ਪਟਿਆਲਾ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਕੋਰੋਨਾ ਵਾਇਰਸ ਮਹਾਮਾਰੀ ਫੈਲੇ ਕਰੀਬ ਇਕ ਸਾਲ ਬੀਤ ਗਿਆ ਹੈ ਪਰ ਅਜੇ ਤਕ ਇਸ ਮਹਾਮਾਰੀ ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਅਜਿਹੇ ਚ ਪਿਚਲੇ ਸਾਲ ਪੰਜਾਬ ਚ ਕੋਰੋਨਾ ਵਾਇਰਸ ਨਾਲ ਨਜਿੱਠਣ ਦੇ ਲਈ ਮਿਸ਼ਨ ਫ਼ਤਹਿ ਦੇ ਤਹਿਤ ਕੋਵਿਡ ਵਲੰਟੀਅਰ ਭਰਤੀ ਕੀਤੇ ਗਏ ਸਨ।


ਪਰ ਜਦੋਂ ਕੋਵਿਡ ਦੀ ਪਹਿਲੀ ਵੇਵ 'ਤੇ ਕਾਬੂ ਪਾ ਲਿਆ ਗਿਆ ਸੀ ਤਾਂ ਇਨ੍ਹਾਂ ਵਲੰਟੀਅਰਾਂ ਨੂੰ ਫ਼ਾਰਗ ਕਰ ਦਿੱਤਾ ਗਿਆ ਸੀ। ਜਦੋਂ ਇਨ੍ਹਾਂ ਵਲੰਟੀਅਰਾਂ ਨੂੰ ਫ਼ਾਰਗ ਕੀਤਾ ਗਿਆ ਸੀ ਤਾਂ ਉਦੋਂ ਤੋਂ ਹੀ ਇਹ ਸੰਘਰਸ਼ ਕਰ ਰਹੇ ਹਨ।  


ਅੱਜ ਫਿਰ ਇਨ੍ਹਾਂ ਵੱਲੋਂ ਇਕੱਠੇ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਨਿਊ ਮੋਤੀ ਬਾਗ਼ ਪੈਲਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਇਨ੍ਹਾਂ ਨੂੰ ਵਾਈਪੀਐੱਸ ਚੌਂਕ ਵਿੱਚ ਹੀ ਰੋਕ ਲਿਆ ਗਿਆ ਜਿੱਥੇ ਇਨ੍ਹਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ ਵੀ ਕੀਤੀ ਗਈ ਹੈ।


ਇਹ ਵੀ ਪੜ੍ਹੋਫਿਰ Diljit Dosanjh ਨਾਲ ਹੋਵੇਗਾ Amrit Maan ਦਾ ਕੋਲੈਬੋਰੇਸ਼ਨ, ਜਾਣੋ ਪੂਰੀ ਖ਼ਬਰ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904