ਪੜਚੋਲ ਕਰੋ

ਜੇਲ੍ਹ ਮੰਤਰੀ ਦੇ ਦੌਰੇ ਮਗਰੋਂ ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਦੀ ਬਦਲੀ

ਪਟਿਆਲਾ ਜੇਲ ਦੇ ਸੁਪਰਡੈਂਟ  ਸ਼ਿਵਰਾਜ ਸਿੰਘ ਨੂੰ ਬਦਲ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਸੁੱਚਾ ਸਿੰਘ ਨੂੰ ਪਟਿਆਲਾ ਸੈਂਟਰਲ ਜੇਲ੍ਹ ਦਾ ਨਵਾਂ ਸੁਪਰਡੈਂਟ ਲਾਇਆ ਗਿਆ ਹੈ।

ਚੰਡੀਗੜ੍ਹ: ਪਟਿਆਲਾ ਜੇਲ ਦੇ ਸੁਪਰਡੈਂਟ  ਸ਼ਿਵਰਾਜ ਸਿੰਘ ਨੂੰ ਬਦਲ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਸੁੱਚਾ ਸਿੰਘ ਨੂੰ ਪਟਿਆਲਾ ਸੈਂਟਰਲ ਜੇਲ੍ਹ ਦਾ ਨਵਾਂ ਸੁਪਰਡੈਂਟ ਲਾਇਆ ਗਿਆ ਹੈ।ਬੀਤੇ ਕੱਲ੍ਹ ਹੀ ਨਵੇਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਸੀ।

ਪੰਜਾਬ ਵਿੱਚ ਨਵੀਂ ਸਰਕਾਰ ਬਣਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਸਣੇ ਮੰਤਰੀ ਮੰਡਲ ਐਕਸ਼ਨ ਵਿੱਚ ਹੈ।ਜੇਲ੍ਹ ਮੰਤਰੀ ਨੇ ਪਟਿਆਲਾ ਜੇਲ੍ਹ ਦਾ ਦੌਰਾ ਕਰਨ ਮਗਰੋਂ  ਸਖ਼ਤ ਆਦੇਸ਼ ਦਿੱਤੇ ਹਨ।ਜੇਲ ਵਿੱਚ VIP ਕਲਚਰ ਖ਼ਤਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜੇਲ ਮੰਤਰੀ ਨੇ 10 ਦਿਨਾਂ 'ਚ ਜੇਲ੍ਹ ਸੈਨੇਟਾਇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਜੇ ਇਸ ਦੇ ਬਾਅਦ ਵੀ ਮੋਬਾਇਲ ਜਾਂ ਡਰੱਗਜ਼  ਮਿਲੇ ਤਾਂ ਇਸ ਦਾ ਜ਼ਿੰਮੇਵਾਰ ਜੇਲ੍ਹ ਸੁਪਰਡੈਂਟ ਹੋਏਗਾ।

ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਕੱਲ੍ਹ ਪਟਿਆਲਾ ਦੀ ਜੇਲ੍ਹ ਵਿੱਚ ਅਚਨਚੇਤ ਪਹੁੰਚੇ ਸੀ। ਇੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਿਹਾ ਗੈਂਗਵਾਰ ਖਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਵਧੀਆ ਟੈਕਨੋਲਜੀ ਲੈ ਕੇ ਆਵਾਂਗਾ ਜਿਸ ਨਾਲ ਜੇਲ੍ਹਾਂ ਅੰਦਰ ਫੋਨ ਕਲਚਰ ਖਤਮ ਕਰਾਂਗੇ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਜੇਲ੍ਹ ਵਿਭਾਗ ਨੂੰ ਜੋ ਵੀ ਚਾਹੀਦਾ ਹੈ, ਉਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਹੈ ਤੇ ਅਸੀਂ ਸਭ ਵਧੀਆ ਕਰਾਂਗੇ।

ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾ ਰਿਹਾ। ਮੈਂ ਸਾਫ ਕਹਿ ਦਿੱਤਾ ਕਿ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਹੀਂ ਸਹੀ ਜਾਏਗੀ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਦੂਸਰੀ ਵਾਰਨਿੰਗ ਨਹੀਂ ਦਿੱਤੀ ਜਾਵੇਗੀ। ਜੇਲ੍ਹਾਂ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸਾਨੂੰ ਥੋੜ੍ਹਾ ਸਮਾਂ ਦਿਉ, ਅਸੀਂ ਸਭ ਵਧੀਆ ਕਰਾਂਗੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਜੋ ਗਾਣਿਆਂ ਰਾਹੀਂ ਗੈਂਗਵਾਰ ਦੀ ਗੱਲ ਹੋ ਰਹੀ ਹੈ, ਉਸ ਨੂੰ ਵੀ ਬੰਦ ਕੀਤਾ ਜਾਵੇਗਾ। 

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget