ਪੜਚੋਲ ਕਰੋ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Pathankot Bus Accident  : ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਅਤੇ ਸਕੂਟੀ ਸਵਾਰ ਸਮੇਤ 4 ਲੋਕਾਂ ਨੂੰ ਕੁਚਲ ਦਿੱਤਾ। ਇਹ ਬੱਸ ਜਲੰਧਰ ਤੋਂ ਜੰਮੂ ਜਾ ਰਹੀ ਸੀ। ਡਰਾਈਵਰ ਦਾ

Pathankot Bus Accident  : ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਅਤੇ ਸਕੂਟੀ ਸਵਾਰ ਸਮੇਤ 4 ਲੋਕਾਂ ਨੂੰ ਕੁਚਲ ਦਿੱਤਾ। ਇਹ ਬੱਸ ਜਲੰਧਰ ਤੋਂ ਜੰਮੂ ਜਾ ਰਹੀ ਸੀ। ਡਰਾਈਵਰ ਦਾ ਬੱਸ 'ਤੇ ਸੰਤੁਲਨ ਵਿਗੜਨ ਕਾਰਨ ਬੱਸ ਸੜਕ ਕਿਨਾਰੇ ਖੜ੍ਹੇ ਲੋਕਾਂ ਉੱਤੇ ਚੜ੍ਹ ਗਈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਸਨ, ਜਦਕਿ ਦੋ ਹੋਰ ਲੋਕਾਂ ਨੂੰ ਕਈ ਗੰਭੀਰ ਸੱਟਾਂ ਆਈਆਂ ਹਨ। ਹਾਦਸੇ ਤੋਂ ਬਾਅਦ ਵੀ ਲਕਸ਼ਮੀ ਹਾਲੀਡੇਜ਼ ਦੀ ਬੱਸ ਦਾ ਡਰਾਈਵਰ ਕਰੀਬ 200 ਫੁੱਟ ਤੱਕ ਸਕੂਟੀ ਅਤੇ ਬਾਈਕ ਨੂੰ ਘਸੀਟਦਾ ਲੈ ਗਿਆ। ਇਸ ਦੌਰਾਨ ਸੜਕ ਕਿਨਾਰੇ ਆਪਣੇ ਬੱਚੇ ਨਾਲ ਜਾ ਰਹੀ ਇੱਕ ਔਰਤ ਵੀ ਬੱਸ ਦੀ ਚਪੇਟ ਵਿੱਚ ਆ ਗਈ।

ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਨੂੰ ਅੱਗ ਲਗਾ ਕੇ ਸਾੜ ਦਿੱਤਾ। ਹਾਲਾਤ ਤਣਾਅਪੂਰਨ ਹੋਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ। ਨੰਗਲਭੂਰ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਲੰਧਰ ਤੋਂ ਜੰਮੂ ਜਾ ਰਹੀ ਸੀ ਲਕਸ਼ਮੀ ਹਾਲੀਡੇਜ਼ ਦੀ ਬੱਸ

ਹਾਦਸਾ ਬੁੱਧਵਾਰ ਸਵੇਰੇ ਕਰੀਬ 10 ਵਜੇ ਵਾਪਰਿਆ। ਲਕਸ਼ਮੀ ਹਾਲੀਡੇਜ਼ ਦੀ ਬੱਸ ਅਚਾਨਕ ਬੇਕਾਬੂ ਹੋ ਗਈ। ਸੰਦੀਪਨੀ ਗੁਰੁਕੁਲ ਸਕੂਲ, ਕੌਂਤਰਪੁਰ ਨੇੜੇ ਚੌਕ ਵਿੱਚ ਕੁਝ ਲੋਕ ਖੜ੍ਹੇ ਸਨ, ਜਿਨ੍ਹਾਂ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਸੜਕ ਕਿਨਾਰੇ ਖੜ੍ਹੀ ਇੱਕ ਬਾਈਕ, ਇੱਕ ਸਕੂਟੀ ਅਤੇ ਦੋ ਹੋਰ ਲੋਕ ਵੀ ਹਾਦਸੇ ਦਾ ਸ਼ਿਕਾਰ ਹੋ ਗਏ।

ਸਕੂਟੀ ਨੂੰ ਟੱਕਰ ਮਾਰਣ ਤੋਂ ਬਾਅਦ ਵੀ ਨਹੀਂ ਰੋਕੀ ਬੱਸ

ਸਥਾਨਕ ਨਿਵਾਸੀ ਅਤੇ ਰਿਟਾਇਰਡ ਸੂਬੇਦਾਰ ਮੇਜਰ ਪ੍ਰਹਿਲਾਦ ਸਿੰਘ ਨੇ ਦੱਸਿਆ ਕਿ ਬੱਸ ਨੇ ਸਭ ਤੋਂ ਪਹਿਲਾਂ ਪਿੰਡ ਦੇ 38 ਸਾਲਾ ਰਣਜੀਤ ਸਿੰਘ ਦੀ ਸਕੂਟੀ ਨੂੰ ਟੱਕਰ ਮਾਰੀ। ਟੱਕਰ ਤੋਂ ਬਾਅਦ ਸਕੂਟੀ ਬੱਸ ਹੇਠਾਂ ਫਸ ਗਈ, ਪਰ ਡਰਾਈਵਰ ਨੇ ਬੱਸ ਰੋਕਣ ਦੀ ਬਜਾਏ ਉਸਨੂੰ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸਨੇ ਸੜਕ ਕਿਨਾਰੇ ਖੜ੍ਹੇ ਬਾਈਕ ਸਵਾਰ ਅਰੁਣ ਕੁਮਾਰ ਨੂੰ ਵੀ ਟੱਕਰ ਮਾਰ ਦਿੱਤੀ।

200 ਫੁੱਟ ਤੱਕ ਘਸੀਟਦਾ ਰਿਹਾ

ਹਾਦਸੇ ਤੋਂ ਬਾਅਦ ਵੀ ਡਰਾਈਵਰ ਕਰੀਬ 200 ਫੁੱਟ ਤੱਕ ਸਕੂਟੀ ਅਤੇ ਬਾਈਕ ਨੂੰ ਘਸੀਟਦਾ ਲੈ ਗਿਆ। ਇਸ ਦੌਰਾਨ ਆਪਣੇ ਬੱਚੇ ਨਾਲ ਜਾ ਰਹੀ ਨਪਵਾਲ ਪਿੰਡ ਦੀ ਇੱਕ ਔਰਤ ਵੀ ਬੱਸ ਦੀ ਲਪੇਟ ਵਿੱਚ ਆ ਗਈ। ਟੱਕਰ ਤੋਂ ਬਾਅਦ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

2 ਦੀ ਮੌਕੇ 'ਤੇ ਮੌਤ, 2 ਜ਼ਖ਼ਮੀ

ਹਾਦਸੇ ਵਿੱਚ ਚਾਰ ਲੋਕ ਗੰਭੀਰ ਜ਼ਖ਼ਮੀ ਹੋਏ। ਬਾਈਕ ਅਤੇ ਸਕੂਟੀ ਸਵਾਰ ਦੋ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿੱਚ ਰਾਜ ਨਿਊਰੋ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਦੋਵਾਂ ਨੇ ਦਮ ਤੋੜ ਦਿੱਤਾ।
ਮ੍ਰਿਤਕਾਂ ਦੀ ਪਛਾਣ ਕੌਂਤਰਪੁਰ ਦੇ ਰਹਿਣ ਵਾਲੇ ਰਣਜੀਤ ਸਿੰਘ (38) ਅਤੇ ਅਰੁਣ ਕੁਮਾਰ (32) ਵਜੋਂ ਹੋਈ ਹੈ। ਰਣਜੀਤ ਸਿੰਘ ਦੇ 3 ਅਤੇ 6 ਸਾਲ ਦੇ ਦੋ ਪੁੱਤਰ ਹਨ ਅਤੇ ਉਹ ਆਪਣੇ ਪਿਤਾ ਨਾਲ ਖੇਤੀਬਾੜੀ ਵਿੱਚ ਹੱਥ ਬਟਾਉਂਦਾ ਸੀ। ਅਰੁਣ ਕੁਮਾਰ ਪਿੰਡ ਵਿੱਚ ਇੱਕ ਟੈਂਟ ਹਾਊਸ ਵਿੱਚ ਕੰਮ ਕਰਦਾ ਸੀ।

ਡਰਾਈਵਰ-ਕੰਡਕਟਰ ਫ਼ਰਾਰ, ਲੋਕਾਂ ਨੇ ਬੱਸ ਸਾੜੀ

ਪ੍ਰਹਿਲਾਦ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਨਾਲ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਬੱਸ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸੜਕ 'ਤੇ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ, ਪਰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਬੱਸ ਆਪਰੇਟਰਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ।

ਐਸਪੀ ਨੇ ਕਿਹਾ- ਡਰਾਈਵਰ ਅਤੇ ਮਾਲਕ ਖ਼ਿਲਾਫ਼ ਹੋਵੇਗੀ ਕਾਰਵਾਈ

ਮੌਕੇ 'ਤੇ ਪਹੁੰਚੇ ਐਸਪੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਬੱਸ ਚਲਾਉਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ। ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ। ਪੁਲਿਸ ਫ਼ਰਾਰ ਡਰਾਈਵਰ ਦੀ ਭਾਲ ਕਰ ਰਹੀ ਹੈ ਅਤੇ ਡਰਾਈਵਰ ਅਤੇ ਬੱਸ ਮਾਲਕ ਖ਼ਿਲਾਫ਼ ਐਫਆਈਆਰ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget