ਪਟਿਆਲਾ: ਸ਼ਹਿਰ ਦੀ ਦੇਵੀਗੜ੍ਹ ਰੋਡ ਜੋੜੀ ਸੜਕ 'ਤੇ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਹਾਦਸਾ ਵਾਪਰ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਟਿਆਲਾ ਦੀ ਥਾਣਾ ਸਨੌਰ ਪੁਲਿਸ ਨੇ ਮਾਮਲਾ ਦਰਜ ਕਰਕੇ ਪੀਆਰਟੀਸੀ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕ ਨੌਜਵਾਨ ਦੇਵੀਗੜ੍ਹ ਤੋਂ ਪਟਿਆਲਾ ਵੱਲ ਆ ਰਹੇ ਸੀ ਤੇ ਬੱਸ ਪਟਿਆਲਾ ਤੋਂ ਜਾ ਰਹੀ ਸੀ। ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋਈ ਜਿਸ ਮਗਰੋਂ ਨੌਜਵਾਨਾਂ ਨੇ ਦਮ ਤੋੜ ਦਿੱਤਾ।