ਪੜਚੋਲ ਕਰੋ

Pathankot News: ਵਿਜੀਲੈਂਸ ਬਿਊਰੋ ਨੇ ਦਬੋਚਿਆ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ

Pathankot News: ਵਿਜੀਲੈਂਸ ਬਿਊਰੋ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਵਿਜੀਲੈਂਸ ਦੀ ਟੀਮ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ (Ongoing campaign against corruption) ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। 

ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਜਾ ਰਹੀ ਸੀ ਰਿਸ਼ਵਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਭਲਕੇ ਕੋਰਟ 'ਚ ਕੀਤਾ ਜਾਵੇਗਾ ਪੇਸ਼

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਵਿਜੀਲੈਂਸ ਬਿਊਰੋ ਲਗਾਤਾਰ ਅਜਿਹੇ ਭ੍ਰਿਸ਼ਟ ਮੁਲਾਜ਼ਮਾਂ ਨੂੰ ਕਾਬੂ ਕਰ ਰਹੀ ਹੈ। ਜਿਹੜੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਦੇ ਹੋਏ ਕੰਮ ਕਰਨ ਦੇ ਲਈ ਮੋਟੀਆਂ ਰਿਸ਼ਵਤਾਂ ਦੀ ਮੰਗ ਕਰਦੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget