ਪੜਚੋਲ ਕਰੋ

Patiala ‘ਚ ਨੀਲੇ ਡਰੱਮ ‘ਚੋਂ  ਮਿਲੀ ਨੌਜਵਾਨ ਕੁੜੀ ਦੀ ਲਾਸ਼ , ਲਾਲ ਢੱਕਣ ਲਾ ਕੇ ਕੀਤੀ ਸੀ ਪੈਕਿੰਗ , ਹੱਥ ‘ਤੇ ਬਣਿਆ ਟੈਟੂ

Patiala News : ਪਟਿਆਲਾ ਵਿੱਚ ਮੰਗਲਵਾਰ ਸਵੇਰੇ ਇਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ, ਜਿੱਥੇ ਰੇਲਵੇ ਕਾਲੋਨੀ ਨੇੜੇ ਡੀਸੀਡਬਲਯੂ ਪੁਲ ਕੋਲ ਕੂੜੇ ਦੇ ਢੇਰ ‘ਚ ਪਏ ਨੀਲੇ ਰੰਗ ਦੇ ਡਰੱਮ ਵਿਚੋਂ ਇਕ ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਈ

Patiala News : ਪਟਿਆਲਾ ਵਿੱਚ ਮੰਗਲਵਾਰ ਸਵੇਰੇ ਇਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ, ਜਿੱਥੇ ਰੇਲਵੇ ਕਾਲੋਨੀ ਨੇੜੇ ਡੀਸੀਡਬਲਯੂ ਪੁਲ ਕੋਲ ਕੂੜੇ ਦੇ ਢੇਰ ‘ਚ ਪਏ ਨੀਲੇ ਰੰਗ ਦੇ ਡਰੱਮ ਵਿਚੋਂ ਇਕ ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਈ। ਡਰੱਮ ਉੱਤੇ ਲਾਲ ਰੰਗ ਦਾ ਢੱਕਣ ਲੱਗਾ ਹੋਇਆ ਸੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਪਵੇ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਡਰੱਮ ਖੋਲ੍ਹਣ ‘ਤੇ ਅੰਦਰੋਂ ਇਕ ਲੜਕੀ ਦੀ ਲਾਸ਼ ਮਿਲੀ, ਜਿਸ ਦੀ ਉਮਰ ਕਰੀਬ 15 ਤੋਂ 20 ਸਾਲ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਮ੍ਰਿਤਕਾ ਦੇ ਇਕ ਹੱਥ ‘ਤੇ ਅੰਗਰੇਜ਼ੀ ਵਿੱਚ “Neha” ਲਿਖਿਆ ਹੋਇਆ ਹੈ, ਜਦਕਿ ਦੂਜੇ ਹੱਥ ‘ਤੇ ਦਿਲ ਦਾ ਟੈਟੂ ਅਤੇ “N A” ਦੇ ਅੱਖਰ ਗੁੱਦੇ ਹੋਏ ਹਨ। ਚਿਹਰੇ ਅਤੇ ਹੱਥਾਂ ‘ਤੇ ਖਰੋਚਾਂ ਅਤੇ ਖੂਨ ਦੇ ਨਿਸ਼ਾਨ ਵੀ ਮਿਲੇ ਹਨ।

ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 5:15 ਵਜੇ ਥਾਣਾ ਅਰਬਨ ਐਸਟੇਟ ਨੂੰ ਫੋਨ ਰਾਹੀਂ ਜਾਣਕਾਰੀ ਮਿਲੀ ਸੀ ਕਿ ਡੀਸੀਡਬਲਯੂ ਪੁਲ ਕੋਲ ਇਕ ਡਰੱਮ ਵਿੱਚ ਮਨੁੱਖੀ ਲਾਸ਼ ਦਿਖਾਈ ਦੇ ਰਹੀ ਹੈ। ਕੂੜਾ ਚੁੱਕਣ ਵਾਲੇ ਵਿਅਕਤੀ ਨੇ ਡਰੱਮ ਖੋਲ੍ਹ ਕੇ ਦੇਖਿਆ ਤਾਂ ਅੰਦਰ ਲਾਸ਼ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪੁਲਿਸ ਨੂੰ ਸ਼ੱਕ ਹੈ ਕਿ ਲੜਕੀ ਦਾ ਕਤਲ ਕਿਸੇ ਹੋਰ ਥਾਂ ‘ਤੇ ਕੀਤਾ ਗਿਆ ਅਤੇ ਬਾਅਦ ਵਿੱਚ ਲਾਸ਼ ਨੂੰ ਡਰੱਮ ਵਿੱਚ ਪਾ ਕੇ ਕਾਰ ਰਾਹੀਂ ਇੱਥੇ ਸੁੱਟਿਆ ਗਿਆ। ਸ਼ੁਰੂਆਤੀ ਜਾਂਚ ਵਿੱਚ ਮਾਮਲਾ ਪ੍ਰੇਮ ਸੰਬੰਧਾਂ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਮ੍ਰਿਤਕਾ ਦੀ ਪਛਾਣ ਲਈ ਲਾਸ਼ ਨੂੰ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ।

ਪੁਲਿਸ ਨੇ ਪੂਰੇ ਪੰਜਾਬ ਵਿੱਚ ਵਾਇਰਲੈੱਸ ਰਾਹੀਂ ਸੁਚਨਾ ਜਾਰੀ ਕਰ ਦਿੱਤੀ ਹੈ ਤਾਂ ਜੋ ਕਿਸੇ ਗੁੰਮਸ਼ੁਦਾ ਕੁੜੀ ਦੀ ਰਿਪੋਰਟ ਨਾਲ ਮਿਲਾਣ ਕੀਤਾ ਜਾ ਸਕੇ। ਪੁਲਿਸ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਵਾਲਾ ਇਲਾਕਾ ਸੁੰਨਸਾਨ ਹੈ ਅਤੇ ਡਰੱਮ ਨੂੰ ਅੱਧੀ ਰਾਤ ਤੋਂ ਬਾਅਦ ਇੱਥੇ ਸੁੱਟਿਆ ਗਿਆ ਹੋ ਸਕਦਾ ਹੈ।

ਪਿਛਲੇ ਸਾਲ ਲੁਧਿਆਣਾ ਵਿੱਚ ਵੀ ਮਿਲੀ ਸੀ ਡਰੱਮ ‘ਚ ਲਾਸ਼

ਦੱਸ ਦੇਈਏ ਕਿ 25 ਜੂਨ 2025 ਨੂੰ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਵੀ ਨੀਲੇ ਡਰੱਮ ਵਿੱਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਸੀ। ਉਸ ਮਾਮਲੇ ਵਿੱਚ ਪੁਲਿਸ ਨੇ ਇਕ ਮਹਿਲਾ ਸਮੇਤ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget