ਪੜਚੋਲ ਕਰੋ

Punjab News : ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ, ਅੱਪਗ੍ਰੇਡੇਸ਼ਨ 158 ਕਰੋੜ ਰੁਪਏ ਦੀ ਰਾਸ਼ੀ ਜਾਰੀ

Teehsil - ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ

Punjab News - ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਉਸਾਰੀ ਅਤੇ ਅੱਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਇਨ੍ਹਾਂ ਦਫਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕ ਜਲਦ ਹੀ ਨਵੀਆਂ ਤੇ ਅੱਪਗ੍ਰੇਡ ਇਮਾਰਤਾਂ ਵਿਚ ਆਸਾਨੀ ਨਾਲ ਕੰਮ ਕਰਵਾ ਸਕਣਗੇ। 

 ਜਿੰਪਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 100 ਕਰੋੜ ਦੇ ਕਰੀਬ ਰਾਸ਼ੀ ਪ੍ਰਵਾਨ ਕੀਤੀ ਗਈ ਸੀ ਪਰ ਕੁਝ ਜ਼ਿਲ੍ਹਿਆਂ ਦੇ ਬਜਟ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਹੁਣ ਤੱਕ 158 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਰਾਸ਼ੀ ਹਾਲੇ ਹੋਰ ਵੱਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੈਸੇ ਜਾਰੀ ਕੀਤੇ ਗਏ ਹਨ।

 ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਈ 2023 ਵਿਚ ਰੱਖਿਆ ਸੀ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਨਵੇਂ ਤਹਿਸੀਲ ਕੰਪਲੈਕਸ ਲਈ 6.52 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਨਕੋਦਰ ਦਾ ਨਵਾਂ ਤਹਿਸੀਲ ਕੰਪਲੈਕਸ ਉਸਾਰਨ ਲਈ 6.18 ਕਰੋੜ ਰੁਪਏ ਜਾਰੀ ਹੋਏ ਹਨ। 

 ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਲਈ 5.98 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। 
 
 ਜਿੰਪਾ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਬੱਸੀ ਪਠਾਣਾਂ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ  ਦਿੱਤੇ ਗਏ ਹਨ।  ਇਸੇ ਤਰ੍ਹਾਂ ਕਲਾਨੌਰ ਲਈ 6.60 ਕਰੋੜ ਰੁਪਏ, ਬਟਾਲਾ ਲਈ 11.06 ਕਰੋੜ ਰੁਪਏ, ਸੁਲਤਾਨਪੁਰ ਲੋਧੀ ਲਈ 5.50 ਕਰੋੜ ਰੁਪਏ ਅਤੇ ਤਹਿਸੀਲ ਕੰਪਲੈਕਸ ਫਗਵਾੜਾ ਲਈ 5.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 

 ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ।  ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਬਰਨਾਲਾ, ਫਰੀਦਕੋਟ, ਸਮਾਣਾ, ਫਿਲੌਰ, ਗੁਰਦਾਸਪੁਰ, ਲੁਧਿਆਣਾ, ਸ਼ਾਹਕੋਟ, ਕਪੂਰਥਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget