ਪੜਚੋਲ ਕਰੋ

Scam: ਨਸ਼ਾ ਛੁਡਾਊ ਕੇਂਦਰਾਂ 'ਚ ਚੱਲ ਰਿਹਾ ਇਹ ਵੱਡਾ ਸਕੈਮ ! ਨਵੇਂ ਅੰਕੜੇ ਦੇਖ ਕੇ ਸਰਕਾਰ ਨੂੰ ਪੈ ਗਈਆਂ ਫਿਕਰਾਂ, ਜਾਂਚ ਹੋਵੇਗੀ ਸ਼ੁਰੂ

Private De Addiction Centers: ਵਿਭਾਗ ਜਾਣਨਾ ਚਾਹੁੰਦਾ ਹੈ ਕਿ 528 ਓਏਟੀ ਕਲੀਨਿਕਾਂ ਅਤੇ 216 ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਅਤੇ ਦਵਾਈਆਂ ਦੀ ਉਪਲਬਧਤਾ ਦੇ ਬਾਵਜੂਦ ਮਰੀਜ਼ ਨਿੱਜੀ ਕੇਂਦਰਾਂ ਨੂੰ ਤਰਜੀਹ ਕਿਉਂ ਦੇ ਰਹੇ ਹਨ

Private De Addiction Centers: ਨਸ਼ਿਆਂ ਦੇ ਖਿਲਾਫ਼ ਪੰਜਾਬ ਵਿੱਚ ਸਰਕਾਰ ਆਪਣੇ ਪੱਧਰ 'ਤੇ ਕਾਫ਼ੀ ਕਾਰਵਾਈ ਕਰ ਹੀ ਹੈ। ਪਰ ਜਿਹੜੇ ਲੋਕ ਨਸ਼ੇ ਤੋਂ ਪੀੜਤ ਹਨ ਤਾਂ ਉਹਨਾਂ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (ਓ.ਟੀ.) ਕਲੀਨਿਕਾਂ ਵਿੱਚ ਕੀਤਾ ਜਾ ਰਿਹਾ ਹੈ। 

ਇਹ ਕੇਂਦਰ ਵੀ ਦੋ ਤਰ੍ਹਾਂ ਦੇ ਹੁੰਦੇ ਹਨ ਇੱਕ ਸਰਕਾਰ ਅਤੇ ਦੂਸਰਾ ਪ੍ਰਾਈਵੇਟ ਕੇਂਦਰ। ਹੁਣ ਸਵਾਲ ਖੜ੍ਹੇ ਹੋਣ ਲੱਗੇ ਹਨ ਕਿ ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਸੂਬੇ ਅੰਦਰ ਨਸ਼ੇੜੀਆਂ ਦੀ ਗਿਣਤੀ ਘੱਟ ਹੈ ਜਦਕਿ ਪ੍ਰਾਈਵੇਟ ਕੇਂਦਰ ਵਿੱਚ ਮਰੀਜ਼ ਜ਼ਿਆਦਾ ਭਰਤੀ ਹੋਏ ਹਨ। 


 ਸਿਹਤ ਵਿਭਾਗ ਕੋਲ ਮੌਜੂਦ ਅੰਕੜਿਆਂ ਅਨੁਸਾਰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰਜਿਸਟਰਡ ਮਰੀਜ਼ਾਂ ਦੀ ਕੁੱਲ ਗਿਣਤੀ 2,77,384 ਹੈ, ਜਦੋਂ ਕਿ ਰਾਜ ਵਿੱਚ ਚੱਲ ਰਹੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰਜਿਸਟਰਡ ਮਰੀਜ਼ਾਂ ਦੀ ਗਿਣਤੀ 6,72,123 ਹੈ। ਭਾਵ ਸਰਕਾਰੀ ਕੇਂਦਰਾਂ ਦੇ ਮੁਕਾਬਲੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਢਾਈ ਗੁਣਾ ਜ਼ਿਆਦਾ ਮਰੀਜ਼ ਹਨ। ਸਿਹਤ ਵਿਭਾਗ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ।

ਵਿਭਾਗ ਜਾਣਨਾ ਚਾਹੁੰਦਾ ਹੈ ਕਿ 528 ਓਏਟੀ ਕਲੀਨਿਕਾਂ ਅਤੇ 216 ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਅਤੇ ਦਵਾਈਆਂ ਦੀ ਉਪਲਬਧਤਾ ਦੇ ਬਾਵਜੂਦ ਮਰੀਜ਼ ਨਿੱਜੀ ਕੇਂਦਰਾਂ ਨੂੰ ਤਰਜੀਹ ਕਿਉਂ ਦੇ ਰਹੇ ਹਨ? ਹਾਲ ਹੀ ਵਿੱਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਥਾਪਤ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਦਵਾਈਆਂ ਦੀ ਆੜ ਵਿੱਚ ਨਸ਼ਿਆਂ ਦੀ ਵਿਕਰੀ ਦੇ ਮਾਮਲੇ ਸਾਹਮਣੇ ਆਏ ਸਨ।

ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਰਾਜ ਦੇ ਨਿੱਜੀ ਕੇਂਦਰਾਂ ਵਿੱਚ ਰਜਿਸਟਰਡ ਮਰੀਜ਼ਾਂ ਦੀ ਗਿਣਤੀ ਦਾ ਮੁਲਾਂਕਣ ਕੀਤਾ ਜਾਵੇਗਾ। ਤਾਂ ਜੋ ਮਰੀਜ਼ਾਂ ਦੀ ਗਿਣਤੀ ਦੇ ਆਧਾਰ 'ਤੇ ਨਿੱਜੀ ਕੇਂਦਰਾਂ ਵੱਲੋਂ ਖਰੀਦੀਆਂ ਜਾ ਰਹੀਆਂ ਨਸ਼ਾ ਛੁਡਾਊ ਦਵਾਈਆਂ ਦੀ ਖਪਤ ਦਾ ਵੀ ਮੁਲਾਂਕਣ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ ਸਰਕਾਰੀ ਓ.ਏ.ਟੀ. ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਮੁਲਾਂਕਣ ਕੀਤਾ ਜਾਵੇਗਾ ਅਤੇ ਇਨ੍ਹਾਂ ਕੇਂਦਰਾਂ ਨੂੰ ਹੋਰ ਸਾਧਨ ਭਰਪੂਰ ਬਣਾਇਆ ਜਾਵੇਗਾ।


ਸਿਹਤ ਵਿਭਾਗ ਅਨੁਸਾਰ ਇਸ ਸਮੇਂ ਸੂਬੇ ਵਿੱਚ ਕੁੱਲ 9,49,507 ਮਰੀਜ਼ ਸਰਕਾਰੀ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਅਧੀਨ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਰੀਜ਼ਾਂ ਨੂੰ ਦਵਾਈ ਦਿੱਤੀ ਜਾਂਦੀ ਹੈ ਅਤੇ ਘਰ ਰਹਿਣ ਲਈ ਕਿਹਾ ਜਾਂਦਾ ਹੈ। ਕੇਂਦਰਾਂ ਵਿੱਚ ਸਿਰਫ਼ ਨਸ਼ੇ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਹੀ ਦਾਖ਼ਲ ਕਰਕੇ ਇਲਾਜ ਕੀਤਾ ਜਾਂਦਾ ਹੈ। 

ਇਹੀ ਅੰਕੜੇ ਇਹ ਵੀ ਦੱਸਦੇ ਹਨ ਕਿ ਸੂਬੇ ਵਿੱਚ ਨਸ਼ਿਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਲੁਧਿਆਣਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਹੈ, ਜਦੋਂ ਕਿ ਮੋਗਾ ਦੂਜੇ ਸਥਾਨ ’ਤੇ, ਪਟਿਆਲਾ ਤੀਜੇ ਸਥਾਨ ’ਤੇ, ਸੰਗਰੂਰ ਚੌਥੇ ਸਥਾਨ ’ਤੇ ਅਤੇ ਤਰਨਤਾਰਨ ਪੰਜਵੇਂ ਸਥਾਨ ’ਤੇ ਹੈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget