Punjab news: ਬੀਤੀ ਰਾਤ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਕਰਵਾਉਣ ਆਏ ਵਿਅਕਤੀ ਵੱਲੋਂ ਡਾਕਟਰ ਨਾਲ ਬਦਸਲੂਕੀ ਕਰਕੇ ਐਮਰਜੈਂਸੀ ਦੇ ਸ਼ੀਸ਼ੇ ਭੰਨਣ ਦਾ ਮਾਮਲਾ ਸਾਹਮਣੇ ਆਇਆ ਹੈ।
ਦਵਾਈ ਲੈਣ ਆਏ ਮਰੀਜ਼ ਨੇ ਡਾਕਟਰ ਨਾਲ ਕੀਤੀ ਬਦਸਲੂਕੀ
ਜਾਣਕਾਰੀ ਦਿੰਦਿਆਂ ਹੋਇਆਂ ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਸੱਤੀ ਪੁੱਤਰ ਮਲਕੀਤ ਸਿੰਘ ਪਿੰਡ ਫ਼ਤਿਹਪੁਰ ਕਲਾਂ ਨਾਂ ਦਾ ਵਿਅਕਤੀ ਹਸਪਤਾਲ ਵਿੱਚ ਦਵਾਈ ਲੈਣ ਆਇਆ ਅਤੇ ਉਸਨੇ ਸਾਹ ਦੀ ਦਿੱਕਤ ਬਾਰੇ ਦੱਸਿਆ।
ਇਹ ਵੀ ਪੜ੍ਹੋ: AAP ਲੀਡਰ 'ਤੇ ਪਰਚਾ ਦਰਜ ਕਰਵਾਉਂਦੇ ਕਰਵਾਉਂਦੇ ਕੁਲਬੀਰ ਜ਼ੀਰਾ ਦੇ PA 'ਤੇ ਹੀ ਹੋ ਗਈ FIR, ਹਥਿਆਰਾਂ ਵਾਲੀ ਵੀਡੀਓ ਦਾ ਮਾਮਲਾ
ਕੀ ਹੈ ਪੂਰਾ ਮਾਮਲਾ?
ਉਨ੍ਹਾਂ ਦੱਸਿਆ ਕਿ ਜਦੋਂ ਉਸ ਨੂੰ ਚੈਕਅੱਪ ਲਈ ਬੈਡ ਦੇ ਉੱਪਰ ਲੇਟਣ ਲਈ ਕਿਹਾ ਤਾਂ ਮਰੀਜ਼ ਡਾਕਟਰ ਨਾਲ ਬਦਸਲੂਕੀ ਕਰਨ ਲੱਗ ਪਿਆ। ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਵਿਅਕਤੀ ਨੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਐਮਰਜੈਂਸੀ ਦੇ ਦਰਵਾਜ਼ੇ ਅਤੇ ਟੇਬਲ ਦੇ ਸ਼ੀਸ਼ੇ ਵੀ ਤੋੜ ਦਿੱਤੇ। ਡਾਕਟਰ ਨੇ ਦੱਸਿਆ ਕਿ ਇਸ ਵਾਰੇ ਉਨ੍ਹਾਂ ਨੇ ਥਾਣਾ ਗੜ੍ਹਸ਼ੰਕਰ ਪੁਲਿਸ ਨੂੰ ਵੀ ਸੁਚਿੱਤ ਕੀਤਾ ਗਿਆ ਅਤੇ ਮਰੀਜ਼ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਪੁਲਿਸ ਨੇ ਕਾਰਵਾਈ ਕਰਨ ਦੀ ਆਖੀ ਗੱਲ
ਉੱਧਰ ਇਸ ਮਾਮਲੇ ਵਿੱਚ ਥਾਣਾ ਗੜ੍ਹਸ਼ੰਕਰ ਦੇ ਏ.ਐਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਲ ਹਸਪਤਾਲ ਤੋਂ ਇਤਲਾਹ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਡਾਕਟਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Barnala news: ਮੀਤ ਹੇਅਰ ਦੀ ਕੋਠੀ ਅੱਗੇ ਮਜ਼ਦੂਰ ਜਥੇਬੰਦੀਆਂ ਦਾ ਧਰਨਾ, ਰੱਖੀਆਂ ਆਹ ਮੰਗਾਂ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।