ਪੜਚੋਲ ਕਰੋ

ਪਟਿਆਲਾ 'ਚ ਤਣਾਅ ਮਗਰੋਂ ਅੰਮ੍ਰਿਤਸਰ 'ਚ ਸੁਰੱਖਿਆ ਵਧਾਈ, ਅਹਿਮ ਇਲਾਕਿਆਂ 'ਚ ਵਾਧੂ ਫੋਰਸ ਤਾਇਨਾਤ

ਅੰਮ੍ਰਿਤਸਰ: ਪੰਜਾਬ 'ਚ ਐਸਐਫਜੇ ਸਮੇਤ ਕੁਝ ਸੰਗਠਨਾਂ ਵੱਲੋਂ ਦਿੱਤੀ ਕਾਲ ਤੋਂ ਬਾਅਦ ਤੇ ਪਟਿਆਲਾ 'ਚ ਵਿਗੜ ਹਾਲਾਤ ਤੋਂ ਬਾਅਦ ਅੰਮ੍ਰਿਤਸਰ 'ਚ ਸੁਰੱਖਿਆ ਵੱਡੇ ਪੱਧਰ 'ਤੇ ਵਧਾ ਦਿੱਤੀ ਗਈ ਹੈ।

ਅੰਮ੍ਰਿਤਸਰ: ਪੰਜਾਬ 'ਚ ਐਸਐਫਜੇ ਸਮੇਤ ਕੁਝ ਸੰਗਠਨਾਂ ਵੱਲੋਂ ਦਿੱਤੀ ਕਾਲ ਤੋਂ ਬਾਅਦ ਤੇ ਪਟਿਆਲਾ 'ਚ ਵਿਗੜ ਹਾਲਾਤ ਤੋਂ ਬਾਅਦ ਅੰਮ੍ਰਿਤਸਰ 'ਚ ਸੁਰੱਖਿਆ ਵੱਡੇ ਪੱਧਰ 'ਤੇ ਵਧਾ ਦਿੱਤੀ ਗਈ ਹੈ। ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਤੇ ਭੀੜਭਾੜ ਵਾਲੇ ਇਲਾਕਿਆਂ 'ਚ ਵਾਧੂ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ 'ਚ ਗੋਲਡਨ ਟੈਂਪਲ, ਦੁਰਗਿਆਨਾ ਮੰਦਰ ਤੇ ਭੰਡਾਰੀ ਬ੍ਰਿਜ ਨੇੜੇ ਵਾਧੂ ਫੋਰਸ ਵੀ ਲਾਈ ਗਈ ਹੈ। ਉਚ ਅਧਿਕਾਰੀ ਵੀ ਲਗਾਤਾਰ ਸ਼ਹਿਰ ਦਾ ਨਿਰੀਖਣ ਕਰ ਰਹੇ ਹਨ। ਅੰਮ੍ਰਿਤਸਰ ਦੇ ਡੀਸੀਪੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪੂਰੀ ਤਰ੍ਹਾਂ ਚੌਕਸੀ ਵਰਤ ਰਹੀ ਹੈ ਤੇ ਸ਼ਹਿਰ 'ਚ ਗਸ਼ਤ ਵੀ ਵਧਾਈ ਹੈ ਤੇ ਅਧਿਕਾਰੀ ਖੁਦ ਵੱਖ-ਵੱਖ ਇਲਾਕਿਆਂ ਚ ਪੈਟਰੋਲਿੰਗ ਕਰ ਰਹੇ ਹਨ ਤੇ ਸ਼ਹਿਰ ਦੇ ਐਂਟਰੀ ਪੁਆਇੰਟਾਂ ਤੇ ਵੀ ਚੌਕਸੀ ਰੱਖੀ ਗਈ ਹੈ।

ਦੱਸ ਦਈਏ ਕਿ ਅੱਜ ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਹੱਕ ਤੇ ਹਿੰਦੂ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਖ਼ਿਲਾਫ਼ ਮਾਰਚ ਕੱਢਣ ਦੇ ਐਲਾਨ ਕਾਰਨ ਦੋਵਾਂ ਧਿਰਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਕਾਰਨ ਟਕਰਾਅ ਵਾਲੇ ਹਾਲਾਤ ਬਣ ਗਏ ਸੀ। ਕਾਲੀ ਮਾਤਾ ਮੰਦਰ ਦੇ ਨੇੜੇ ਮਾਲ ਰੋਡ ’ਤੇ ਦੋਵਾਂ ਧਿਰਾਂ ਦਰਮਿਆਨ ਪਥਰਾਅ ਹੋਇਆ, ਕਾਰਨ ਪੁਲਿਸ ਨੂੰ ਹਵਾਈ ਫਾਇਰ ਕਰਨੇ ਪਏ।

ਇਸ ਦੌਰਾਨ ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ ਹੋਏ ਹਨ।

ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕੱਠੀਆਂ ਹੋਈਆਂ। ਹਿੰਦੂ ਜਥੇਬੰਦੀਆਂ ਪਹਿਲਾਂ ਕਾਲੀ ਮਾਤਾ ਮੰਦਰ ਵਿਖੇ ਇਕੱਠੀਆਂ ਹੋਈਆਂ ਤੇ ਫਿਰ ਉਨ੍ਹਾਂ ਨੇ ਸ਼ਹਿਰ ਵਿੱਚ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਦਾਅਵਾ ਹੈ ਕਿ ਹਾਲਾਤ ਕਾਬੂ ਵਿੱਚ ਹਨ। 

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget