ਸੜਕ ਹਾਦਸੇ 'ਚ 12ਵੀਂ ਦੀ ਟਾਪਰ ਦੀ ਮੌਤ, ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਕੁਚਲਿਆ
ਏਬੀਪੀ ਸਾਂਝਾ | 25 May 2019 08:29 PM (IST)
ਨਾਭਾ ਵਿੱਚ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਦੱਸਿਆ ਜਾਂਦਾ ਹੈ ਕਿ ਟਰੈਕਟਰ-ਟਰਾਲੀ ਕਾਫੀ ਤੇਜ਼ ਰਫ਼ਤਾਰ ਵਿੱਚ ਆ ਰਿਹਾ ਸੀ। ਇਸ ਹਾਦਸੇ 'ਚ ਵਿਦਿਆਰਥਣ ਦੀ ਮੌਤ ਹੋ ਗਈ।
ਪਟਿਆਲਾ: ਨਾਭਾ ਵਿੱਚ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਦੱਸਿਆ ਜਾਂਦਾ ਹੈ ਕਿ ਟਰੈਕਟਰ-ਟਰਾਲੀ ਕਾਫੀ ਤੇਜ਼ ਰਫ਼ਤਾਰ ਵਿੱਚ ਆ ਰਿਹਾ ਸੀ। ਇਸ ਹਾਦਸੇ 'ਚ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਮਨਵੀਰ ਕੌਰ ਵਜੋਂ ਹੋਈ ਹੈ। ਮਨਵੀਰ ਕੌਰ ਨੇ ਪਿਛਲੇ ਦਿਨੀਂ ਹੀ 12ਵੀਂ ਜਮਾਤ ਦੇ ਨਤੀਜਿਆਂ 'ਚ ਜ਼ਿਲ੍ਹਾ ਪਟਿਆਲਾ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਸੀ। ਫਿਲਹਾਲ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ।