Pastor Bajinder Singh: ਕਸੂਤਾ ਫੱਸ ਗਿਆ ਪਾਸਟਰ ਬਜਿੰਦਰ ਸਿੰਘ, NCW ਕੋਲ ਪਹੁੰਚਿਆ ਜਿਨਸੀ ਸ਼ੋਸ਼ਣ ਦਾ ਕੇਸ
Pastor Bajinder Singh Case: ਪਾਸਟਰ ਬਜਿੰਦਰ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਾਸਟਰ ਵੱਲੋਂ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਲੜਕੀ ਮੰਗਲਵਾਰ ਨੂੰ ਦਿੱਲੀ ਵਿੱਚ ਕੌਮੀ ਮਹਿਲਾ ਕਮਿਸ਼ਨ (NCW) ਦੇ ਸਾਹਮਣੇ ਪੇਸ਼ ਹੋਈ।

Pastor Bajinder Singh Case: ਪਾਸਟਰ ਬਜਿੰਦਰ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਾਸਟਰ ਵੱਲੋਂ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਲੜਕੀ ਮੰਗਲਵਾਰ ਨੂੰ ਦਿੱਲੀ ਵਿੱਚ ਕੌਮੀ ਮਹਿਲਾ ਕਮਿਸ਼ਨ (NCW) ਦੇ ਸਾਹਮਣੇ ਪੇਸ਼ ਹੋਈ। ਮਹਿਲਾ ਕਮਿਸ਼ਨ ਨੇ ਪੀੜਤਾ ਦਾ ਪੱਖ ਸੁਣਿਆ ਤੇ ਸਖਤ ਕਾਰਵਾਈ ਦੇ ਸੰਕੇਤ ਦਿੱਤੇ। ਇਸ ਦੇ ਨਾਲ ਹੀ ਇੱਕ ਮਹਿਲਾ ਤੇ ਉਸ ਦੇ ਭਰਾ ਨੂੰ ਥੱਪੜ ਮਾਰਨ ਦੇ ਦੋਸ਼ ਵਿੱਚ ਵੀ ਪਾਸਟਰ ਬਜਿੰਦਰ ਸਿੰਘ ਕਸੂਤੀ ਘਿਰ ਗਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਚਰਚ ਦੇ ਪਾਦਰੀ ਤੇ ਸਵੈ-ਘੋਸ਼ਿਤ ਇਸਾਈ ਪ੍ਰਚਾਰਕ ਬਜਿੰਦਰ ਸਿੰਘ (42) ’ਤੇ 22 ਸਾਲਾ ਲੜਕੀ ਦੀ ਸ਼ਿਕਾਇਤ ਦੇ ਆਧਾਰ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਆਪਣੀ ਪੁਲਿਸ ਸ਼ਿਕਾਇਤ ਵਿੱਚ ਲੜਕੀ ਨੇ ਦੋਸ਼ ਲਾਇਆ ਹੈ ਕਿ ਬਜਿੰਦਰ ਸਿੰਘ ਉਸ ਨੂੰ ਟੈਕਸਟ ਸੁਨੇਹੇ ਭੇਜਦਾ ਸੀ ਤੇ ਕਥਿਤ ਤੌਰ ’ਤੇ ਐਤਵਾਰ ਨੂੰ ਚਰਚ ਦੇ ਇੱਕ ਕੈਬਿਨ ਵਿੱਚ ਉਸ ਨੂੰ ਇਕੱਲਾ ਬਿਠਾਉਂਦਾ ਸੀ, ਜਿਸ ਦੌਰਾਨ ਉਹ ਉਸ ਨੂੰ ਇਤਰਜ਼ਯੋਗ ਢੰਗ ਨਾਲ ਛੂੰਹਦਾ ਸੀ। ਪੁਲਿਸ ਨੇ ਪਾਦਰੀ ਵਿਰੁੱਧ ਜਿਨਸੀ ਸ਼ੋਸ਼ਣ, ਪਿੱਛਾ ਕਰਨਾ ਤੇ ਅਪਰਾਧਿਕ ਧਮਕੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਕੌਮੀ ਮਹਿਲਾ ਕਮਿਸ਼ਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਔਰਤ ਸੁਣਵਾਈ ਲਈ ਉਨ੍ਹਾਂ ਦੇ ਸਾਹਮਣੇ ਪੇਸ਼ ਹੋਈ। ਕਮਿਸ਼ਨ ਦੀ ਚੇਅਰਪਰਸਨ ਵਿਜਯ ਰਾਹਤਕਰ ਨੇ 7 ਮਾਰਚ ਨੂੰ ਕਿਹਾ ਸੀ ਕਿ ਪੈਨਲ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਤੋਂ ਜਲਦੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇੱਕ ਪਾਦਰੀ ਨਾਲ ਜੁੜਿਆ ਮਾਮਲਾ ਜੋ ਸਾਹਮਣੇ ਆਇਆ ਹੈ, ਇਕ ਬਹੁਤ ਹੀ ਗੰਭੀਰ ਤੇ ਚਿੰਤਾਜਨਕ ਮਾਮਲਾ ਹੈ। ਜਿਸ ਤਰ੍ਹਾਂ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ ਗਿਆ, ਉਹ ਬਹੁਤ ਚਿੰਤਾਜਨਕ ਹੈ। ਹਾਲਾਂਕਿ, ਅਸੀਂ ਇਸ ਨੂੰ ਸਵੀਕਾਰ ਕਰਨ ’ਤੇ ਹੀ ਨਹੀਂ ਰੁਕੇ, ਅਸੀਂ ਇਸ ਦਾ ਖੁਦ ਨੋਟਿਸ ਲਿਆ ਹੈ।
ਉਧਰ, ਉਸ ਔਰਤ ਤੇ ਨੌਜਵਾਨ ਦੀ ਪਛਾਣ ਹੋ ਗਈ ਹੈ, ਜਿਨ੍ਹਾਂ 'ਤੇ ਪਾਦਰੀ ਬਜਿੰਦਰ ਸਿੰਘ ਵੱਲੋਂ ਹਮਲਾ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਉਹ ਮੋਹਾਲੀ ਦੇ ਰਹਿਣ ਵਾਲੇ ਹਨ। ਪਾਸਟਰ ਨੇ ਚੋਰੀ ਦੇ ਦੋਸ਼ ਲਾ ਕੇ ਉਨ੍ਹਾਂ ਨੂੰ ਕੁੱਟਿਆ ਸੀ। ਸੂਤਰਾਂ ਅਨੁਸਾਰ, ਜਿਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ, ਉਸ ਨੇ ਆਪਣੀ ਭੈਣ ਨੂੰ ਪਾਸਟਰ ਬਜਿੰਦਰ ਦੇ ਚਰਚ ਵਿੱਚ ਆਉਣ ਤੋਂ ਰੋਕਿਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
