ਪੜਚੋਲ ਕਰੋ

Pathankot ਪੰਚਾਇਤੀ ਜ਼ਮੀਨ ਘੁਟਾਲਾ ਦੀਆਂ ਖੁੱਲ੍ਹਣ ਲੱਗੀਆਂ ਪਰਤਾ, ਤਹਿਸੀਲਦਾਰ ਤੇ ਬੀਡੀਪੀਓ ਦੀ ਕੀ ਰਹੀ ਭੂਮਿਕਾ !

Pathankot panchayat land scam - ਪੰਚਾਇਤ ਵਿਭਾਗ ਉਨ੍ਹਾਂ ਤਹਿਸੀਲਦਾਰ ਤੇ ਬੀਡੀਪੀਓ ਨੂੰ ਵੀ ਪਾਰਟੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖਣ ਦੀ ਤਿਆਰੀ 'ਚ ਹੈ, ਜਿਨ੍ਹਾਂ ਨੂੰ ਲੋਕਾਂ ਦੇ ਨਾਂ 'ਤੇ ਜ਼ਮੀਨ ਟ੍ਰਾਂਸਫਰ ਕਰਨ 'ਚ ਮਦਦ

Panchayat land scam - ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੀ ਪੰਚਾਇਤੀ ਜ਼ਮੀਨ ਦਾ ਘੁਟਾਲਾ ਕਈ ਪਰਤਾ ਖੋਲ੍ਹਦਾ ਜਾ ਰਿਹਾ ਹੈ। ਇਸ ਵਿੱਚ ਸ਼ਾਮਲ ਮਾਲੀਆ ਤੇ ਪੰਚਾਇਤ ਵਿਭਾਗ ਦੇ ਉਨ੍ਹਾਂ ਅਧਿਕਾਰੀਆਂ 'ਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ, ਜਿਨ੍ਹਾਂ ਨੇ ਪਠਾਨਕੋਟ ਦੀ ਪੰਚਾਇਤੀ ਜ਼ਮੀਨ ਨੂੰ ਕੁਝ ਲੋਕਾਂ ਨੂੰ ਟਰਾਂਸਫਰ ਕਰਨ 'ਚ ਭੂਮਿਕਾ ਨਿਭਾਈ ਸੀ।

ਮਾਮਲੇ 'ਚ ਪੰਚਾਇਤ ਵਿਭਾਗ ਉਨ੍ਹਾਂ ਤਹਿਸੀਲਦਾਰ ਤੇ ਬੀਡੀਪੀਓ ਨੂੰ ਵੀ ਪਾਰਟੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖਣ ਦੀ ਤਿਆਰੀ 'ਚ ਹੈ, ਜਿਨ੍ਹਾਂ ਨੂੰ ਲੋਕਾਂ ਦੇ ਨਾਂ 'ਤੇ ਜ਼ਮੀਨ ਟ੍ਰਾਂਸਫਰ ਕਰਨ 'ਚ ਮਦਦ ਮਿਲੀ ਸੀ। ਵਿਜੀਲੈਂਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਸ ਘੁਟਾਲੇ ਵਿੱਚ ਤਹਿਸੀਲਦਾਰ ਤੇ ਬੀਡੀਪੀਓ ਦੀ ਭੂਮਿਕਾ ਕੀ ਰਹੀ ਸੀ।

ਉਥੇ ਹੀ ਸੂਬਾ ਸਰਕਾਰ ਵੱਲੋਂ ਪੰਚਾਇਤ ਵਿਭਾਗ ਨੂੰ ਉਨ੍ਹਾਂ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਨੇ ਮਾਈਨਿੰਗ ਮਾਫੀਆ ਨਾਲ ਮਿਲ ਕੇ ਫਰਵਰੀ ਤੇ ਅਪ੍ਰੈਲ 2011 'ਚ ਪੰਚਾਇਤੀ ਜ਼ਮੀਨ ਨੂੰ ਟ੍ਰਾਂਸਫਰ ਕਰ ਦਿੱਤਾ ਸੀ।

ਪਠਾਨਕੋਟ 'ਚ 100 ਏਕੜ ਪੰਚਾਇਤੀ ਜ਼ਮੀਨ ਕੁਝ ਵਿਅਕਤੀਆਂ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਸੀ। ਜ਼ਮੀਨ ਨੂੰ ਟ੍ਰਾਂਸਫਰ ਕਰਨ ਲਈ ਫਰਜ਼ੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਇਸ ਮਾਮਲੇ ’ਚ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਮਾਮਲੇ 'ਚ ਸ਼ਾਮਲ ਅਧਿਕਾਰੀਆਂ 'ਤੇ ਹਾਲੇ ਸ਼ਿਕੰਜਾ ਨਹੀਂ ਦੱਸਿਆ ਗਿਆ। ਮਾਮਲੇ ’ਚ ਉਨ੍ਹਾਂ ਸਾਰੇ ਅਧਿਕਾਰੀਆਂ, ਬੀਡੀਪੀਓ ਤੇ ਤਹਿਸੀਲਦਾਰਾਂ 'ਤੇ ਕਾਰਵਾਈ ਹੋਵੇਗੀ ਜੋ ਇਸ ਘੁਟਾਲੇ 'ਚ ਸ਼ਾਮਲ ਹਨ। 

ਇਹ ਮਾਮਲਾ ਹੁਣ ਵਿਜੀਲੈਂਸ ਦੇ ਕੋਲ ਹੈ। ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦੇ ਹੋਏ ਦੱਸਿਆ ਸੀ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ 27-02-2023 ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ।

ਇਸ ਸਬੰਧੀ ਸਾਬਕਾ ਡੀ.ਡੀ.ਪੀ.ਓ. ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਇਸ ਫੈਸਲੇ ਦੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ, ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ, ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 09-08-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Embed widget