Mansa News: ਮਾਨਸਾ 'ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਾਨਸਾ ਪੁਲਿਸ ਨੇ ਝੋਟਾ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਢਾਹੁਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ  ਮੈਡੀਕਲ ਸਟੋਰ ਨੂੰ ਢਾਹੁਣ ਦੇ ਮਾਮਲੇ ਵਿੱਚ 1,000 ਤੋਂ ਲੈ ਕੇ 1,200 ਅਣਪਛਾਤੇ ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਹੈ।

Continues below advertisement

ਉਧਰ, ਝੋਟਾ ਦੇ ਕਤਲ ਕੇਸ ਦੀ ਜਾਂਚ ਜਾਰੀ ਹੈ। ਮਾਨਸਾ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਦੀ ਢਾਈ ਗਈ ਦੁਕਾਨ ਤੋਂ ਮਲਬਾ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸੀਬੀਆਈ ਦੀ ਇੱਕ ਟੀਮ ਤੇ ਪੁਲਿਸ ਅਧਿਕਾਰੀ ਜੇਸੀਬੀ ਮਸ਼ੀਨ ਨਾਲ ਮੌਕੇ 'ਤੇ ਪਹੁੰਚੇ। ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮਲਬਾ ਹਟਾਇਆ ਗਿਆ। 

Continues below advertisement

ਯਾਦ ਰਹੇ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ, 2026 ਨੂੰ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ।

ਇਸੇ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਝੋਟਾ ਦੇ ਕਤਲ ਸਬੰਧੀ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਇਸ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਪੂਰਾ ਵੇਰਵਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਹੈ ਕਿ ਜੇਕਰ ਮੁਲਜ਼ਮ ਦਾ ਘਰ ਜਾਂ ਦੁਕਾਨ ਨੂੰ ਢਾਹਿਆ ਗਿਆ ਹੈ, ਤਾਂ ਉਸ ਨੂੰ ਢਾਹੁਣ ਤੇ ਅਪਣਾਈ ਗਈ ਕਾਨੂੰਨੀ ਪ੍ਰਕਿਰਿਆਵ ਦੇ ਵੇਰਵੇ ਵੀ ਦਿੱਤੇ ਜਾਣ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਲਾਭ ਸਿੰਘ ਵੱਲੋਂ ਦਾਇਰ ਇੱਕ ਸੁਓ ਮੋਟੂ ਜਨਹਿੱਤ ਪਟੀਸ਼ਨ ਤੇ ਸਬੰਧਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਨਿਰਦੇਸ਼ ਦਿੱਤੇ।