Patiala Violence Update : ਪਟਿਆਲਾ 'ਚ ਹੋਈ ਹਿੰਸਾ ਦੀ ਘਟਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਟਿਆਲਾ 'ਚ ਝੜਪ ਦੀ ਘਟਨਾ ਬਹੁਤ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਸੂਬੇ 'ਚ ਅਸ਼ਾਂਤੀ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।

 

ਦੂਜੇ ਪਾਸੇ ਪਟਿਆਲਾ ਜ਼ੋਨ ਦੇ ਆਈਜੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਇਹ ਘਟਨਾ ਕੁਝ ਸ਼ਰਾਰਤੀ ਅਨਸਰਾਂ ਅਤੇ ਅਫਵਾਹਾਂ ਕਾਰਨ ਵਾਪਰੀ ਹੈ। ਅਸੀਂ ਸ਼ਹਿਰ ਵਿੱਚ ਫਲੈਗ ਮਾਰਚ ਕਰ ਰਹੇ ਹਾਂ। ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਜਾਂਦੀ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਭ ਕੁਝ ਕਾਬੂ ਕਰ ਲਿਆ ਹੈ। ਕੱਲ੍ਹ ਪੀਸ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ,ਉਹ ਅਸੀਂ ਕੱਲ੍ਹ ਕਰ ਰਹੇ ਹਾਂ। ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ।






 
ਪੁਲਿਸ ਵਾਲੇ ਪਾਸੇ ਤੋਂ ਗੋਲੀਬਾਰੀ 'ਤੇ ਆਈਜੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਇਹ ਸਭ ਜਾਪਤੇ ਦੇ ਹਿਸਾਬ ਨਾਲ ਹੁੰਦਾ ਹੈ। ਇਸ ਦੀ ਜਾਂਚ ਕੀਤੀ ਜਾਵੇਗੀ, ਜੋ ਗੋਲੀ ਲੱਗੀ ਹੈ। ਉਸਦੀ ਪੂਰੀ ਜਾਂਚ ਕਰ ਰਹੇ ਹਾਂ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਾਹਰੋਂ ਫੋਰਸ ਵੀ ਮੰਗਵਾਈ ਗਈ ਹੈ।

 





ਪੰਜਾਬ ਦੇ ਪਟਿਆਲਾ ਵਿੱਚ ਦੋ ਵੱਖ-ਵੱਖ ਧਰਮਾਂ ਨਾਲ ਸਬੰਧਤ ਜਥੇਬੰਦੀਆਂ ਦੀ ਪੁਲੀਸ ਨਾਲ ਝੜਪ ਹੋ ਗਈ। ਇਹ ਟਕਰਾਅ ਜਲੂਸ ਨੂੰ ਲੈ ਕੇ ਹੋਇਆ। ਪੁਲਿਸ ਲੋਂ ਰੋਕੇ ਜਾਣ 'ਤੇ ਇਕ ਧੜੇ ਨੇ ਉਨ੍ਹਾਂ 'ਤੇ ਪਥਰਾਅ ਕੀਤਾ ਅਤੇ ਦੂਜੇ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਪੁਲਿਸ ਮੁਤਾਬਕ ਦੋਵਾਂ ਭਾਈਚਾਰਿਆਂ ਨੂੰ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਸੀ।  


ਇਸ ਪੂਰੀ ਘਟਨਾ 'ਚ ਐੱਸਐੱਚਓ ਜ਼ਖਮੀ ਹੋ ਗਿਆ ਹੈ, ਜਦਕਿ ਤਿੰਨ-ਚਾਰ ਜਵਾਨ ਵੀ ਇਸ ਘਟਨਾ 'ਚ ਜ਼ਖਮੀ ਹੋਏ ਹਨ। ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਮਜ਼ਬੂਤ ​​ਕਰ ਦਿੱਤੀ ਗਈ ਹੈ। ਪੁਲਿਸ ਸਥਿਤੀ ਨੂੰ ਸੰਭਾਲਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਦੋਵਾਂ ਭਾਈਚਾਰਿਆਂ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ 'ਤੇ ਵਾਪਸ ਭੇਜ ਦਿੱਤਾ ਗਿਆ ਹੈ।