Pathankot News: ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਛਿੱਤਰ ਪਰੇਡ ਦੀ ਖ਼ਬਰ ਮਿਲੀ ਹੈ। ਪੰਜਾਬ ਵਿੱਚ ਵਿਆਹ ਸਮਾਗਮਾਂ ਵਿੱਚ ਰਾਤ 10 ਵਜੇ ਤੱਕ ਡੀ.ਜੇ. ਚਲਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਪਰ ਇਸਦੇ ਬਾਵਜੂਦ ਵੀ ਕੁਝ ਸ਼ਰਾਰਤੀ ਅਨਸਰ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਹਨ ਅਤੇ ਆਪਣੀ ਮਰਜ਼ੀ ਅਨੁਸਾਰ ਕੰਮ ਕਰਦੇ ਹਨ ਅਤੇ ਅਜਿਹਾ ਹੀ ਕੁਝ ਪਠਾਨਕੋਟ ਦੇ ਅਰੇਨਾ ਗੁਲਸ਼ਨ ਪੈਲੇਸ ਵਿੱਚ ਦੇਖਣ ਨੂੰ ਮਿਲਿਆ।


ਦਰਅਸਲ, ਬੀਤੀ ਰਾਤ ਕਰੀਬ 2 ਵਜੇ, ਪੁਲਿਸ ਨੂੰ ਹੈਲਪਲਾਈਨ ਨੰਬਰ 112 'ਤੇ ਸ਼ਿਕਾਇਤ ਮਿਲੀ ਕਿ ਅਰੇਨਾ ਗੁਲਸ਼ਨ ਪੈਲੇਸ ਵਿੱਚ ਡੀਜੇ ਬਹੁਤ ਜ਼ਿਆਦਾ ਆਵਾਜ਼ ਵਿੱਚ ਵੱਜ ਰਿਹਾ ਸੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਡੀਜੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਪੁਲਿਸ ਵਾਲੇ ਵੀ ਜ਼ਖਮੀ ਹੋ ਗਏ ਅਤੇ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਪੁਲਿਸ ਨੇ ਲਗਭਗ 8 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।


ਇਸ ਸਬੰਧ ਵਿੱਚ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਨੂੰ 112 ਨੰਬਰ 'ਤੇ ਸ਼ਿਕਾਇਤ ਮਿਲੀ ਸੀ ਕਿ ਰਾਤ 2 ਵਜੇ ਅਰੇਨਾ ਗੁਲਸ਼ਨ ਪੈਲੇਸ ਵਿੱਚ ਤੇਜ਼ ਆਵਾਜ਼ ਵਿੱਚ ਡੀਜੇ ਵੱਜ ਰਹੇ ਸੀ। ਜਦੋਂ ਸਾਡੇ ਕਰਮਚਾਰੀ ਡੀਜੇ ਨੂੰ ਬੰਦ ਕਰਵਾਉਣ ਗਏ ਤਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਜਿਸ ਕਾਰਨ ਅਸੀਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ 8 ਹੋਰਾਂ ਖਿਲਾਫ ਛਾਪੇਮਾਰੀ ਕੀਤੀ ਜਾ ਰਹੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   



Read MOre: Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..

Read MOre: Punjab News: ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਖਾਸ ਖ਼ਬਰ, ਆਉਣ ਵਾਲੇ ਦਿਨਾਂ 'ਚ ਝੱਲਣੀ ਪਏਗੀ ਵੱਡੀ ਮੁਸੀਬਤ; ਲੋਕਾਂ ਵਿਚਾਲੇ ਮੱਚੀ ਤਰਥੱਲੀ