Patiala Violence: ਕੇਜਰੀਵਾਲ ਨੇ ਤੋੜੀ ਚੁੱਪੀ, ਕਿਹਾ- ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਹੋਵੇਗੀ 'ਸਖ਼ਤ ਕਾਰਵਾਈ'
Punjab News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਟਿਆਲਾ ਵਿੱਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਈ ਝੜਪ ਦੀ ਘਟਨਾ 'ਤੇ ਵੱਡੀ ਪ੍ਰਤੀਕਿਰਿਆ ਦਿੱਤੀ ਹੈ।
Arvind Kejriwal on Patiala Violence: ਪੰਜਾਬ ਦੇ ਪਟਿਆਲਾ ਵਿੱਚ ਹੋਈ ਹਿੰਸਾ ਨੂੰ 2 ਦਿਨ ਹੋ ਗਏ ਹਨ। ਪੰਜਾਬ ਦੇ ਪਟਿਆਲਾ 'ਚ ਖਾਲਿਸਤਾਨੀ ਸਮਰਥਕਾਂ ਦੇ ਹੰਗਾਮੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਲਗਾਤਾਰ ਨਿਸ਼ਾਨੇ 'ਤੇ ਆ ਰਹੀ ਹੈ। ਵਿਰੋਧੀ ਪਾਰਟੀਆਂ 'ਆਪ' ਦੀ ਭਗਵੰਤ ਮਾਨ ਸਰਕਾਰ ਨੂੰ ਲਗਾਤਾਰ ਘੇਰ ਰਹੀਆਂ ਹਨ। ਹੁਣ ਉੱਥੇ ਸ਼ਾਂਤੀ ਤਾਂ ਹੈ ਪਰ ਇਸ ਦੇ ਨਾਲ ਹੀ ਤਣਾਅ ਵੀ ਹੈ। ਲਗਪਗ 2 ਦਿਨਾਂ ਦੀ ਚੁੱਪ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਟਿਆਲਾ ਹਿੰਸਾ ਅਤੇ 'ਖਾਲਿਸਤਾਨ' 'ਤੇ ਵੱਡੀ ਗੱਲ ਕਹੀ ਹੈ।
Strict action will be taken against those jeopardising Punjab's peace: Delhi CM Arvind Kejriwal on Patiala clashes pic.twitter.com/HlZff7HNU5
— ANI (@ANI) April 30, 2022
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਾਲਿਸਤਾਨ ਵਿਰੋਧੀ ਮਾਰਚ ਦੌਰਾਨ ਪਟਿਆਲਾ 'ਚ ਹੋਈਆਂ ਝੜਪਾਂ ਅਤੇ ਹਿੰਸਾ 'ਤੇ ਸਖ਼ਤ ਕਾਰਵਾਈ ਕੀਤੀ। ਹਿੰਸਾ ਫੈਲਾਉਣ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪਟਿਆਲਾ 'ਚ ਹੋਈ ਹਿੰਸਾ ਦੌਰਾਨ ਖਾਲਿਸਤਾਨ ਦੇ ਗਠਨ ਦੇ ਸਮਰਥਨ 'ਚ ਨਾਅਰੇ ਲਗਾਏ ਜਾਣ ਦੇ ਸਵਾਲ 'ਤੇ 'ਆਪ' ਕਨਵੀਨਰ ਨੇ ਕਿਹਾ ਕਿ ਅਸੀਂ ਅਜਿਹਾ ਕੁਝ ਨਹੀਂ ਹੋਣ ਦਿਆਂਗੇ।
ਗੁਜਰਾਤ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਰਾਤ ਸੂਰਤ ਹਵਾਈ ਅੱਡੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, "ਹਿੰਸਾ ਜਾਂ ਤਣਾਅ ਪੈਦਾ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਸਰਕਾਰ ਨੇ ਸਵੇਰ ਤੋਂ ਹੀ ਸਖ਼ਤ ਕਾਰਵਾਈ ਕਰਦਿਆਂ ਪਟਿਆਲਾ ਵਿੱਚ ਅਮਨ-ਸ਼ਾਂਤੀ ਕਾਇਮ ਰੱਖੀ ਹੋਈ ਹੈ। ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ।"
ਪਟਿਆਲਾ 'ਚ ਪੂਰੀ ਤਰ੍ਹਾਂ ਸ਼ਾਂਤੀ ਬਹਾਲ: ਰਾਘਵ ਚੱਢਾ
ਦੱਸ ਦੇਈਏ ਕਿ ਪਟਿਆਲਾ ਵਿੱਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਦੋ ਧੜਿਆਂ ਵਿੱਚ ਹੋਈ ਝੜਪ 'ਚ ਚਾਰ ਵਿਅਕਤੀ ਜ਼ਖ਼ਮੀ ਹੋਏ। ਜਿਸ ਕਾਰਨ ਉਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਲਾਕੇ 'ਚ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਸ ਸਮੇਂ ਪਟਿਆਲਾ 'ਚ ਪੂਰੀ ਸ਼ਾਂਤੀ ਹੈ। ਪੁਲਿਸ ਪ੍ਰਸ਼ਾਸਨ ਨੇ ਵਧੀਆ ਕੰਮ ਕਰਦੇ ਹੋਏ ਉੱਥੇ ਸ਼ਾਂਤੀ ਬਹਾਲ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਇੱਕ ਵਾਰ ਫਿਰ Sonam Bajwa ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹੌਟ ਅਤੇ ਸਿਜ਼ਲਿੰਗ ਲੁੱਕ ਦੀਆਂ ਤਸਵੀਰਾਂ