇਸ ਵਾਰ ਵੀ ਪ੍ਰਕਿਰਿਆ ਸੰਭਵ ਨਾ ਹੋਈ ਤਾਂ ਪੋਸਟਮਾਰਟਮ ਸ਼ਨੀਵਾਰ ਸਵੇਰੇ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਦੁਪਹਿਰ 12 ਵਜੇ ਅੰਤਿਮ ਸਸਕਾਰ ਹੋਣ ਦੀ ਸੰਭਾਵਨਾ ਹੈ। ਝੋਟਾ ਦੀ ਮ੍ਰਿਤਕ ਦੇਹ ਵੀਰਵਾਰ ਅੱਧੀ ਰਾਤ ਨੂੰ ਮਾਨਸਾ ਤੋਂ ਪੀਜੀਆਈ ਚੰਡੀਗੜ੍ਹ ਲਿਆਂਦੀ ਗਈ ਸੀ।
ਪਿਤਾ ਦੀ ਮੰਗ- ਅੰਤਿਮ ਸਸਕਾਰ ਤੋਂ ਪਹਿਲਾਂ SSP ਦਾ ਹੋਵੇ ਤਬਾਦਲਾ
ਦੂਜੇ ਪਾਸੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅੰਤਿਮ ਸਸਕਾਰ ਤੋਂ ਪਹਿਲਾਂ ਮਾਨਸਾ ਦੇ SSP ਵੈਭਵ ਚੌਧਰੀ ਦਾ ਤਬਾਦਲਾ ਕਰੇ। ਉਨ੍ਹਾਂ ਨੇ ਆਰੋਪ ਲਾਇਆ ਕਿ ਪੁਲਿਸ ਵੱਲੋਂ ਨਸ਼ਿਆਂ ਨੂੰ ਨਾ ਰੋਕ ਸਕਣ ਕਾਰਨ ਹੀ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ।
ਭੀਮ ਸਿੰਘ ਨੇ ਕਿਹਾ ਕਿ ਜਦੋਂ ਤੱਕ SSP ਦਾ ਤਬਾਦਲਾ ਨਹੀਂ ਹੁੰਦਾ, ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਮੀਟਿੰਗ ਵਿੱਚ ਵੀ ਗੱਲਬਾਤ ਹੋ ਚੁੱਕੀ ਹੈ।
ਪਤਨੀ ਮਨਪ੍ਰੀਤ ਕੌਰ ਨੇ ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ
ਇਸ ਦੌਰਾਨ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਰਿਵਾਰ ਨੂੰ ਟ੍ਰੋਲ ਕਰਨ ਵਾਲਿਆਂ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ 12 ਬੋਰ ਦੀ ਬੰਦੂਕ ਲੈ ਕੇ ਮਾਨਸਾ ਆਉਣ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਦੇਣ। ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨੂੰ ਲੈ ਕੇ ਪਰਿਵਾਰ ਦੀਆਂ ਮੰਗਾਂ ਕਾਰਨ ਮਾਮਲਾ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਹੈ।
ਟ੍ਰੈਂਡਿੰਗ ਟੌਪਿਕ






















