Parvinder Singh Jhota : ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਤਨੀ ਦਾ ਵੱਡਾ ਬਿਆਨ , ਆਖੀ ਵੱਡੀ ਗੱਲ
Parvinder Singh Jhota : ਪੰਜਾਬ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਹੁਣ CBI ਨੇ ਜਾਂਚ ਤੇਜ਼ ਕਰ ਦਿੱਤੀ ਹੈ। CBI ਵੱਲੋਂ ਇਸ ਮਾਮਲੇ ਵਿੱਚ ਨਵੀਂ FIR ਦਰਜ ਕੀਤੀ ਗਈ ਹੈ। ਜਾਂਚ ਟੀਮ ਝੋਟਾ ਦੇ ਘਰ ਪਹੁੰਚੀ

Parvinder Singh Jhota : ਪੰਜਾਬ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਹੁਣ CBI ਨੇ ਜਾਂਚ ਤੇਜ਼ ਕਰ ਦਿੱਤੀ ਹੈ। CBI ਵੱਲੋਂ ਇਸ ਮਾਮਲੇ ਵਿੱਚ ਨਵੀਂ FIR ਦਰਜ ਕੀਤੀ ਗਈ ਹੈ। ਜਾਂਚ ਟੀਮ ਝੋਟਾ ਦੇ ਘਰ ਪਹੁੰਚੀ, ਜਿੱਥੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ। ਇਸ ਤੋਂ ਬਾਅਦ ਟੀਮ ਮੰਡੀ ਬੋਰਡ ਦੇ ਰੈਸਟ ਹਾਊਸ ਵਾਪਸ ਪਰਤ ਗਈ।
ਸੂਤਰਾਂ ਮੁਤਾਬਕ CBI ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਕਰ ਲਿਆ ਹੈ। ਹਾਲਾਂਕਿ ਪਰਿਵਾਰ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਦੂਜੇ ਪਾਸੇ ਨਿਹੰਗ ਸਿੰਘਾਂ ਨੇ ਮਾਨਸਾ ਦੇ ਸਿਵਲ ਹਸਪਤਾਲ ਨੂੰ ਘੇਰ ਲਿਆ ਹੈ ਅਤੇ ਉਹ ਪੋਸਟਮਾਰਟਮ ਨਾ ਕਰਵਾਉਣ ਦੀ ਮੰਗ 'ਤੇ ਅੜੇ ਹੋਏ ਹਨ।
ਝੋਟਾ ਦੀ ਪਤਨੀ ਬੋਲੀ- ਤੁਹਾਡੀ ਮਨਜ਼ੂਰੀ ਤੋਂ ਬਿਨਾਂ ਕੋਈ ਫੈਸਲਾ ਨਹੀਂ ਹੋਵੇਗਾ
CBI ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟਾ ਦੀ ਪਤਨੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਡੀਆ ਵਿੱਚ ਕਈ ਵਾਰ ਬਿਨਾਂ ਪੁਸ਼ਟੀ ਤੋਂ ਖ਼ਬਰਾਂ ਫੈਲਾ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ, "ਅੱਜ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ CBI ਨਾਲ ਮੁਲਾਕਾਤ ਕਰਕੇ ਆਏ ਹਾਂ। ਅਸੀਂ ਅਜੇ ਤੱਕ ਕਿਸੇ ਵੀ ਕਾਗਜ਼ 'ਤੇ ਦਸਤਖ਼ਤ ਨਹੀਂ ਕੀਤੇ। ਅਸੀਂ ਤੁਹਾਡੇ ਕੋਲੋਂ ਮਨਜ਼ੂਰੀ ਲੈਣ ਆਏ ਹਾਂ। ਤੁਹਾਡੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਫੈਸਲਾ ਨਹੀਂ ਕੀਤਾ ਜਾਵੇਗਾ।"
ਉਨ੍ਹਾਂ ਪੰਜਾਬ ਵਿੱਚ ਵਧ ਰਹੇ ਨਸ਼ਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਨਸ਼ਾ ਲਗਾਤਾਰ ਫੈਲ ਰਿਹਾ ਹੈ। ਜੇਕਰ ਕੋਈ ਵਿਅਕਤੀ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਸਾਨੂੰ ਉਸ ਦੇ ਨਾਲ ਖੜ੍ਹਨਾ ਚਾਹੀਦਾ ਹੈ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ, "ਮੈਂ ਨਹੀਂ ਚਾਹੁੰਦੀ ਕਿ ਕਿਸੇ ਹੋਰ ਭੈਣ ਨਾਲ ਮੇਰੇ ਵਰਗਾ ਹੋਵੇ। ਜਦੋਂ ਕਿਸੇ ਔਰਤ ਦੇ ਸਿਰ ਤੋਂ ਪਤੀ ਦਾ ਸਾਇਆ ਉੱਠ ਜਾਂਦਾ ਹੈ ਤਾਂ ਉਸ ਲਈ ਸਮਾਜ ਵਿੱਚ ਰਹਿਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ।"
ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ
ਜਾਣਕਾਰੀ ਅਨੁਸਾਰ CBI ਦੀ ਟੀਮ ਮੰਗਲਵਾਰ ਅੱਧੀ ਰਾਤ ਨੂੰ ਹੀ ਮਾਨਸਾ ਪਹੁੰਚ ਗਈ ਸੀ। ਟੀਮ ਨੇ ਰਾਤ ਸਮੇਂ ਪੁਲਿਸ ਥਾਣੇ ਪਹੁੰਚ ਕੇ ਕਤਲ ਮਾਮਲੇ ਨਾਲ ਸਬੰਧਤ ਰਿਕਾਰਡ ਅਤੇ ਸਬੂਤ ਆਪਣੇ ਕਬਜ਼ੇ ਵਿੱਚ ਲੈ ਲਏ। CBI ਦੇ ਬੁਲਾਰੇ ਮੁਤਾਬਕ ਸੀਨੀਅਰ DIG ਦੀ ਅਗਵਾਈ ਹੇਠ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਨੂੰ ਇਸ ਕਤਲਕਾਂਡ ਦੀ ਜਾਂਚ CBI ਨੂੰ ਸੌਂਪਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ।
ਚੰਡੀਗੜ੍ਹ PGI 'ਚ ਹੋ ਸਕਦਾ ਹੈ ਪੋਸਟਮਾਰਟਮ
ਸੂਤਰਾਂ ਅਨੁਸਾਰ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ PGI ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉੱਥੇ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕੀਤੇ ਜਾਣ ਦੀ ਸੰਭਾਵਨਾ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪੀ ਜਾ ਸਕਦੀ ਹੈ, ਜਿਸ ਤੋਂ ਬਾਅਦ ਅੰਤਿਮ ਸੰਸਕਾਰ ਦਾ ਰਾਹ ਸਾਫ਼ ਹੋ ਸਕਦਾ ਹੈ। ਫਿਲਹਾਲ ਇਸ ਸਬੰਧੀ ਕੋਈ ਅੰਤਿਮ ਫੈਸਲਾ ਸਾਹਮਣੇ ਨਹੀਂ ਆਇਆ।
ਝੋਟਾ ਦੇ ਪਰਿਵਾਰ ਦਾ ਧਰਨਾ ਨੌਵੇਂ ਦਿਨ ਵੀ ਜਾਰੀ
ਪਰਵਿੰਦਰ ਝੋਟਾ ਦੇ ਪਰਿਵਾਰ ਦਾ ਧਰਨਾ ਅੱਜ ਨੌਵੇਂ ਦਿਨ ਵੀ ਜਾਰੀ ਹੈ। ਅਜੇ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਉਹ ਫਿਲਹਾਲ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਨਹੀਂ ਕਰਨਗੇ।
ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਕੈਮਿਸਟ ਅਸ਼ਵਨੀ ਕੁਮਾਰ ਦਾ ਨਾਮ ਮੁੱਖ ਮੁਲਜ਼ਮ ਵਜੋਂ ਸਾਹਮਣੇ ਆਇਆ ਸੀ।
ਟ੍ਰੈਂਡਿੰਗ ਟੌਪਿਕ





















