ਪੜਚੋਲ ਕਰੋ

ਪਟਿਆਲਾ ਮੀਡੀਆ ਕਲੱਬ ਨੇ ਮਨਾਇਆ ਵਿਸ਼ਵ ਪ੍ਰੈਸ ਆਜ਼ਾਦੀ ਦਿਹਾੜਾ, ਕੋਰੋਨਾ ਟੀਕਾਕਰਨ ਕੈਂਪ ਵੀ ਲਾਇਆ

ਮੀਡੀਆ ਵੱਲੋਂ ਸਮਾਜ ਵਿਚ ਨਿਭਾਈ ਜਾ ਰਹੀ ਜ਼ਿੰਮੇਵਾਰੀ ਬਹੁਤ ਅਹਿਮੀਅਤ ਰੱਖਦੀ ਹੈ ਤੇ ਪੱਤਰਕਾਰਾਂ ਨੂੰ ਆਪਣੀਆਂ ਖਬਰਾਂ ਲਿਖਣ ਸਮੇਂ ਕਿਸੇ ਵੀ ਮਾਮਲੇ ਦੇ ਸਾਰੇ ਪਹਿਲੂਆਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਪਟਿਆਲਾ: ਮੀਡੀਆ ਵੱਲੋਂ ਸਮਾਜ ਵਿਚ ਨਿਭਾਈ ਜਾ ਰਹੀ ਜ਼ਿੰਮੇਵਾਰੀ ਬਹੁਤ ਅਹਿਮੀਅਤ ਰੱਖਦੀ ਹੈ ਤੇ ਪੱਤਰਕਾਰਾਂ ਨੂੰ ਆਪਣੀਆਂ ਖਬਰਾਂ ਲਿਖਣ ਸਮੇਂ ਕਿਸੇ ਵੀ ਮਾਮਲੇ ਦੇ ਸਾਰੇ ਪਹਿਲੂਆਂ ਦਾ ਧਿਆਨ ਰੱਖਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ ਹੈ।

ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਵਿਸ਼ਵ ਪ੍ਰੈਸ ਆਜ਼ਾਦੀ ਦਿਹਾੜੇ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮਾਜ ਨੂੰ ਚੌਕਸ ਰੱਖਣ ਵਿਚ ਮੀਡੀਆ ਦੀ ਅਹਿਮ ਭੂਮਿਕਾ ਹੈ। ਉਹਨਾਂ ਕਿਹਾ ਕਿ ਸਮਾਜ ਵਿਚ ਜਦੋਂ ਵੀ ਕੋਈ ਵਰਤਾਰਾ ਵਾਪਰਦਾ ਹੈ ਤਾਂ ਇਸਦੀ ਖਬਰ ਮੀਡੀਆ ਵੱਲੋਂ ਕਿਸ ਤਰੀਕੇ ਨਸ਼ਰ ਕੀਤੀ ਜਾਂਦੀ ਹੈ, ਇਹ ਗੱਲ ਬਹੁਤ ਅਹਿਮੀਅਤ ਰੱਖਦੀ ਹੈ। ਡੀ.ਸੀ. ਨੇ ਕਿਹਾ ਕਿ ਮੀਡੀਆ ਨੂੰ ਕਿਸੇ ਵੀ ਧੱਕੇਸ਼ਾਹੀ ਦਾ ਵਿਰੋਧ ਕਰਨਾ ਚਾਹੀਦਾ ਹੈ। ਸਾਕਸ਼ੀ ਸਾਹਨੀ ਨੇ ਇਸ ਮੌਕੇ ਇਕ ਕਵਿਤਾ ਰਾਜ਼ੀ ਨਾਜ਼ੀ ਦੌਰ ਦਾ ਜ਼ਿਕਰ ਵੀ ਕੀਤਾ ਤੇ ਕਿਹਾ ਕਿ ਇਸਦੇ ਡੂੰਘੇ ਅਰਥਾਂ ਨੂੰ ਧਿਆਨ ਵਿਚ ਰੱਖਦਿਆਂ ਪੱਤਰਕਾਰਤਾ ਕੀਤੀ ਜਾਣੀ ਚਾਹੀਦੀ ਹੈ।

ਇਸ ਸਮਾਗਮ ਵਿਚ ਕੂੰਜੀਵਤ ਭਾਸ਼ਣ ਦਿੰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾ. ਅਜੀਤ ਕੰਵਲ ਸਿੰਘ ਹਮਦਰਦ ਨੇ ਕਿਹਾ ਕਿ ਪੱਤਰਕਾਰਾਂ ਲਈ ਖਬਰ ਲਿਖਣ ਸਮੇਂ ਭਾਵਨਾਵਾਂ ਦੇ ਵਹਿਣ ਵਿਚ ਨਹੀਂ ਵਹਿਣਾ ਚਾਹੀਦਾ ਸਗੋਂ ਬਹੁਤ ਸੂਖਮਤਾ ਨਾਲ ਵਿਚਾਰ ਮਗਰੋਂ ਹੀ ਆਪਣਾ ਕੰਮ ਕਰਨਾ ਚਾਹੀਦਾ ਹੈ।

ਸਮਾਗਮ ਵਿਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸਰਦਾਰ ਇਸ਼ਵਿੰਦਰ ਸਿੰਘ ਗਰੇਵਾਲ ਨੇ ਵੀ ਮੀਡੀਆ ਦੀ ਸਮਾਜ ਵਿਚ ਭੂਮਿਕਾ 'ਤੇ ਚਰਚਾ ਕੀਤੀ ਤੇ ਕੁਝ ਘਟਨਾਵਾਂ ਦਾ ਹਵਾਲਾ ਦੇ ਕੇ ਕਿਹਾ ਕਿ ਜ਼ਿੰਮੇਵਾਰੀ ਨਾਲ ਕੀਤਾ ਗਿਆ ਕੰਮ ਸਮਾਜ ਵਿਚ ਸਭ ਲਈ ਲਾਹੇਵੰਦ ਹੁੰਦਾ ਹੈ।

ਇਸ ਸਮਾਗਮ ਵਿਚ ਸਕੱਤਰ ਜਨਰਲ ਸ੍ਰੀ ਰਾਣਾ ਰਣਧੀਰ ਸਿੰਘ ਨੇ ਡਿਪਟੀ ਕਮਿਸ਼ਨਰ ਤੇ ਹੋਰ ਮਹਿਮਾਨਾਂ ਨੁੰ ਜੀ ਆਇਆਂ ਕਿਹਾ। ਖਜ਼ਾਨਚੀ ਸ੍ਰੀ ਖੁਸ਼ਵੀਰ ਤੂਰ ਨੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸੀਨੀਅਰ ਪੱਤਰਕਾਰ ਗਗਨਦੀਪ ਸਿੰਘ ਆਹੂਜਾ ਅਤੇ ਨਾਭਾ ਪਾਵਰ ਲਿਮਟਿਡ ਦੇ ਡਾਇਰੈਕਟਰ ਮਨੀਸ਼ ਸਰਹਿੰਦੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਤੇ ਅੰਤ ਵਿਚ ਪ੍ਰਧਾਨ ਨਵਦੀਪ ਢੀਂਗਰਾ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਚੇਅਰਮੈਨ ਸਰਬਜੀਤ ਸਿੰਘ ਭੰਗੂ ਨੇ ਬਾਖੂਬੀ ਨਿਭਾਇਆ।

ਇਸ ਮੌਕੇ ਕਲੱਬ ਵੱਲੋਂ ਹੈਲਪਏਜ਼ ਇੰਡੀਆ ਸੰਸਥਾ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਕੋਰੋਨਾ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਗਿਆ ਜਿਸ ਵਿਚ 40 ਵਿਅਕਤੀਆਂ ਨੇ ਵੈਕਸੀਨ ਲਗਵਾਈ। ਕਲੱਬ ਵੱਲੋਂ ਡਿਪਟੀ ਕਮਿਸ਼ਨਰ ਤੇ ਹੋਰਨਾਂ ਦਾ ਯਾਦਗਾਰੀ ਚਿੰਨੀ ਦੇ ਸਨਮਾਨ ਕੀਤਾ ਗਿਆ।

ਇਸ ਮੌਕੇ ਵਣਮੰਡਲ ਵਿਸਥਾਰ ਪਟਿਆਲਾ ਵੱਲੋਂ ਮੁੱਖ ਬੁਲਾਰੇ ਡਾ. ਅਜੀਤ ਕੰਵਲ ਸਿੰਘ ਤੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਤੇ ਹੋਰਨਾਂ ਵੱਲੋਂ ਕਲੱਬ ਕੰਪਲੈਕਸ ਵਿਚ ਗੁਲਮੋਹਰ ਦਾ ਬੂਟਾ ਲਗਾ ਕੇ ਸਮਾਰੋਹ ਨੁੰ ਯਾਦਗਾਰੀ ਬਣਾਇਆ ਗਿਆ। ਵਣ ਬੀਟ ਅਫਸਰ ਅਮਨ ਅਰੋੜਾ ਨੇ ਬੂਟਾ ਲਗਾਉਣ ਦੀ ਰਸਮ ਅਦਾ ਕੀਤੀ। ਸਮਾਗਮ ਵਿਚ ਸਹਾਇਕ ਲੋਕ ਸੰਪਰਕ ਅਫਸਰ ਹਰਦੀਪ ਸਿੰਘ ਤੇ ਜਸਤਰਨ ਸਿੰਘ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget