ਪੜਚੋਲ ਕਰੋ
Advertisement
ਸਾਲੀ ਨੂੰ ਪਾਉਣ ਲਈ ਮਾਂ ਨੂੰ ਵੱਢਿਆ
ਪਠਾਨਕੋਟ: ਪੁਲਿਸ ਨੇ ਇੱਕ ਅਜਿਹੇ ਕਾਤਲ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੀ ਸਾਲੀ ਨਾਲ ਨਾਜਾਇਜ਼ ਰਿਸ਼ਤਿਆਂ ਦੇ ਚਲਦੇ ਆਪਣੀ ਮਾਂ ਦਾ ਹੀ ਕਤਲ ਕਰ ਦਿੱਤਾ। ਸਾਲੀ ਨਾਲ ਸਬੰਧਾਂ ਦੇ ਚਲਦੇ ਮੁਲਜ਼ਮ ਨੇ ਆਪਣੀ ਪਤਨੀ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ। ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ।
ਇਹ ਨਹੀਂ ਮੁਲਜ਼ਮ ਨੇ ਇਸ਼ਕ ਦੇ ਚੱਕਰ ਵਿੱਚ ਸੀ.ਆਰ.ਪੀ.ਐਫ. ਦੀ ਨੌਕਰੀ ਵੀ ਛੱਡ ਦਿੱਤੀ। ਗ੍ਰਿਫਤਾਰੀ ਤੋਂ ਬਚਣ ਲਈ ਉਹ ਆਪਣੀ ਸਾਲੀ ਨਾਲ ਉੱਤਰ ਪ੍ਰਦੇਸ਼ ਵਿੱਚ ਜਾ ਕੇ ਛੁਪਿਆ ਸੀ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋਂ ਸਾਲੀ ਨਾਲ ਬਣਾਏ ਜਾ ਰਹੇ ਨਾਜਾਇਜ਼ ਰਿਸ਼ਤਿਆਂ ਵਿੱਚ ਮਾਂ ਅੜਿੱਕਾ ਬਣ ਰਹੀ ਸੀ।
ਇਸ ਲਈ ਦੋ ਸਾਲ ਪਹਿਲਾਂ ਉਸ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਆਪਣੀ ਪਤਨੀ ਨੂੰ ਵੀ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਉਹ ਆਪਣੀ ਪ੍ਰੇਮਿਕਾ ਨਾਲ ਫਰਾਰ ਹੋ ਗਿਆ ਸੀ ਪਰ ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਮਿਲਕੇ ਉਸ ਨੂੰ ਦੋ ਸਾਲ ਬਾਅਦ ਗ੍ਰਿਫਤਾਰ ਕੀਤਾ ਹੈ। ਇਸ ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ ਕਰ ਪੁਲਿਸ ਨੇ ਪੁੱਛਗਿੱਛ ਲਈ ਦੋ ਦਿਨ ਦਾ ਰਿਮਾਂਡ ਲਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕਾਰੋਬਾਰ
ਸਿਹਤ
ਧਰਮ
Advertisement