Patiala News: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਐਨਆਈਏ ਨੂੰ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਪੰਜਾਬ ਪੁਲਿਸ ਦੇ ਅਧਿਕਾਰੀ ਡੀਜੀਪੀ ਨੂੰ ਸਵਾਲ ਨਹੀਂ ਕਰ ਸਕਣਗੇ। ਇਸ ਲਈ ਨਿਰਪੱਖ ਜਾਂਚ ਲਈ ਇਹ ਮਾਮਲਾ ਐਨਆਈਏ ਹਵਾਲੇ ਕੀਤੇ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਮਾਨ ਨੇ ਕੇਂਦਰ ਤੇ ਕੁਝ ਸੂਬਾ ਸਰਕਾਰਾਂ ’ਤੇ ਸਿੱਖਾਂ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਵਪਾਰ ਲਈ ਪਾਕਿਸਤਾਨ ਦੀ ਅਟਾਰੀ ਸਰਹੱਦ ਖੋਲ੍ਹਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸੇ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ।
ਪਟਿਆਲਾ ਦੇ ਸਰਕਟ ਹਾਊਸ ਵਿੱਚ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ‘ਭਾਰਤ ਜੋੜੋ ਯਾਤਰਾ’ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਨੂੰ ਤਾਂ ਕਸ਼ਮੀਰ ਜਾਣ ਤੋਂ ਦੋ ਵਾਰ ਰੋਕ ਦਿੱਤਾ ਗਿਆ ਪਰ ਹੁਣ ਰਾਹੁਲ ਗਾਂਧੀ ਬਾਰੇ ਸਾਰੇ ਚੁੱਪ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਹੋਣ ਕਰਕੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖਲ ਦੇ ਦੋਸ਼ ਦੁਹਰਾਉਂਦਿਆਂ ਮਾਨ ਨੇ ਸਾਰੀਆਂ ਗੁਰਦੁਆਰਾ ਕਮੇਟੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਹੋਣ ’ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :