ਪੜਚੋਲ ਕਰੋ

ਪਟਿਆਲਾ ਹਿੰਸਾ ਦੇ ਮੁਲਜ਼ਮ ਬਰਜਿੰਦਰ ਪਰਵਾਨਾ, ਗੱਗੀ ਪੰਡਤ, ਸ਼ੰਕਰ ਭਾਰਦਵਾਜ ਤੇ ਹਰੀਸ਼ ਸਿੰਗਲਾ ਪੁਲਿਸ ਅੜਿੱਕੇ, ਪੁਲਿਸ ਕਰ ਰਹੀ ਪੁੱਛਗਿੱਛ

ਪੁਲੀਸ ਵੱਲੋਂ ਪਰਵਾਨਾ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਹੋਰਨਾਂ ਮੁਲਜ਼ਮਾਂ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ‘ਲੁੱਕ ਆਊਟ ਸਰਕੁਲਰ’ ਜਾਰੀ ਕਰਨ ਦੀ ਤਿਆਰੀ ਹੈ।

ਪਟਿਆਲਾ: ਪਟਿਆਲਾ ਵਿੱਚ ਸਿੱਖ ਤੇ ਹਿੰਦੂ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਹੋਏ ਟਕਰਾਓ ਲਈ ਉਕਸਾਉਣ ਵਾਲੇ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਬਰਜਿੰਦਰ ਸਿੰਘ ਪਰਵਾਨਾ ਨੂੰ ਇਸ ਘਟਨਾ ਦਾ ਸਾਜ਼ਿਸ਼ਘਾੜਾ ਕਰਾਰ ਦਿੱਤਾ ਹੈ। 

ਪੁਲਿਸ ਮੁਤਾਬਕ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਇਸ ਘਟਨਾ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਨਾਲ ਹੀ ਪਟਿਆਲਾ ਪੁਲਿਸ ਵੱਲੋਂ ਗੱਗੀ ਪੰਡਤ, ਸ਼ੰਕਰ ਭਾਰਦਵਾਜ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਇਸ ਮਾਮਲੇ ਨੂੰ ਲੈ ਕੇ ਪਟਿਆਲਾ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕਲੀਅਰ ਕੱਟ ਮੈਸੇਜ ਦਿੱਤਾ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਚੱਲਦਿਆਂ ਪਟਿਆਲਾ ਪੁਲਿਸ ਵੱਲੋਂ ਇਸ ਕੇਸ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਦੱਸ ਦਈਏ ਕਿ ਇਸ ਕੇਸ ਵਿੱਚ ਹਰੀਸ਼ ਸਿੰਗਲਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਕੇਸ ਨਾਲ ਜੁੜੇ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਵਿੱਚ ਬਰਜਿੰਦਰ ਪਰਵਾਨਾ, ਸ਼ੰਕਰ ਭਾਰਦਵਾਜ ਤੇ ਗੱਗੀ ਪੰਡਤ ਸ਼ਾਮਲ ਹਨ।

ਪੁਲੀਸ ਵੱਲੋਂ ਪਰਵਾਨਾ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਹੋਰਨਾਂ ਮੁਲਜ਼ਮਾਂ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ‘ਲੁੱਕ ਆਊਟ ਸਰਕੁਲਰ’ ਜਾਰੀ ਕਰਨ ਦੀ ਤਿਆਰੀ ਹੈ। ਉਧਰ, ਇਸ ਮਾਮਲੇ ਵਿੱਚ ਸ਼ਿਵ ਸੈਨਾ (ਬਾਲ ਠਾਕਰੇ) ਦਾ ਸੂਬਾਈ ਕਾਰਜਕਾਰੀ ਪ੍ਰਧਾਨ ਹਰੀਸ਼ ਸ਼ਿੰਗਲਾ ਦੋ ਦਿਨਾ ਪੁਲਿਸ ਰਿਮਾਂਡ ’ਤੇ ਹੈ। 

‘ਖਾਲਿਸਤਾਨ ਮੁਰਦਾਬਾਦ’ ਮਾਰਚ ਕੱਢ ਕੇ ਮਾਹੌਲ ਖਰਾਬ ਕਰਨ ਦੇ ਦੋਸ਼ਾਂ ਤਹਿਤ ਸਿੰਗਲਾ ਖ਼ਿਲਾਫ਼ ਦਰਜ ਕੀਤੇ ਗਏ ਕੇਸ ’ਚ ਨਾਮਜ਼ਦ 50 ਦੇ ਕਰੀਬ ਵਿਅਕਤੀਆਂ ’ਚੋਂ 6 ਜਣਿਆਂ ਦੀ ਸ਼ਨਾਖਤ ਕਰਕੇ ਇਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਦੱਸ ਦਈਏ ਕਿ ਪਟਿਆਲਾ 'ਚ ਸ਼ੁੱਕਰਵਾਰ ਨੂੰ ਹੋਈ ਹਿੰਸਾ ਬਾਰੇ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਹ ਪੁਲਿਸ ਵੱਲੋਂ ਇੰਟੈਲੀਜੈਂਸ ਰਿਪੋਰਟ ਨੂੰ ਨਜ਼ਰਅੰਦਾਜ਼ ਕਰਨ ਦਾ ਨਤੀਜਾ ਸੀ। ਸ਼ਿਵ ਸੈਨਾ ਦੇ ਐਲਾਨ ਤੋਂ ਬਾਅਦ ਇੰਟੈਲੀਜੈਂਸ ਨੇ ਇੱਕ ਹਫ਼ਤਾ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਟਕਰਾਅ ਹੋ ਸਕਦਾ ਹੈ। ਜੇਕਰ ਪੁਲਿਸ ਚੌਕਸੀ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਟਕਰਾਅ ਨੂੰ ਟਾਲਿਆ ਜਾ ਸਕਦਾ ਸੀ। ਇਹ ਖੁਲਾਸਾ ਸੀਐਮ ਤੇ ਡੀਜੀਪੀ ਨੂੰ ਦਿੱਤੀ ਗਈ ਇੰਟੈਲੀਜੈਂਸ ਦੀ ਸ਼ੁਰੂਆਤੀ ਰਿਪੋਰਟ 'ਚ ਹੋਇਆ ਹੈ। 

ਖਾਲਿਸਤਾਨ ਪੱਖੀ ਗੁਰਪਤਵੰਤ ਪੰਨੂ ਵੱਲੋਂ ਖ਼ਾਲਿਸਤਾਨ ਸਥਾਪਨਾ ਦਿਵਸ ਮਨਾਉਣ ਦੇ ਐਲਾਨ ਦੇ ਵਿਰੋਧ 'ਚ ਸ਼ਿਵ ਸੈਨਾ ਨੇ ਪਹਿਲੀ ਵਾਰ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਸ਼ਿਵ ਸੈਨਾ ਦੇ ਲੀਡਰ ਹਰੀਸ਼ ਸਿੰਗਲਾ ਦੇ ਸਾਥੀਆਂ ਤੋਂ ਇਲਾਵਾ ਕੋਈ ਵੀ ਹਿੰਦੂ ਜਥੇਬੰਦੀ ਇਸ 'ਚ ਸ਼ਾਮਲ ਨਹੀਂ ਸੀ। ਇੰਟੈਲੀਜੈਂਸ ਨੇ ਟਕਰਾਅ ਤੋਂ 6 ਘੰਟੇ ਪਹਿਲਾਂ ਹੀ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ ਪਰ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਤਾਂ ਦੂਰ ਦੀ ਗੱਲ, ਪੁਲਿਸ ਨੇ ਬੈਰੀਕੇਡਿੰਗ ਵੀ ਨਹੀਂ ਕੀਤੀ ਸੀ। ਸਿਰਫ਼ ਇੱਕ ਸੜਕ 'ਤੇ ਬੈਰੀਕੇਡਿੰਗ ਕੀਤੀ ਗਈ ਸੀ। ਆਈਜੀ ਰਾਜੇਸ਼ ਅਗਰਵਾਲ ਸਥਿਤੀ ਨੂੰ ਸੰਭਾਲ ਨਹੀਂ ਸਕੇ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐਸਐਸਪੀ ਡਾ. ਨਾਨਕ ਸਿੰਘ ਨੇ ਬੈਰੀਕੇਡਿੰਗ ਨਹੀਂ ਕਰਵਾਈ। ਨਾ ਤਾਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਤੇ ਨਾ ਹੀ ਜਲ ਤੋਪਾਂ ਦਾ ਪ੍ਰਬੰਧ ਕੀਤਾ ਗਿਆ। ਉਹ ਆਪਣੀ ਪਿਸਤੌਲ ਤੇ ਹੋਰ ਮੁਲਾਜ਼ਮਾਂ ਦੀ ਏਕੇ-47 ਨਾਲ ਹਵਾ 'ਚ ਫ਼ਾਇਰ ਕਰਦੇ ਰਹੇ। ਪ੍ਰਦਰਸ਼ਨਕਾਰੀ ਪੁਲਿਸ ਦੇ ਸਾਹਮਣੇ ਨੱਚਦੇ ਨਜ਼ਰ ਆਏ। 

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget