Patiala Violence: ਪੰਜਾਬ ਦੇ ਪਟਿਆਲਾ 'ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਈ ਝੜਪ 'ਚ 4 ਵਿਅਕਤੀਆਂ ਦੇ ਜ਼ਖਮੀ ਹੋਣ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਲਾਕੇ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਕਾਲੀ ਦੇਵੀ ਮੰਦਰ ਨੇੜੇ ਸ਼ੁੱਕਰਵਾਰ ਨੂੰ ਦੋ ਧੜਿਆਂ ਦੀ ਝੜਪ ਤੋਂ ਬਾਅਦ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ। ਹਿੰਸਾ ਦੀ ਗਾਜ ਤਿੰਨ ਸੀਨੀਅਰ ਪੁਲਿਸ ਅਧਿਕਾਰੀਆਂ 'ਤੇ ਗਿਰੀ ਹੈ।



ਪਟਿਆਲਾ ਦੇ ਆਈਜੀ ਰਾਕੇਸ਼ ਅਗਰਵਾਲ ਨੂੰ ਹਟਾ ਦਿੱਤਾ ਗਿਆ ਹੈ। ਜਦਕਿ ਡਿਪਟੀ ਐਸਪੀ ਅਤੇ ਐਸਐਚਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਮੁਖਵਿੰਦਰ ਸਿੰਘ ਛੀਨਾ ਨੂੰ ਨਵਾਂ ਆਈ.ਜੀ. ਜਦੋਂ ਕਿ ਦੀਪਕ ਪਾਰੇਕ ਨਵੇਂ ਐਸਐਸਪੀ ਅਤੇ ਵਜ਼ੀਰ ਸਿੰਘ ਨਵੇਂ ਐਸਪੀ ਹੋਣਗੇ।


ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਦੀ ਢਿੱਲ ਕਾਰਜ਼ੁਗਾਰੀ ਕਾਰਨ ਇਹ ਬਦਲੀਆਂ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੰਟੈਲੀਜੈਂਸ ਨੇ ਪੁਲਿਸ ਨੂੰ ਪਹਿਲਾਂ ਹੀ ਇਤਲਾਹ ਕੀਤਾ ਸੀ ਪਟਿਆਲਾ 'ਚ ਅਜਿਹੀ ਹਿੰਸਾ ਵਾਪਰ ਸਕਦੀ ਹੈ। 


ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਹਿੰਸਾ ਮਾਮਲੇ 'ਚ ਪੰਜਾਬ ਦੇ ਡੀਜੀਪੀ ਤੋਂ ਕਾਫੀ ਨਾਰਾਜ਼ ਹਨ। ਕਈ ਵੱਡੇ ਅਫਸਰਾਂ 'ਤੇ ਵੀ ਗਾਜ ਗਿਰ ਸਕਦੀ ਹੈ। 



ਇਸ ਮਾਮਲੇ 'ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਾਂਤੀ ਬਣਾਈ ਰੱਖੀ ਜਾਣੀ ਚਾਹੀਦੀ ਹੈ। ਫਿਲਹਾਲ ਸਥਿਤੀ ਕਾਬੂ ਹੇਠ ਹੈ। ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਤਿੰਨ ਘਟਨਾਵਾਂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਵੀਡੀਓ ਫੁਟੇਜ ਦੇ ਆਧਾਰ 'ਤੇ ਮਿਲੀ ਜਾਣਕਾਰੀ ਦੇ ਜ਼ਰੀਏ ਸਬੂਤ ਜਮਾਂ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ, ਅਸੀਂ ਛਾਪੇਮਾਰੀ ਕਰ ਰਹੇ ਹਾਂ। ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਪਟਿਆਲਾ 'ਚ ਹਿੰਸਕ ਘਟਨਾ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਵੀ ਸਵੇਰੇ 9.30 ਤੋਂ ਸ਼ਾਮ 6 ਵਜੇ 'ਚ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਪਟਿਆਲਾਸਿਟੀ ਦੇ ਆਈਜੀ ਤੇ ਐਸਐਸਪੀ ਤੇ ਐਸੀ ਨੂੰ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਥਾਂ ਨਵੇਂ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖਵਿੰਦਰ ਛੀਨਾ ਨੂੰ ਆਈਜੀ, ਦੀਪਕ ਪ੍ਰਤੀਕ ਨੂੰ ਐਸਐਸਪੀ ਤੇ ਵਜ਼ੀਰ ਸਿੰਘ ਨੂੰ ਐਸਪੀ ਲਾਇਆ ਗਿਆ ਹੈ।