Pathankot News : ਪਠਾਨਕੋਟ ਵਿੱਚ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਵੱਲੋਂ 32 ਮੁਲਾਜ਼ਮਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਜਿਸ ਕਾਰਨ ਇਹ ਮੁਲਾਜ਼ਮ ਪਿਛਲੇ 73 ਦਿਨਾਂ ਤੋਂ ਡੈਮ ਚੀਫ ਦੇ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹਨ। ਹੁਣ ਇਨ੍ਹਾਂ ਪੀੜਤ ਮੁਲਾਜ਼ਮਾਂ ਦੇ ਪਰਿਵਾਰ ਵੀ ਉਨ੍ਹਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਪਰਿਵਾਰਾਂ ਦੇ ਦੋ ਬਜ਼ੁਰਗ ਮਾਧੋਪੁਰ ਨੇੜੇ 200 ਫੁੱਟ ਉੱਚੇ ਬਿਜਲੀ ਦੇ ਟਾਵਰ 'ਤੇ ਚੜ੍ਹ ਗਏ।
ਹੁਣ ਇਨ੍ਹਾਂ ਪਰਿਵਾਰਾਂ ਨੇ ਡੈਮ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਪਰਿਵਾਰਾਂ ਨੇ ਉਦੋਂ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ ਹੈ ਜਦੋਂ ਤੱਕ ਉਹਨਾਂ ਨੂੰ ਨੌਕਰੀ ’ਤੇ ਬਹਾਲ ਨਹੀਂ ਕੀਤਾ ਜਾਂਦਾ।
ਇੰਝ ਮਿਲੀ ਸੀ ਨੌਕਰੀ
ਦੱਸ ਦੇਈਏ ਕਿ ਰਣਜੀਤ ਸਾਗਰ ਡੈਮ ਬਣਾਉਂਦੇ ਸਮੇਂ ਕਿਸਾਨਾਂ ਦੀਆਂ ਜ਼ਮੀਨਾਂ ਡੈਮ ਵਿੱਚ ਆ ਗਈਆਂ ਸੀ, ਉਹਨਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਉਸ ਸਮੇਂ ਦੀ ਸਰਕਾਰੀ ਨੇ ਵਾਅਦਾ ਕੀਤਾ ਸੀ। ਜਿਸ ਤੋਂ ਬਾਅਦ 32 ਵਿਅਕਤੀਆਂ ਨੂੰ ਨੌਕਰੀ 'ਤੇ ਰੱਖਿਆ ਗਿਆ ਸੀ। ਇਸ ਦੌਰਾਨ ਨੌਕਰੀ ਨਾ ਮਿਲਣ ਵਾਲੇ ਹੋਰ ਪਰਿਵਾਰਾਂ ਨੇ ਸੰਘਰਸ਼ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਨੇ 32 ਕਰਮਚਾਰੀਆਂ ਨੂੰ ਸੇਵਾ ਮੁਕਤ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ