ਪਟਿਆਲਾ : ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਿੱਖਸ ਫ਼ਾਰ ਜਸਟਿਸ ਦੇ 3 ਮੈਂਬਰਾਂ ਨੂੰ ਪ੍ਰਚਾਰ ਸਮੱਗਰੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪਟਿਆਲਾ ਪੁਲਸ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 26 ਦਸੰਬਰ ਨੂੰ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਤੇ ਹੋਰ ਜਨਤਕ ਥਾਵਾਂ 'ਤੇ ਇਹ ਲੋਕ ਖ਼ਾਲਿਸਤਾਨ ਬਣਾਉਣ ਨੂੰ ਲੈ ਕੇ ਰੈਫਰੈਂਡਮ ਕਰਾਉਣ ਸਬੰਧੀ ਵੋਟਿੰਗ ਲਈ ਉਕਸਾ ਕੇ ਵੋਟਿੰਗ ਰਜਿਸਟਰੇਸ਼ਨ ਫਾਰਮ ਵੰਡ ਰਹੇ ਸਨ।ਉਨ੍ਹਾਂ ਦਾਅਵਾ ਕੀਤਾ ਕਿ ਪੁਲਸ ਨੇ 2 ਵਿਅਕਤੀਆਂ ਅਤੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਭੁੱਲਰ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਬਨੂੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਬਨੂੜ ਥਾਣੇ ਵਿੱਚ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਉਕਤ ਲੋਕਾਂ ਦੇ ਤਾਰ ਬਾਹਰਲੇ ਮੁਲਕਾਂ ਨਾਲ ਜੁੜੇ ਹੋਏ ਹਨ।


ਗ੍ਰਿਫ਼ਤਾਰ ਕੀਤੇ ਗਏ ਲੋਕਾਂ ਤੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈਭੁੱਲਰ ਹੋਰ ਜਾਣਕਾਰੀ ਦਿੰਦਿਆ ਦੱਸਿਆ ਦੋਸ਼ੀਆਨ ਮੁੱਢਲੀ ਪੁੱਛਗਿੱਛ ਤੋਂ ਸਾਹਮਣੇ ਆਈ ਹੈ ਇਸ ਗਿਰੋਹ ਦੀ ਸਰਗਣਾ ਜਸਵੀਰ ਕੌਰ ਉਕਤ ਹੈ, ਜਿਸ ਪਤੀ ਕੁਲਦੀਪ ਜੋ ਪੰਜਾਬ ਰੋਡਵੇਜ ਚੰਡੀਗੜ੍ਹ ਵਿਖੇ ਸੁਪਰਡੈਂਟ ਦੀ ਨੌਕਰੀ ਕਰਦਾ ਹੈ। ਕੁਲਦੀਪ ਸਿੰਘ ਅਖੰਡ ਜਥੇ ਸੇਵਾ ਕਰਨ ਲਈ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਸੀ, ਜਿਥੇ ਦੋਸ਼ੀ ਰਵਿੰਦਰ ਸਿੰਘ ਵੀ ਸੇਵਾ ਕਰਦਾ ਸੀ।ਰਵਿੰਦਰ ਸਿੰਘ ਅਤੇ ਜਗਮੀਤ ਸਿੰਘ ਵਿਚਕਾਰ ਵਿਚਾਰ ਮਿਲਣ ਕਰ ਕੇ ਦੋਸਤੀ ਹੋ ਗਈ ਅਤੇ ਦੋਵੇਂ ਹੀ ਇਸ ਗੈਰਕਾਨੂੰਨੀ ਗਤੀਵਿਧੀਆਂ ਚ ਸਰਗਰਮ ਹੋ ਗਏ ਸਨ।


ਮੁਲਜ਼ਮ ਜਸਵੀਰ ਕੌਰ ਦਾ ਪਰਵਾਰਿਕ ਪਿਛੋਕੜ ਵੀ ਅੱਤਵਾਦ ਨਾਲ ਜੁੜਿਆ ਹੈ। ਜਸਵੀਰ ਕੌਰ ਦਾ ਜੇਠ ਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਦਰਗਾਪੁਰ ਜ਼ਿਲ੍ਹਾ ਅੱਤਵਾਦ ਦੇ ਅੱਤਵਾਦੀ ਜਥੇਬੰਦੀ ਬੱਬਰ ਇੰਟਰਨੈਸ਼ਨਲ (ਸੁਖਦੇਵ ਬੱਬਰ ਗਰੁੱਪ ਏਰੀਆ ਰਿਹਾ ਹੈ ਅਤੇ ਅੱਤਵਾਦ ਦੌਰਾਨ ਮਾਰਿਆ ਸੀ। ਜਸਵੀਰ ਕੌਰ ਹੁਣ ਪੁੱਤਰ ਅਤੇ ਹੋਰ ਲੋਕਾਂ ਨੂੰ ਭਾਰਤ ਦੇਸ਼ ਪ੍ਰਭੂਸੱਤਾ ਏਕਤਾ ਅਤੇ ਅਖੰਡਤਾ ਖਿਲਾਫ ਕੰਮ ਕਰਨ ਲਈ ਕੰਮ ਕਰ ਰਹੀ ਸੀ।


ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲ਼ੋਂ ਮੰਗਾਂ ਮੰਨਣ ਮਗਰੋਂ ਰੇਲ ਰੋਕੋ ਅੰਦੋਲਨ ਮੁਲਤਵੀ, 4 ਜਨਵਰੀ ਨੂੰ ਹੋਏਗੀ ਮੁੜ ਮੀਟਿੰਗ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin



 


https://apps.apple.com/in/app/abp-live-news/id811114904