ਪੰਜਾਬ ਦੇ ਰੇਲਵੇ ਸਟੇਸ਼ਨ ‘ਤੇ ਯਾਤਰੀ ਦੀ ਮੌਤ, ਜਾ ਰਿਹਾ ਸੀ ਦਿੱਲੀ, ਦਹਿਸ਼ਤ ਦਾ ਮਾਹੌਲ...
Punjab News: ਬਠਿੰਡਾ ਰੇਲਵੇ ਸਟੇਸ਼ਨ 'ਤੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁਕਤਸਰ ਦੇ 57 ਸਾਲਾ ਹਜ਼ਾਰੀ ਨੂੰ ਪਲੇਟਫਾਰਮ ਨੰਬਰ ਚਾਰ 'ਤੇ ਦਿਲ ਦਾ ਦੌਰਾ ਪੈ ਗਿਆ।

Punjab News: ਬਠਿੰਡਾ ਰੇਲਵੇ ਸਟੇਸ਼ਨ 'ਤੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁਕਤਸਰ ਦੇ 57 ਸਾਲਾ ਹਜ਼ਾਰੀ ਨੂੰ ਪਲੇਟਫਾਰਮ ਨੰਬਰ ਚਾਰ 'ਤੇ ਦਿਲ ਦਾ ਦੌਰਾ ਪੈ ਗਿਆ। ਉਹ ਆਪਣੇ ਪੋਤੇ ਨਾਲ ਦਿੱਲੀ ਜਾ ਰਿਹਾ ਸੀ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਰਾਜਿੰਦਰ ਕੁਮਾਰ ਮੌਕੇ 'ਤੇ ਪਹੁੰਚ ਗਏ। ਉਦੋਂ ਤੱਕ ਯਾਤਰੀ ਦੀ ਮੌਤ ਹੋ ਚੁੱਕੀ ਸੀ। ਟੀਮ ਨੇ ਤੁਰੰਤ ਜੀਆਰਪੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ।
ਸਹਾਰਾ ਟੀਮ ਨੇ ਮ੍ਰਿਤਕ ਦੇ ਆਧਾਰ ਕਾਰਡ ਅਤੇ ਉਸ ਦੇ ਪੋਤੇ ਤੋਂ ਜਾਣਕਾਰੀ ਲਈ ਅਤੇ ਪਰਿਵਾਰ ਨੂੰ ਸੂਚਿਤ ਕੀਤਾ। ਪਰਿਵਾਰ ਲਗਭਗ ਇੱਕ ਘੰਟੇ ਬਾਅਦ ਸਟੇਸ਼ਨ 'ਤੇ ਪਹੁੰਚਿਆ। ਮ੍ਰਿਤਕ ਦੀ ਪਛਾਣ ਹਜ਼ਾਰੀ ਵਜੋਂ ਹੋਈ ਹੈ। ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















