ਪਟਿਆਲਾ ਪੁਲਿਸ ਵੱਲੋਂ ਜੇਲ੍ਹ 'ਚ ਬੰਦ ਰਾਜੀਵ ਰਾਜਾ ਗੈਂਗ ਦੇ 3 ਹੋਰ ਮੈਂਬਰ ਕਾਬੂ
ਰਾਜੀਵ ਰਾਜਾ ਗੈਂਗਸਟਰ ਜੈਪਾਲ ਭੁੱਲਰ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ। ਰਾਜੀਵ ਰਾਜਾ ਜੈਪਾਲ ਭੁੱਲਰ ਨਾਲ ਕਈ ਵਾਰਦਾਤਾਂ ਦੇ 'ਚ ਸ਼ਾਮਲ ਸੀ ਤੇ ਕਈ ਮੁਕੱਦਮੇ ਵੀ ਦਰਜ ਹਨ ਜਿਸ ਤੋਂ ਬਾਅਦ ਪੁਲਿਸ ਨੇ ਪਹਿਲਾਂ ਰਾਜੀਵ ਰਾਜਾ ਨੂੰ ਗ੍ਰਿਫਤਾਰ ਕੀਤਾ ਸੀ
Punjab News: ਪਟਿਆਲਾ ਪੁਲਿਸ ਵੱਲੋਂ ਅੱਜ ਰਾਜੀਵ ਰਾਜਾ ਗੈਂਗ ਦੇ 3 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 5 ਪਿਸਟਲ 32 ਬੋਰ ਤੇ 12 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਨਾਭਾ ਜੇਲ੍ਹ 'ਚ ਬੰਦ ਰਾਜੀਵ ਰਾਜਾ ਗੈਂਗ ਦੇ ਵਰਿੰਦਰਜੀਤ ਸਿੰਘ ਸਾਬੀ, ਦਿਲਬਾਗ ਸਿੰਘ ਤੇ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਰਾਜੀਵ ਰਾਜਾ ਗੈਂਗਸਟਰ ਜੈਪਾਲ ਭੁੱਲਰ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ। ਰਾਜੀਵ ਰਾਜਾ ਜੈਪਾਲ ਭੁੱਲਰ ਨਾਲ ਕਈ ਵਾਰਦਾਤਾਂ ਦੇ 'ਚ ਸ਼ਾਮਲ ਸੀ ਤੇ ਕਈ ਮੁਕੱਦਮੇ ਵੀ ਦਰਜ ਹਨ ਜਿਸ ਤੋਂ ਬਾਅਦ ਪੁਲਿਸ ਨੇ ਪਹਿਲਾਂ ਰਾਜੀਵ ਰਾਜਾ ਨੂੰ ਗ੍ਰਿਫਤਾਰ ਕੀਤਾ ਸੀ ਜਿਸ 'ਤੇ 34 ਤੋਂ ਵੱਧ ਮੁਕੱਦਮੇ ਦਰਜ ਹਨ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਸ ਦੇ 3 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ
ਪੰਜਾਬ ਪੁਲਿਸ ਦੇ ਸ਼ਿਕੰਜੇ ਮਗਰੋਂ ਕੁਮਾਰ ਵਿਸ਼ਵਾਸ ਪਹੁੰਚੇ ਹਾਈਕੋਰਟ, ਅਲਕਾ ਲਾਂਬਾ ਵੱਲੋਂ ਪੇਸ਼ ਹੋਣ ਦਾ ਦਾਅਵਾ
ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਨੋਟਿਸ ਜਾਰੀ ਕਰਨ ਮਗਰੋਂ ਕਵੀ ਕੁਮਾਰ ਵਿਸ਼ਵਾਸ ਨੇ ਹਾਈਕੋਰਟ ਦਾ ਰੁਖ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਐਫਆਈਆਰ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਉੱਪਰ ਕੱਲ੍ਹ ਸੁਣਵਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸੇ ਮਾਮਲੇ ਵਿੱਚ ਕਾਂਗਰਸੀ ਲੀਡਰ ਅਲਕਾ ਲਾਂਬਾ 27 ਅਪਰੈਲ ਨੂੰ ਥਾਣਾ ਸਦਰ ਰੂਪਨਗਰ ਵਿੱਚ ਪੇਸ਼ ਹੋਵੇਗੀ।
ਦੱਸ ਦਈਏ ਕਿ ਕੁਮਾਰ ਵਿਸ਼ਵਾਸ ਤੇ ਅਲਕਾ ਲਾਂਬਾ ਖਿਲਾਫ ਰੋਪੜ 'ਚ ਕੇਸ ਦਾਇਰ ਕੀਤਾ ਗਿਆ ਹੈ। ਇਨ੍ਹਾਂ ਉੱਪਰ ਇਲਜ਼ਾਮ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਬੰਧ ਖਾਲਿਸਤਾਨ ਪੱਖੀਆਂ ਨਾਲ ਹੋਣ ਦਾ ਦਾਅਵਾ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਤੇ ਅਲਕਾ ਲਾਂਬਾ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਕੇਸ ਸਿਆਸੀ ਬਦਲਾਖੋਰੀ ਤਹਿਤ ਦਰਜ ਕੀਤਾ ਗਿਆ ਹੈ।