Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota Murder : ਮਾਨਸਾ ਵਿੱਚ ਮੰਗਲਵਾਰ ਸਵੇਰੇ 13 ਅਕਤੂਬਰ ਨੂੰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਐਂਟੀ ਡਰੱਗ ਟਾਸਕ ਫੋਰ

Parvinder Singh Jhota Murder : ਮਾਨਸਾ ਵਿੱਚ ਮੰਗਲਵਾਰ ਸਵੇਰੇ 13 ਅਕਤੂਬਰ ਨੂੰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਸਨ। ਮਿਲੀ ਜਾਣਕਾਰੀ ਮੁਤਾਬਕ ਨਸ਼ਾ ਵੇਚਣ ਦਾ ਵਿਰੋਧ ਕਰਨ ਨੂੰ ਲੈ ਕੇ ਉਨ੍ਹਾਂ ਦੀ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਨਾਲ ਬਹਿਸ ਹੋ ਗਈ। ਇਸ ਦੌਰਾਨ ਮੁਲਜ਼ਮ ਨੇ ਕਥਿਤ ਤੌਰ ’ਤੇ ਝੋਟਾ ’ਤੇ ਤਿੰਨ ਗੋਲੀਆਂ ਚਲਾ ਦਿੱਤੀਆਂ।
ਸਿਵਲ ਹਸਪਤਾਲ ਮਾਨਸਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਮੇਲ ਸਿੰਘ ਮੁਤਾਬਕ ਝੋਟਾ ਨੂੰ ਦੋ ਗੋਲੀਆਂ ਪੇਟ ਵਿੱਚ ਅਤੇ ਇੱਕ ਪੱਟ ਵਿੱਚ ਲੱਗੀ। ਇਸ ਘਟਨਾ ਵਿੱਚ ਉਨ੍ਹਾਂ ਦੇ ਚਾਰ ਸਾਥੀ ਕੁਲਵਿੰਦਰ ਸਿੰਘ, ਗੋਵਿੰਦ ਸਿੰਘ, ਬਲਤੇਜ ਸਿੰਘ ਅਤੇ ਹੈਪੀ ਵੀ ਜ਼ਖ਼ਮੀ ਹੋ ਗਏ।
ਪੁਰਾਣੀ ਰੰਜਿਸ਼ ਨੂੰ ਦੱਸਿਆ ਜਾ ਰਿਹਾ ਹੈ ਕਤਲ ਦਾ ਕਾਰਨ
ਪੁਲਿਸ ਮੁਤਾਬਕ ਸਾਲ 2023 ਵਿੱਚ ਪਰਵਿੰਦਰ ਝੋਟਾ ਨੇ ਨਸ਼ਾ ਵੇਚਣ ਦੇ ਦੋਸ਼ਾਂ ਨੂੰ ਲੈ ਕੇ ਇਸੇ ਦੁਕਾਨਦਾਰ ਦੇ ਗਲ ਵਿੱਚ ਜੁੱਤੀਆਂ ਦੀ ਮਾਲਾ ਪਾ ਕੇ ਉਸ ਨੂੰ ਘੁਮਾਇਆ ਸੀ। ਇਸ ਘਟਨਾ ਤੋਂ ਬਾਅਦ ਦੋਵਾਂ ਵਿਚਾਲੇ ਰੰਜਿਸ਼ ਚੱਲ ਰਹੀ ਸੀ। ਵਾਰਦਾਤ ਤੋਂ ਬਾਅਦ ਮੁਲਜ਼ਮ ਮੈਡੀਕਲ ਸਟੋਰ ਬੰਦ ਕਰਕੇ ਫ਼ਰਾਰ ਹੋ ਗਿਆ। ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਮੁਤਾਬਕ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਸਮਰਥਕਾਂ ਨੇ ਕੀਤਾ ਰੋਸ ਪ੍ਰਦਰਸ਼ਨ
ਪਰਵਿੰਦਰ ਝੋਟਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਸਿਵਲ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ। ਉਨ੍ਹਾਂ ਨੇ ਮਾਨਸਾ ਸ਼ਹਿਰ ਬੰਦ ਕਰਨ ਦਾ ਐਲਾਨ ਕੀਤਾ ਅਤੇ ਇਨਸਾਫ਼ ਮਿਲਣ ਤੱਕ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ।
ਟ੍ਰੈਂਡਿੰਗ ਟੌਪਿਕ




















