Crime News: ਚਮਤਕਾਰਾਂ ਰਾਹੀਂ ਬਿਮਾਰੀਆਂ ਨੂੰ ਠੀਕ ਕਰਨ ਦਾ ਦਾਅਵਾ ਕਰਨ ਵਾਲੇ ਪਾਸਟਰ ਬਜਿੰਦਰ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੱਸ ਦਈਏ ਕਿ  ਮੋਹਾਲੀ ਅਦਾਲਤ ਨੇ ਜਲੰਧਰ ਦੇ ਪਾਦਰੀ ਬਜਿੰਦਰ (Bajinder Singh) ਵੱਲੋਂ ਜ਼ੀਰਕਪੁਰ ਦੀ ਇੱਕ ਔਰਤ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪਾਦਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਸਜ਼ਾ ਦੇਣ ਲਈ 1 ਅਪ੍ਰੈਲ ਦੀ ਤਰੀਕ ਦਿੱਤੀ ਹੈ। ਪਾਦਰੀ ਨੂੰ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ।


ਤੁਹਾਨੂੰ ਦੱਸ ਦੇਈਏ ਕਿ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਨਾਮਜ਼ਦ ਪਾਦਰੀ ਬਜਿੰਦਰ ਸਿੰਘ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਹੋਇਆ। ਉਸ ਦਿਨ ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ ਸ਼ੁੱਕਰਵਾਰ (28 ਮਾਰਚ) ਨੂੰ ਹੋਈ ਤੇ ਪੁਜਾਰੀ ਨੂੰ ਦੋਸ਼ੀ ਪਾਇਆ ਗਿਆ।



ਤੁਹਾਨੂੰ ਦੱਸ ਦੇਈਏ ਕਿ ਪੀੜਤ ਦੀ ਸ਼ਿਕਾਇਤ 'ਤੇ ਜ਼ੀਰਕਪੁਰ ਪੁਲਿਸ ਨੇ ਪਾਸਟਰ ਬਜਿੰਦਰ ਸਿੰਘ ਸਮੇਤ ਕੁੱਲ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਪਾਦਰੀ ਦੇ ਨਾਲ, ਅਕਬਰ ਭੱਟੀ, ਰਾਜੇਸ਼ ਚੌਧਰੀ, ਸੁੱਚਾ ਸਿੰਘ, ਜਤਿੰਦਰ ਕੁਮਾਰ, ਸਿਤਾਰ ਅਲੀ ਅਤੇ ਸੰਦੀਪ ਉਰਫ਼ ਪਹਿਲਵਾਨ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 376, 420, 354, 294, 323, 506, 148 ਅਤੇ 149 ਲਗਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਪਾਦਰੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਹਾਲਾਂਕਿ ਹੁਣ ਉਹ ਜ਼ਮਾਨਤ ਉੱਤੇ ਬਾਹਰ ਹੈ।


ਕੁੱਟਮਾਰ ਦੀ ਵੀਡੀਓ ਵੀ ਆਈ ਸੀ ਸਾਹਮਣੇ


ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਪਾਸਟਰ ਬਜਿੰਦਰ ਸਿੰਘ ਦਾ ਉਪਰੋਕਤ ਵੀਡੀਓ 16 ਮਾਰਚ (ਐਤਵਾਰ) ਨੂੰ ਤੇਜ਼ੀ ਨਾਲ ਵਾਇਰਲ ਹੋਣਾ ਸ਼ੁਰੂ ਹੋ ਗਿਆ ਸੀ। ਇਸ ਵੀਡੀਓ ਵਿੱਚ ਬਜਿੰਦਰ ਸਿੰਘ ਨੂੰ ਇੱਕ ਔਰਤ ਨੂੰ ਥੱਪੜ ਮਾਰਦੇ ਦੇਖਿਆ ਗਿਆ। ਇਸ ਤੋਂ ਪਹਿਲਾਂ ਉਸਨੇ ਬੱਚੇ ਨਾਲ ਬੈਠੀ ਔਰਤ ਦੇ ਚਿਹਰੇ 'ਤੇ ਵੀ ਇੱਕ ਕਾਪੀ ਸੁੱਟੀ ਸੀ।



ਵਾਇਰਲ ਹੋਇਆ ਵੀਡੀਓ 14 ਫਰਵਰੀ ਦਾ ਸੀ। ਇਹ ਘਟਨਾ ਬਜਿੰਦਰ ਸਿੰਘ ਦੇ ਚੰਡੀਗੜ੍ਹ ਦਫ਼ਤਰ ਵਿੱਚ ਵਾਪਰੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਜਿਸ ਔਰਤ ਨਾਲ ਕੁੱਟਮਾਰ ਕੀਤੀ ਗਈ ਉਹ ਮੋਹਾਲੀ ਦੀ ਰਹਿਣ ਵਾਲੀ ਸੀ। ਜੋ ਪਾਦਰੀ ਲਈ ਕੰਮ ਕਰਦੀ ਸੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :